Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਮੋਹਾਲੀ ‘ਚ ਬਿਨਾਂ ਐਨਓਸੀ ਰਜਿਸਟਰੀ ਮਾਮਲੇ 'ਚ ਲੋਕ ਪਰੇਸ਼ਾਨ

ਡਿਪਟੀ ਮੇਅਰ ਕੁਲਜੀਤ ਬੇਦੀ ਨੇ ਤਹਸੀਲਦਾਰ ਨੂੰ ਮਿਲ ਕੇ ਸਰਕਾਰ ਨੂੰ ਤਰੀਕ ਵਧਾਉਣ ਦੀ ਬੇਨਤੀ ਕੀਤੀ

Kuljit Singh Bedi, Mohali Municipal Corporation, S.A.S.Nagar, Mohali, S.A.S. Nagar Mohali, Sahibzada Ajit Singh Nagar, Punjab Pradesh Congress Committee, Congress, Punjab Congress

5 Dariya News

5 Dariya News

5 Dariya News

ਮੋਹਾਲੀ , 27 Feb 2025

Last updated on: Feb 27, 2025, 00:00 IST

ਮੋਹਾਲੀ 'ਚ ਬਿਨਾਂ ਐਨਓਸੀ ਰਜਿਸਟਰੀ ਦੇ ਮਾਮਲੇ ਨੂੰ ਲੈ ਕੇ ਲੋਕ ਪਿਛਲੇ ਕੁਝ ਦਿਨਾਂ ਤੋਂ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਤਹਿਸੀਲਾਂ ‘ਚ ਅਪਾਇੰਟਮੈਂਟਾਂ ਅਤੇ ਸਲਾਟ ਨਾ ਮਿਲਣ ਕਾਰਨ ਲੋਕ ਲੰਬੀਆਂ ਲਾਈਨਾਂ ‘ਚ ਖੜ੍ਹੇ ਹੋਣ ‘ਤੇ ਮਜਬੂਰ ਹੋ ਗਏ ਹਨ। ਕਈ ਲੋਕ ਘੰਟਿਆਂ ਤਕ ਉਡੀਕ ਕਰਦੇ ਰਹਿੰਦੇ ਹਨ, ਪਰ ਬਹੁਤਿਆਂ ਨੂੰ ਰਜਿਸਟਰੀ ਨਾ ਹੋਣ ਕਾਰਨ ਵਾਪਸ ਜਾਣਾ ਪੈਂਦਾ ਹੈ।

ਇਸ ਸੰਬੰਧੀ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਦੇ ਤਹਸੀਲਦਾਰ ਨੂੰ ਮਿਲ ਕੇ ਸਰਕਾਰ ਕੋਲ ਤਰੀਕ ਵਧਾਉਣ ਦੀ ਬੇਨਤੀ ਕੀਤੀ। ਅੱਜ ਮੌਕੇ ਤੇ ਪੁੱਜੇ ਡਿਪਟੀ ਮੇਅਰ ਨੇ ਇੱਥੇ ਪਰੇਸ਼ਾਨ ਹੋ ਰਹੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਲੋਕ ਰਾਤ 11 ਵਜੇ ਤਕ ਵੀ ਧੱਕੇ ਖਾ ਰਹੇ ਹਨ। ਖਾਸ ਤੌਰ ‘ਤੇ ਔਰਤਾਂ, ਬਜ਼ੁਰਗ, ਤੇ ਛੋਟੇ ਬੱਚਿਆਂ ਵਾਲੇ ਲੋਕ ਘਰ ਦੇ ਕੰਮਕਾਜ ਛੱਡ ਕੇ ਆਉਂਦੇ ਹਨ, ਪਰ ਸਲਾਟ ਨਾ ਮਿਲਣ ਕਾਰਨ ਪੂਰਾ ਦਿਨ ਲੰਬੀਆਂ ਲਾਈਨਾਂ ਵਿੱਚ ਗੁਜ਼ਾਰਦੇ ਹਨ। 

ਉਹਨਾਂ ਕਿਹਾ ਕਿ 28 ਫਰਵਰੀ ਰਜਿਸਟਰੀ ਕਰਾਉਣ ਦੀ ਆਖਰੀ ਤਰੀਕ ਹੈ ਜਦੋਂ ਕਿ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਹਾਲੇ ਰਜਿਸਟਰੀਆਂ ਕਰਾਉਣ ਲਈ ਜਦੋ ਜਹਿਦ ਕਰ ਰਹੇ ਹਨ। ਉਹਨਾਂ ਮੁੜ ਮੰਗ ਕੀਤੀ ਕਿ ਇਹ ਤਰੀਕ 31 ਮਾਰਚ ਤੱਕ ਵਧਾਈ ਜਾਵੇ।ਡਿਪਟੀ ਮੇਅਰ ਨੇ ਇਹ ਵੀ ਦੱਸਿਆ ਕਿ ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਰਜਿਸਟਰੀਆਂ ਦੀ ਗਿਣਤੀ 470 ਤਕ ਵਧਾ ਦਿੱਤੀ ਗਈ ਹੈ, ਪਰ ਇਹ ਵੀ ਲੋਕਾਂ ਦੀ ਲੋੜ ਪੂਰੀ ਨਹੀਂ ਕਰ ਰਹੀ। ਤਹਿਸੀਲਦਾਰ ਅਤੇ ਅਧਿਕਾਰੀ ਪੂਰੀ ਗਤੀ ਨਾਲ ਕੰਮ ਕਰ ਰਹੇ ਹਨ, ਪਰ ਮਾਮਲਿਆਂ ਦੀ ਬੇਹੱਦ ਵਾਧੂ ਗਿਣਤੀ ਹੋਣ ਕਾਰਨ ਹਾਲਾਤ ਕੰਟਰੋਲ ਤੋਂ ਬਾਹਰ ਜਾ ਰਹੇ ਹਨ।

ਡਿਪਟੀ ਮੇਅਰ ਨੇ ਤੁਰੰਤ ਤਰੀਕ ਵਧਾਉਣ ਅਤੇ ਸਰਕਾਰ ਵੱਲੋਂ ਇਸ ਮਾਮਲੇ ‘ਚ ਦਖਲ ਦੇਣ ਦੀ ਮੰਗ ਕੀਤੀ ਤਾਂ ਜੋ ਲੋਕਾਂ ਨੂੰ ਹੋਰ ਧੱਕੇ ਨਾ ਖਾਣੇ ਪੈਣ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਜਿਹੜੇ ਛੋਟੇ ਪਲਾਟਾਂ ਦੇ ਮਾਲਕ ਹਨ, ਉਹ ਰਜਿਸਟਰੀਆਂ ਕਰਵਾਉਣ ਲਈ ਲਾਈਨਾਂ ‘ਚ ਖੜ੍ਹੇ ਹਨ, ਪਰ ਲੰਬੇ ਸਮੇਂ ਤਕ ਉਡੀਕ ਕਰਨ ਤੋਂ ਬਾਅਦ ਵੀ ਉਹਨਾਂ ਦੀ ਵਾਰੀ ਨਹੀਂ ਆ ਰਹੀ।

ਉਨ੍ਹਾਂ ਨੇ ਅਪੀਲ ਕੀਤੀ ਕਿ ਸਰਕਾਰ 31 ਮਾਰਚ ਤੱਕ ਤਰੀਕ ਵਧਾ ਕੇ ਇਸ ਸਮੱਸਿਆ ਦਾ ਪੱਕਾ ਹੱਲ ਕੱਢੇ, ਤਾਂ ਜੋ ਆਮ ਲੋਕਾਂ ਨੂੰ ਆਸਾਨੀ ਹੋ ਸਕੇ। ਉਹਨਾਂ ਕਿਹਾ ਕਿ ਅਧਿਕਾਰੀਆਂ ਨੇ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਸਰਕਾਰ ਵੱਲੋਂ ਵਾਧੂ ਸਲਾਟ ਦਿੱਤੇ ਜਾਂਦੇ ਹਨ, ਤਾਂ ਉਹ ਲੋਕਾਂ ਦੀ ਰਜਿਸਟਰੀਆਂ ਕਰਵਾਉਣ ‘ਚ ਪੂਰੀ ਸਹਿਯੋਗੀ ਭੂਮਿਕਾ ਨਿਭਾਉਣਗੇ।

 

Tags: Kuljit Singh Bedi , Mohali Municipal Corporation , S.A.S.Nagar , Mohali , S.A.S. Nagar Mohali , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD