Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ

 

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 27 Feb 2025

Last updated on: Feb 27, 2025, 00:00 IST

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਤੱਥਾਂ ਦੀ ਪੜਤਾਲ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ 'ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD