Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸੰਗਰੂਰ ਪੁਲਿਸ ਵੱਲੋਂ ਖਾਲਿਸਤਾਨੀ ਨਾਅਰੇ ਕੇਸ ਚ 6 ਦੋਸ਼ੀ ਗ੍ਰਿਫ਼ਤਾਰ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 27 Feb 2025

Last updated on: Feb 27, 2025, 00:00 IST

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ ਹੇਠ ਪੁਲਿਸ ਲਾਈਨ ਸੰਗਰੂਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸੰਗਰੂਰ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਸੰਗਰੂਰ ਪੁਲਿਸ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸਤੌਜ ਵਿਖੇ ਬੀਤੀ 12 ਫਰਵਰੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖ ਕੇ ਕਾਫੀ ਸੰਵੇਦਨਸ਼ੀਲ ਅਤੇ ਆਮ ਲੋਕਾਂ ਵਿੱਚ ਸਹਿਮ ਪੈਦਾ ਕਰਨ ਵਾਲੀ ਵਾਰਦਾਤ ਨੂੰ ਟਰੇਸ ਕਰਕੇ 6 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਥਾਣਾ ਧਰਮਗੜ੍ਹ ਵਿਖੇ ਮੁਖਬਰ ਖਾਸ ਦੀ ਇਤਲਾਹ ’ਤੇ ਮੁਕੱਦਮਾ ਨੰਬਰ 08 ਮਿਤੀ 12.02.2025 ਅ/ਧ 192, 61(2) ਬੀ.ਐਨ.ਐਸ, 10, 13 ਦੀ ਅਨਲਾਅਫੁੱਲ ਐਕਟੀਵਿਟੀਜ਼ (ਪ੍ਰੀਵੈਨਸ਼ਨ) ਐਕਟ 1967 (ਅਮੈਂਡਮੈਂਟ 2012) ਥਾਣਾ ਧਰਮਗੜ੍ਹ ਦਰਜ ਹੋਇਆ ਕਿ ਪਿੰਡ ਸਤੌਜ ਵਿਖੇ ਖਾਲਿਸਤਾਨ ਬਾਰੇ ਅਤੇ ਹੋਰ ਨਾਅਰੇ ਲਿਖੇ ਹੋਏ ਹਨ ਅਤੇ ਇੱਕ ਝੰਡਾ ਜਿਸ ’ਤੇ ਖਾਲਿਸਤਾਨ ਲਿਖਿਆ ਹੋਇਆ ਹੈ, ਲੱਗਿਆ ਹੋਇਆ ਹੈ। 

ਐਸ.ਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਬੰਧੀ ਗੁਰਪਤਵੰਤ ਸਿੰਘ ਪੰਨੂ, ਜਿਸ ਨੇ ਐਸ.ਐਫ.ਜੇ ਨਾਮ ਦਾ ਇੱਕ ਸੰਗਠਨ ਬਣਾਇਆ ਹੋਇਆ ਹੈ, ਜੋ ਭਾਰਤ ਸਰਕਾਰ ਵੱਲੋਂ ਗੈਰਕਾਨੂੰਨੀ ਐਲਾਨਿਆ ਹੋਇਆ ਹੈ, ਦੇ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਗੁਰਪਤਵੰਤ ਸਿੰਘ ਪੰਨੂ ਜੋ ਦੇਸ਼ ਵਿਰੁੱਧ ਗਤੀਵਿਧੀਆਂ ਅਤੇ ਸਾਜਿਸ਼ਾਂ, ਭੜਕਾਊ ਬਿਆਨਬਾਜ਼ੀ ਅਕਸਰ ਕਰਦਾ ਰਹਿੰਦਾ ਹੈ ਅਤੇ ਉਸ ਵੱਲੋਂ ਵੱਖ-ਵੱਖ ਧਰਮਾਂ, ਫਿਰਕਿਆਂ ਦੇ ਲੋਕਾਂ ਵਿੱਚ ਕੜਵਾਹਟ ਪੈਦਾ ਕਰਕੇ ਆਪਸ ਵਿੱਚ ਲੜਾ ਕੇ ਡਰ ਅਤੇ ਭੈਅ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।  

ਉਨ੍ਹਾਂ ਦੱਸਿਆ ਕਿ ਮਾਮਲਾ ਕਾਫ਼ੀ ਸੰਵੇਦਨਸ਼ੀਲ ਅਤੇ ਆਮ ਲੋਕਾਂ ਵਿੱਚ ਸਹਿਮ ਭੈਦਾ ਕਰਨ ਵਾਲਾ ਹੈ ਜਿਸ ਕਰਕੇ ਮੁਕੱਦਮਾ ਉਕਤ ਬਰਖਿਲਾਫ਼ ਨਾਮਾਲੂਮ ਵਿਅਕਤੀ/ਵਿਅਕਤੀਆਂ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ। ਐਸ.ਪੀ ਸੰਗਰੂਰ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਦੌਰਾਨੇ ਤਫ਼ਤੀਸ਼ ਮੁਕੱਦਮੇ ਨੂੰ ਟਰੇਸ ਕਰਨ ਲਈ ਉਨ੍ਹਾਂ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਦਿੜ੍ਹਬਾ ਪ੍ਰਿਥਵੀ ਸਿੰਘ ਚਹਿਲ, ਉਪ ਕਪਤਾਨ ਪੁਲਿਸ ਡਿਟੈਕਟਿਵ ਦਲਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ ਸੀ.ਆਈ.ਏ ਬਹਾਦਰ ਸਿੰਘ ਵਾਲਾ ਅਤੇ ਥਾਣੇਦਾਰ ਗੁਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਧਰਮਗੜ੍ਹ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਟੈਕਨੀਕਲ ਢੰਗ ਨਾਲ ਕਾਰਵਾਈ ਕਰਦੇ ਹੋਏ ਇਹ ਮੁਕੱਦਮਾ ਟਰੇਸ ਕਰਦੇ ਹੋਏ 6 ਕਥਿਤ ਦੋਸ਼ੀਆਂ ਜਗਰਾਜ ਸਿੰਘ ਉਰਫ ਸੋਨੀ ਵਾਸੀ ਬੀਰੋਕੇ ਕਲਾਂ, ਥਾਣਾ ਸਦਰ ਬੁਢਲਾਡਾ, ਜ਼ਿਲ੍ਹਾ ਮਾਨਸਾ, ਗੁਰਮੀਤ ਸਿੰਘ ਉਰਫ ਗਿੱਟੀ ਵਾਸੀ ਟਿੱਬਿਆਂ ਵਾਲੀ ਬਸਤੀ, ਬੀਰੋਕੇ ਕਲਾਂ ਜ਼ਿਲ੍ਹਾ ਮਾਨਸਾ, ਅੰਮ੍ਰਿਤਪਾਲ ਸਿੰਘ ਵਾਸੀ ਦੂਲੇਵਾਲ, ਥਾਣਾ ਫੂਲ ਜ਼ਿਲ੍ਹਾ ਬਠਿੰਡਾ, ਬਲਜਿੰਦਰ ਸਿੰਘ ਵਾਸੀ ਦੂਲੇਵਾਲ ਥਾਣਾ ਫੂਲ ਜ਼ਿਲ੍ਹਾ ਬਠਿੰਡਾ, ਬਲਜੀਤ ਸਿੰਘ ਉਰਫ਼ ਪ੍ਰਭੂ ਵਾਸੀ ਚਾਉਕੇ ਜ਼ਿਲ੍ਹਾ ਬਠਿੰਡਾ ਅਤੇ ਅਤਰਵੀਰ ਸਿੰਘ ਉਰਫ਼ ਅਤਰ ਵਾਸੀ ਚਾਉਕੇ ਜ਼ਿਲ੍ਹਾ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇੱਕ ਕਥਿਤ ਦੋਸ਼ੀ ਗੁਰਪਤਵੰਤ ਸਿੰਘ ਪੰਨੂ ਦੀ ਗ੍ਰਿਫਤਾਰੀ ਬਾਕੀ ਹੈ।

ਐਸ.ਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਦੇਸ਼ ਵਿੱਚ ਬੈਠਾ ਗੁਰਪਤਵੰਤ ਸਿੰਘ ਪੰਨੂ ਜੋ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦੇ ਕੇ ਅਜਿਹੇ ਗੈਰ ਕਾਨੂੰਨੀ ਕੰਮਾਂ ਵਿੱਚ ਪਾ ਰਿਹਾ ਹੈ ਜਿਸ ਦਾ ਮੁੱਖ ਮੰਤਵ ਸਿਰਫ਼ ਭਾਰਤ ਦੇਸ਼ ਵਿੱਚ ਅਸ਼ਾਂਤੀ ਅਤੇ ਸਹਿਮ ਫੈਲਾਉਣਾ ਹੈ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਕਥਿਤ ਦੋਸ਼ੀਆਂ ਨੇ ਇਹ ਕੰਮ ਕਰਨ ਦੀ ਗਲਤੀ ਮੰਨੀ ਹੈ ਕਿ ਉਨ੍ਹਾਂ ਨੇ ਇਹ ਕੰਮ ਸਿਰਫ਼ ਪੈਸੇ ਦੇ ਲਾਲਚ ਕਰਕੇ ਕੀਤਾ ਹੈ। ਜੋ ਗੁਰਪਤਵੰਤ ਸਿੰਘ ਪੰਨੂ ਖੁਦ ਵਿਦੇਸ਼ ਵਿੱਚ ਲੁਕ ਕੇ ਬੈਠਾ ਹੈ, ਪ੍ਰੰਤੂ ਪੰਜਾਬ ਦੇ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਉਨ੍ਹਾਂ ਨੂੰ ਜੁਰਮ ਦੀ ਦਲਦਲ ਵਿੱਚ ਸੁੱਟ ਰਿਹਾ ਹੈ ਅਤੇ ਉਨ੍ਹਾਂ ਦਾ ਭਵਿੱਖ ਖਰਾਬ ਕਰ ਰਿਹਾ ਹੈ।

ਐਸ.ਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਜਗਰਾਜ ਸਿੰਘ ਉਰਫ ਸੋਨੀ ਵਾਸੀ ਬੀਰੋਕੇ ਕਲਾਂ, ਥਾਣਾ ਸਦਰ ਬੁਢਲਾਡਾ, ਜ਼ਿਲ੍ਹਾ ਮਾਨਸਾ, ਅੰਮ੍ਰਿਤਪਾਲ ਸਿੰਘ ਵਾਸੀ ਦੂਲੇਵਾਲ, ਥਾਣਾ ਫੂਲ ਜ਼ਿਲ੍ਹਾ ਬਠਿੰਡਾ ਅਤੇ ਬਲਜੀਤ ਸਿੰਘ ਵਾਸੀ ਚਾਉਕੇ ਜ਼ਿਲ੍ਹਾ ਬਠਿੰਡਾ ਵਿਰੁੱਧ ਪਹਿਲਾਂ ਵੀ ਪੁਲਿਸ ਕੇਸ ਦਰਜ ਹਨ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD