Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਮੁੜ ਵਸੇਬਾ ਕੇਂਦਰ ਜਨੇਰ ਦੀ ਅਚਨਚੇਤ ਚੈਕਿੰਗ

ਸਰਕਾਰੀ ਹਦਾਇਤਾਂ ਅਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਵਿਸ਼ੇਸ਼ ਸਾਰੰਗਲ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 27 Feb 2025

Last updated on: Feb 27, 2025, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਮੁੜ ਵਸੇਬਾ ਕੇਂਦਰ ਜਨੇਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੇਂਦਰ ਦੇ ਹਾਲਾਤ ਅਤੇ ਸਾਰਾ ਰਿਕਾਰਡ ਤਸੱਲੀਬਖ਼ਸ਼ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ੇ ਨਾਲ ਸਬੰਧਤ ਹਰ ਤਰ੍ਹਾਂ ਦੀ ਗਤੀਵਿਧੀ ਨੂੰ ਮੁਕੰਮਲ ਤੌਰ ਉੱਤੇ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

ਉਹਨਾਂ ਕੇਂਦਰ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਅਜਿਹੀ ਕੋਈ ਵੀ ਦਵਾਈ ਨਾ ਦਿੱਤੀ ਜਾਵੇ ਜੋ ਕਿ ਸਰਕਾਰ ਵੱਲੋਂ ਪਾਬੰਦੀਸ਼ੁਦਾ ਹੈ।ਉਹਨਾਂ ਕਿਹਾ ਕਿ ਸਾਰਾ ਰਿਕਾਰਡ ਮੇਨਟੇਨ ਕਰਕੇ ਰੱਖਿਆ ਜਾਵੇ। ਉਹਨਾਂ ਕਿਹਾ ਕਿ ਅਜਿਹੇ ਅਚਨਚੇਤ ਛਾਪੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰੀ ਹਦਾਇਤਾਂ ਅਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

ਉਹਨਾਂ ਜ਼ਿਲ੍ਹਾ ਮੁੜ ਵਸੇਬਾ ਕੇਂਦਰ ਜਨੇਰ ਵਿੱਚ ਤਾਇਨਾਤ ਸਟਾਫ਼ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਵਿੱਚ ਲੋੜੀਂਦੀ ਦਵਾਈ, ਜਾਂਚ ਕਿੱਟਾਂ, ਸਟਾਫ਼ ਅਤੇ ਹੋਰ ਸੁਵਿਧਾਵਾਂ ਉਪਲਬਧ ਹੋਣ। ਉਹਨਾਂ ਕਿਹਾ ਕਿ ਭਾਵੇਂਕਿ ਜ਼ਿਲ੍ਹਾ ਮੋਗਾ ਵਿੱਚ 1 ਮਹੀਨੇ ਦਾ ਸਟਾਕ ਹੈ ਪਰ ਫਿਰ ਵੀ ਦਵਾਈ ਦਾ ਸਟਾਕ ਡਬਲ ਕਰ ਦਿੱਤਾ ਜਾਵੇ ਤਾਂ ਜੋ ਕੋਈ ਵੀ ਮਰੀਜ਼ ਦਵਾਈ ਤੋਂ ਸੱਖਣਾ ਨਾ ਰਹੇ।

ਉਹਨਾਂ ਕਿਹਾ ਕਿ ਜੇਕਰ ਬੁਨਿਆਦੀ ਸਹੂਲਤਾਂ ਦੀ ਕਮੀ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਂਦਾ ਜਾਵੇ। ਉਹਨਾਂ ਮੁੜ ਵਸੇਬਾ ਕੇਂਦਰ ਜਨੇਰ ਦੀ ਇਮਾਰਤ ਦੀ ਲੋੜੀਂਦੀ ਮੁਰੰਮਤ ਕਰਾਉਣ ਲਈ ਮੁੱਖ ਦਫ਼ਤਰ ਨੂੰ ਲਿਖਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਸਮਾਜ ਨੂੰ ਨਸ਼ਿਆਂ ਦੇ ਖ਼ਤਰਿਆਂ ਅਤੇ ਸਿਹਤ 'ਤੇ ਇਸਦੇ ਪ੍ਰਭਾਵ ਬਾਰੇ ਜਾਗਰੂਕਤਾ ਪ੍ਰਦਾਨ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਸਾਨੂੰ  ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਸਮਾਜ ਦੇ ਰਵੱਈਏ ਅਤੇ ਵਿਵਹਾਰ ਨੂੰ ਬਦਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵੇਲੇ 18 ਓਟ ਕਲੀਨਿਕ ਚੱਲ ਰਹੇ ਹਨ। ਇੱਕ ਸਰਕਾਰੀ ਮੁੜ ਵਸੇਬਾ ਕੇਂਦਰ ਦੇ ਨਾਲ ਨਾਲ 4 ਨਿੱਜੀ ਖੇਤਰ ਦੇ ਨਸ਼ਾ ਛੁਡਾਊ ਕੇਂਦਰ ਵੀ ਚੱਲ ਰਹੇ ਹਨ। ਇਹਨਾਂ ਸਾਰੀਆਂ ਸੰਸਥਾਵਾਂ ਵਿੱਚ ਦਵਾਈਆਂ ਦੇ ਸਟਾਕ ਦੀ ਕੋਈ ਕਮੀਂ ਨਹੀਂ ਹੈ। ਇੱਕ ਮਹੀਨੇ ਦੀ ਦਵਾਈ ਵਾਧੂ ਪਈ ਹੈ। ਡਿਮਾਂਡ ਭੇਜਣ ਦੇ 10 ਦਿਨਾਂ ਵਿੱਚ ਦਵਾਈ ਮੁਹਈਆ ਹੋ ਜਾਂਦੀ ਹੈ। ਸਟਾਫ਼ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਰਹੀ ਮੁੱਖ ਦਫ਼ਤਰ ਨੂੰ ਲਿਖਿਆ ਜਾ ਚੁੱਕਾ ਹੈ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD