Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 27 Feb 2025

Last updated on: Feb 27, 2025, 00:00 IST

ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਦਰਜ ਨਾ ਕਰਨ ਵਿੱਚ ਮਦਦ ਕਰਨ ਬਦਲੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਤਰਫੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਸ਼ਿਕਾਇਤ ਵਿੱਚ ਹੋਮਗਾਰਡ ਵਾਲੰਟੀਅਰ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD