Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾ.ਲਕਸ਼ਮੀ ਨਰਾਇਣ ਭੀਖੀ ਦੀ ਪੰਦਰਵੀਂ ਕਿਤਾਬ ‘ਮੁਹੱਬਤ ਦੇ ਸਿਰਨਾਵੇਂ’ ’ਤੇ ਵਿਚਾਰ ਚਰਚਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mansa

Web Admin

Web Admin

5 Dariya News

ਮਾਨਸਾ , 27 Feb 2025

Last updated on: Feb 27, 2025, 00:00 IST

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਡਾ. ਲਕਸ਼ਮੀ ਨਰਾਇਣ ਭੀਖੀ ਦੀ ਪੰਦਰਵੀਂ ਕਿਤਾਬ ‘ਮੁਹੱਬਤ ਦੇ ਸਿਰਨਾਵੇਂ’ ( ਰੇਖਾ-ਚਿੱਤਰ)  ’ਤੇ ਵਿਚਾਰ-ਚਰਚਾ ਕੀਤੀ ਗਈ। ਵਿਭਾਗ ਦੇ ਖੋਜ ਅਫ਼ਸਰ ਤੇ ਕਵੀ ਗੁਰਪ੍ਰੀਤ ਨੇ ਸੁਅਗਤ ਕਰਦਿਆਂ ਕਿਹਾ ਕਿ  ਡਾ. ਭੀਖੀ ਇਕ ਮਿਹਨਤੀ ਲੇਖਕ ਹੈ ਜਿਸ ਨੇ ਰੇਖਾ-ਚਿੱਤਰਾਂ ਨੂੰ ਵਿਅਕਤੀਆਂ ਦੇ ਧੁਰ ਅੰਦਰ ਉੱਤਰ ਕੇ, ਇੱਕ ਵਿੱਥ ਤੋਂ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਹ ਰੇਖਾ ਚਿੱਤਰ ਜਿੱਥੇ ਬੰਦੇ ਦੇ ਸੁਭਾਅ ਤੇ ਕਾਰਜਾਂ ਦਾ ਚਿਤਰਨ ਹੈ, ਉੱਥੇ ਉਨ੍ਹਾਂ ਦੇ ਜੀਵਨ ਦੀ ਬਾਤ ਵੀ ਪਾਉਂਦੇ ਨੇ।

ਇਸ ਦੌਰਾਨ ਡਾ. ਲਕਸ਼ਮੀ ਨਰਾਇਣ ਭੀਖੀ ਨੇ ਆਪਣੀ ਜ਼ਿੰਦਗੀ ਦੀਆਂ ਤੰਗੀਆਂ- ਤੁਰਸ਼ੀਆਂ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਬੇਹੱਦ ਕਠਿਨ ਰਿਹਾ, ਪਰ ਕਦੇ ਵੀ ਹਾਰ ਨਹੀਂ ਮੰਨੀ। ਉਨ੍ਹਾਂ ਅੱਗੇ ਕਿਹਾ ਕਿ ਉਹ ਸਦਾ ਸਕਾਰਾਤਮਿਕ ਲੋਕਾਂ ਵੱਲ ਮੁੱਖ ਕਰਦਾ ਹੈ। ਇਸੇ ਲਈ ਹਰ ਮੁਸ਼ਕਲ ਨੂੰ ਪਾਰ ਕੀਤਾ ਹੈ।ਕਹਾਣੀਕਾਰ ਦਰਸ਼ਨ ਜੋਗਾ ਨੇ ਕਿਹਾ ਕਿ ਡਾ. ਭੀਖੀ ਦੇ ਰੇਖਾ-ਚਿੱਤਰ ਬਹੁਤ ਦਿਲਚਸਪ ਤੇ ਗਹਿਰੇ ਹਨ। 

ਇਹ ਸਿਰਫ ਵਿਅਕਤੀ ਦੀ ਗੱਲ ਨਾਂ ਹੋ ਕੇ, ਸਮੇਂ ਦੀ ਬਾਤ ਵੀ ਪਾਉਂਦੇ ਹਨ। ਅਦਾਕਾਰ ਮਨਜੀਤ ਕੌਰ ਔਲਖ ਨੇ ਵਧਾਈ ਦਿੰਦਿਆਂ ਕਿਹਾ ਕਿ ਲਕਸ਼ਮੀ ਨਰਾਇਣ ਉਦੋਂ ਤੋਂ ਹੀ ਲਗਨ ਨਾਲ ਕਾਰਜਸ਼ੀਲ ਹੈ, ਜਦੋਂ ਅਜੇ ਉਡਾਣ ਹੀ ਭਰੀ ਸੀ। ਪ੍ਰੋ. ਗੁਰਦੀਪ ਢਿੱਲੋਂ ਨੇ ਰੇਖਾ-ਚਿੱਤਰਾਂ ਬਾਰੇ ਗੱਲ ਕਰਦਿਆਂ ਸਮਕਾਲੀ ਸਾਹਿਤ ਅਤੇ ਸਮਾਜ ਬਾਰੇ ਚਰਚਾ ਕਰਦਿਆਂ ਕਿਹਾ ਕਿ ਡਾ. ਲਕਸ਼ਮੀ ਦੀ ਇਹ ਕਿਤਾਬ ਕਈ ਪੱਖਾਂ ਤੋਂ ਮਹੱਤਵਪੂਰਨ ਹੈ।

ਇਸ ਮੌਕੇ ਐਡਵੋਕੇਟ ਬਲਵੰਤ ਭਾਟੀਆ, ਭੁਪਿੰਦਰ ਫ਼ੌਜੀ, ਬਲਵਿੰਦਰ ਧਾਲੀਵਾਲ, ਗੁਰਚੇਤ ਫੱਤੇਵਾਲੀਆ, ਮਨਜੀਤ ਚਾਹਲ,  ਸਤਪਾਲ ਮਿੱਠੂ, ਨਿਰੰਜਣ ਪ੍ਰੇਮੀ, ਹਰਿੰਦਰ ਮਾਨਸ਼ਾਹੀਆ, ਨਿਰੰਜਣ ਬੋਹਾ, ਗੁਲਾਬ ਸਿੰਘ, ਨਿਰਦੇਵ ਸਿੰਘ, ਬਲਜਿੰਦਰ ਸੰਗੀਲਾ, ਡਾ. ਗੁਰਮੇਲ ਕੌਰ ਜੋਸ਼ੀ, ਬਿੱਟੂ ਮਾਨਸਾ, ਹਰਦੀਪ ਸਿੱਧੂ, ਕੁਲਦੀਪ ਚੌਹਾਨ, ਕਰਮਜੀਤ ਕੌਰ ਰਿੰਪੀ, ਪਰਮਜੀਤ ਕੌਰ, ਲਖਵਿੰਦਰ ਮੂਸਾ, ਬਲਵਿੰਦਰ ਕਾਕਾ ਅਤੇ ਡਾ. ਦਰਸ਼ਨ ਕੌਰ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD