Thursday, 02 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ : ਵਿਧਾਇਕਾ ਜੀਵਨਜੋਤ ਕੌਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਰੰਟੀ - ਵਿਧਾਇਕ ਦਲਬੀਰ ਸਿੰਘ ਟੌਂਗ ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ 'ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਉਦੋਨੰਗਲ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਅਜਨਾਲਾ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਸ਼ੁਭ ਆਰੰਭ ਮੌਕੇ ਆਪ ਵਰਕਰਾਂ ਵੱਲੋਂ ਜਸ਼ਨ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 3 ਜੁਲਾਈ ਨੂੰ ਵਿਸ਼ੇਸ਼ ਕੀਰਤਨ ਦਰਬਾਰ ਨਾਇਬ ਸਿੰਘ ਸੈਣੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ ਐਚ.ਟੈਟ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ - ਨਾਇਬ ਸਿੰਘ ਸੈਣੀ ਅੰਬਾਲਾ ਦੇ ਕੈਂਸਰ ਹਸਪਤਾਲ ਵਿੱਚ ਜਲਦੀ ਲਗਵਾਈ ਜਾਵੇ ਐਡਵਾਂਸ ਤਕਨੀਕ ਦੀ ਪੈਟ-ਸਕੈਨ ਮਸ਼ੀਨ - ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਨਰਾਇਣਗੜ੍ਹ ਵਿੱਚ ਖੋਲ੍ਹਿਆ ਵਿਕਾਸ ਦਾ ਪਿਟਾਰਾ

 

ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਰੋਟਰੀ ਕਲੱਬ ਕੈਂਪ ਵਿੱਚ 250 ਯੂਨਿਟ ਖੂਨਦਾਨ ਕੀਤਾ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Rotary Club Camp

Web Admin

Web Admin

5 Dariya News

ਲਾਂਡਰਾਂ , 27 Feb 2025

Last updated on: Feb 27, 2025, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਦੇ ਵਿਦਿਆਰਥੀ ਭਲਾਈ ਵਿਭਾਗ ਦੇ ਸਹਿਯੋਗ ਸਦਕਾ ਰੋਟਰੀ ਕਲੱਬ ਚੰਡੀਗੜ੍ਹ ਅਤੇ ਬਲੱਡ ਬੈਂਕ ਸੋਸਾਇਟੀ ਆਫ ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਸੀਜੀਸੀ ਲਾਂਡਰਾ ਦੇ ਵਿਿਦਆਰਥੀਆਂ, ਕਰਮਚਾਰੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ 250 ਯੂਨਿਟ ਖੂਨ ਦਾਨ ਕੀਤਾ ਜੋ ਕਿ ਖੂਨਦਾਨ ਸੈਂਟਰ, ਸੈਕਟਰ 37, ਚੰਡੀਗੜ੍ਹ ਨੂੰ ਦਾਨ ਕੀਤਾ ਜਾਵੇਗਾ। 

ਇਸ ਕੈਂਪ ਦਾ ਉਦਘਾਟਨ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਟੀਨਾ ਵਿਰਕ, ਡਾਇਰੈਕਟਰ ਯੁਵਾ ਸੇਵਾਵਾਂ, ਰੋਟਰੀ ਕਲੱਬ, ਅਰੁਣ ਅਗਰਵਾਲ, ਸੰਯੁਕਤ ਸਕੱਤਰ, ਰੋਟਰੀ ਕਲੱਬ ਅਤੇ ਗੁਰਵਿੰਦਰ ਸੱਗੂ, ਡਾਇਰੈਕਟਰ ਕਮਿਊਨਿਟੀ ਸਰਵਿਸ, ਰੋਟਰੀ ਕਲੱਬ ਚੰਡੀਗੜ੍ਹ, ਡਾਇਰੈਕਟਰ ਆਰਟੀਐਨ ਡਾ.ਮਨੀਸ਼ ਰਾਏ, ਡਾ.ਰੋਲੀ ਅਗਰਵਾਲ, ਬਲੱਡ ਬੈਂਕ, ਸੈਕਟਰ 37, ਚੰਡੀਗੜ੍ਹ, ਸੀਜੀਸੀ ਲਾਂਡਰਾਂ ਦੇ ਡੀਨ ਅਤੇ ਡਾਇਰੈਕਟਰਾਂ ਦੀ ਮੌਜੂਦਗੀ ਵਿੱਚ ਕੀਤਾ। 

ਇਸ ਪਹਿਲਕਦਮੀ ਲਈ ਆਪਣੀ ਪ੍ਰਸ਼ੰਸਾ ਪ੍ਰਗਟ ਕਰਦੇ ਹੋਏ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਇਸ ਨੇਕ ਪਹਿਲਕਦਮੀ ਲਈ ਦਾਨੀਆਂ ਦੇ ਉਤਸ਼ਾਹ ਦੀ ਪ੍ਰਸੰਸ਼ਾ ਕੀਤੀ। ਇਸ ਮੌਕੇ ਟੀਨਾ ਵਿਰਕ ਨੇ ਕੈਂਪ ਨੂੰ ਇੱਕ ਵੱਡੀ ਸਫਲਤਾ ਬਣਾਉਣ ਲਈ ਡੀਨ ਵਿਿਦਆਰਥੀ ਭਲਾਈ, ਸ਼੍ਰੀਮਤੀ ਗਗਨਦੀਪ ਕੌਰ ਭੁੱਲਰ ਸਣੇ ਸੀਜੀਸੀ ਲਾਂਡਰਾਂ ਦੇ ਪ੍ਰਬੰਧਨ, ਵਿਿਦਆਰਥੀਆਂ ਅਤੇ ਫੈਕਲਟੀ ਮੈਂਬਰਾਂ ਦਾ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਸ਼੍ਰੀਮਤੀ ਵਿਰਕ ਨੇ ਖੂਨ ਦਾਨ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ, ਨਾਲ ਹੀ ਸੈਕਟਰ 37 ਵਿੱਚ ਰੋਟਰੀ ਅਤੇ ਬਲੱਡ ਬੈਂਕ ਰਿਸੋਰਸ ਸੈਂਟਰ ਦੀ ਉੁਸ ਵਚਨਬੱਧਤਾ ਨੂੰ ਵੀ ਰੇਖਾਂਕਿਤ ਕੀਤਾ ਜੋ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਸਣੇ ਜੀਵਨ ਦੇ ਹਰ ਖੇਤਰ ਦੇ ਲੋਕਾਂ ਨੂੰ ਪਲੇਟਲੈਟਸ ਅਤੇ ਬਲੱਡ ਯੂਨਿਟਾਂ ਤੱਕ ਮੁਫਤ ਪਹੁੰਚ ਪ੍ਰਾਪਤ ਕਰਨ ਵਿੱਚ ਮਦਦ ਕਰਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਹ ਸਹੂਲਤ 24x7 ਖੁੱਲ੍ਹੀ ਹੈ। ਖੂਨਦਾਨ ਕੈਂਪ ਦਾ ਉਦੇਸ਼ ਨੌਜਵਾਨਾਂ ਨੂੰ ਨਿਰਸਵਾਰਥ ਸਮਾਜ ਸੇਵਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੂਨ ਦਾਨ ਕਰਨ ਦੇ ਮਹੱਤਵ ਨੂੰ ਸਮਝਾਉਣਾ ਸੀ ਜਿਸ ਨਾਲ ਕਈ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਕੈਂਪ ਦੌਰਾਨ ਡਾਕਟਰਾਂ ਦੀ ਇੱਕ ਸਮਰਪਿਤ ਟੀਮ ਨੇ ਕੈਂਪ ਵਿੱਚ ਵੱਖ-ਵੱਖ ਡਾਕਟਰੀ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਪ੍ਰੀ-ਮੈਡੀਕਲ ਟੈਸਟ ਵੀ ਕੀਤੇ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Rotary Club Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD