Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਸਿਵਲ ਹਸਪਤਾਲ ਵਿਖੇ ਅਪਾਹਜਾਂ ਨੂੰ ਵ੍ਹੀਲਚੇਅਰ ਵੰਡੀਆਂ

ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ : ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Kotkapura Civil Hospital

Web Admin

Web Admin

5 Dariya News

ਕੋਟਕਪੁਰਾ (ਫ਼ਰੀਦਕੋਟ) , 27 Feb 2025

Last updated on: Feb 27, 2025, 00:00 IST

ਰੋਟਰੀ ਕਲੱਬ ਵੱਲੋਂ ਲੋੜਵੰਦ ਦਿਵਿਆਂਗਾਂ ਦੀ ਮਦਦ ਲਈ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਆਯੋਜਿਤ ਕੀਤੇ ਵਿਕਲਾਂਗ ਵੀਅਲ ਚੇਅਰ ਵੰਡ ਸਮਾਗਮ ਵਿਚ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ ਅਤੇ ਉਨ੍ਹਾਂ ਲੋੜਵੰਦਾਂ ਨੂੰ ਪੰਜ ਵੀਅਲ ਚੇਅਰਾਂ ਭੇਂਟ ਕੀਤੀਆਂ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਅਤੇ ਸਾਨੂੰ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਵੱਲੋਂ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਹੈ ਜੋ ਕਿ ਬਹੁਤ ਸ਼ਲਾਘਾਯੋਗ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਤੇ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਨੂੰ ਸਮਾਜ ਵਿੱਚ ਬਰਾਬਰਤਾ ਦਵਾਈਏ। ਉਨ੍ਹਾਂ ਅੱਗੇ ਕਿਹਾ ਕਿ ਰੋਟਰੀ ਕਲੱਬ ਵੱਲੋਂ ਜਿਥੇ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਦਿੱਤੀ ਜਾ ਰਹੀ ਹੈ, ਉੱਥੇ ਹੀ ਕੱਲ੍ਹ ਪਿੰਡ ਵਾਂਦਰ ਜਟਾਣਾ ਵਿਖੇ ਕਲੱਬ ਵੱਲੋਂ ਮੁਫਤ ਸਿਹਤ ਜਾਂਚ ਕੈਂਪ ਵਿੱਚ ਮੁਫਤ ਟੈਸਟ ਕਰਵਾਏ ਜਾਣਗੇ, ਜਿਸ ਵਿੱਚ ਸਾਰੇ ਲੋੜੀਂਦੇ ਟੈਸਟਾਂ ਦੇ ਨਾਲ ਨਾਲ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਵੀ ਟੈਸਟ ਹੋਣਗੇ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਤੋਂ ਕੈਂਸਰ ਦਾ ਟੈਸਟ ਵੀ ਕਰਵਾਉਣ ਤਾਂ ਜੋ ਜੇਕਰ ਕਿਸੇ ਨੂੰ ਇਹ ਨਾ-ਮੁਰਾਦ ਬਿਮਾਰੀ ਹੈ, ਤਾਂ ਉਸ ਦਾ ਸਮੇਂ ਸਿਰ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਕੈਂਸਰ ਦਾ ਇਲਾਜ ਹੈ ਜੇਕਰ ਇਸ ਦਾ ਸਮੇਂ ਸਿਰ ਪਤਾ ਲੱਗ ਜਾਵੇ।

ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਐਸ.ਐਮ.ਓ ਡਾ. ਹਰਿੰਦਰ ਗਾਂਧੀ, ਮਨਪ੍ਰੀਤ ਸਿੰਘ ਬਰਾੜ ਪ੍ਰਧਾਨ ਰੋਟਰੀ ਕਲੱਬ, ਸੁਨੀਲ ਸਿੰਗਲਾ ਫਾਰਮਸਿਸਟ, ਸਤਵੰਤ ਕੌਰ, ਪੀ.ਏ ਟੂ ਸਪੀਕਰ ਅਮਨਦੀਪ ਸਿੰਘ ਤੋਂ ਇਲਾਵਾ ਰੋਟਰੀ ਕੱਲਬ ਦੇ ਮੈਂਬਰ ਅਤੇ ਨੁਮਾਇੰਦੇ ਤੇ ਹੋਰ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Kotkapura Civil Hospital

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD