Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਸ੍ਰੀ ਚਮਕੌਰ ਸਾਹਿਬ ਵਿਖੇ ਸਥਾਈ ਕਿਸ਼ਤੀ ਸੇਵਾ ਸ਼ੁਰੂ ਕੀਤੀ

Himanshu Jain, DC Ropar, Deputy Commissioner Ropar, Rupnagar, Ropar, Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ , 27 Feb 2025

Last updated on: Feb 27, 2025, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਚਮਕੌਰ ਸਾਹਿਬ ਨੂੰ ਸੈਰ ਸਪਾਟੇ ਵਜੋਂ ਸਥਾਪਿਤ ਕਰਨ ਲਈ ਹੁਣ ਪੱਕੇ ਤੌਰ ਉੱਤੇ ਬੋਟਿੰਗ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਵਿਧਾਇਕ ਡਾ. ਚਰਨਜੀਤ ਸਿੰਘ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕੀਤਾ। ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਰ ਵਲੋਂ ਜ਼ਿਲ੍ਹਾ ਰੂਪਨਗਰ ਨੂੰ ਵਾਟਰ ਅਤੇ ਅਡਵੈਂਚਰ ਟੂਰਜ਼ਿਮ ਵਜੋਂ ਵਿਕਸਿਤ ਕਰਨ ਲਈ ਅਤੇ ਸਿੱਖ ਇਤਿਹਾਸ ਵਿੱਚ ਮਹੱਤਤਾ ਰੱਖਣ ਵਾਲੇ ਸਥਾਨਾਂ ਨੂੰ ਹੋਰ ਖੂਬਸੂਰਤ ਬਣਾਉਣ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ। 

ਇਸੇ ਲੜ੍ਹੀ ਤਹਿਤ ਹੀ ਦਾਸਤਾਨ ਏ ਸ਼ਹਾਦਤ ਦੇ ਸਾਹਮਣੇ ਤੋਂ ਬੋਟਿੰਗ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬੋਟਿੰਗ ਹੁਣ ਅਗਲੇ 7 ਸਾਲਾਂ ਤੱਕ ਜਾਰੀ ਰੱਖੀ ਜਾਵੇਗੀ। ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਦ੍ਰਿਸ਼ ਅਤੇ ਬੋਟਿੰਗ ਦੂਰ ਦੁਰਾਡੇ ਤੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਯਾਦਗਾਰ ਪਲ ਬਣਾਉਣ ਵਿੱਚ ਯਕੀਨਨ ਕਾਮਯਾਬ ਹੋਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਟਰ ਟੂਰਜ਼ਿਮ ਨੂੰ ਉਤਸ਼ਾਹਿਤ ਕਰਨ ਲਈ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਸਰਹੰਦ ਨਹਿਰ ਵਿਖੇ ਵਿਸ਼ੇਸ਼ ਤੌਰ ਉੱਤੇ ਸ਼੍ਰੀ ਅਨੰਦਪੁਰ ਸਾਹਿਬ ਸਮੇਤ ਸ੍ਰੀ ਚਮਕੌਰ ਸਾਹਿਬ ਅਤੇ ਦਾਸਤਾਨ ਏ ਸ਼ਹਾਦਤ ਵਿਖੇ ਆਉਣ ਵਾਲੇ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਬੋਟਿੰਗ ਦੀ ਸ਼ੁਰੂਆਤ ਖਿੱਚ ਦਾ ਕੇਂਦਰ ਬਣੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ 2 ਮੋਟਰ ਬੋਟਾਂ ਜਿਸ ਵਿੱਚ 10 ਸੀਟਰ 1 ਬੋਟ, 12 ਸੀਟਰ 1 ਬੋਟ, ਜ਼ੈਡ ਸਕੀਅ ਤੋਂ ਇਲਾਵਾ ਰੇਸਕਿਊ ਲਈ ਅਲੱਗ ਤੋਂ ਬੋਟ ਉਪਲੱਬਧ ਹੈ। ਇਸ ਦੇ ਨਾਲ ਹੀ ਸੇਫਟੀ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਲਾਈਫ ਜੈਕਟਾਂ, ਚੱਪੂ ਕਿਸ਼ਤੀਆਂ ਵੀ ਸ਼ਾਮਿਲ ਹਨ। 

ਉਨ੍ਹਾਂ ਕਿਹਾ ਕਿ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਵੀ ਖਾਸ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਅਣਹੋਣੀ ਹੋਣ ਤੋਂ ਬਚਾਉਣ ਲਈ ਇੱਕ ਸੇਫਟੀ ਮੋਟਰ ਬੋਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਡੀ.ਐਸ.ਪੀ ਮਨਜੀਤ ਸਿੰਘ ਔਲਖ, ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ ਹਿਮਾਂਸ਼ੂ, ਨਾਇਬ ਤਹਿਸੀਲਦਾਰ ਕਰਮਜੋਤ ਸਿੰਘ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।

 

Tags: Himanshu Jain , DC Ropar , Deputy Commissioner Ropar , Rupnagar , Ropar , Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD