Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 27 Feb 2025

Last updated on: Feb 27, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਸਰਫੇਸੀ ਕਾਨੂੰਨ ਅਧੀਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਤਹਿਤ ਨਾਇਬ ਤਹਿਸੀਲਦਾਰ ਵੱਲੋਂ ਉਸਦੀ ਫਰਮ ਨੂੰ ਇਕ ਜਾਇਦਾਦ ਦਾ ਕਬਜ਼ਾ ਦਿਵਾਇਆ ਗਿਆ ਸੀ ਅਤੇ ਇਸ ਕਬਜ਼ੇ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ ਬਦਲੇ ਉਕਤ ਰੀਡਰ ਨੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। 

ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ ਉਕਤ ਮੁਲਜ਼ਮ 8000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਹੋਰ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD