Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ ਕਲੀਨਿਕ ਦਾ ਅਚਨਚੇਤ ਦੌਰਾ

ਸਾਕੇਤ ਹਸਪਤਾਲ 'ਚ ਡੇਅਰੀ ਫਾਰਮਿੰਗ ਦੀ ਟਰੇਨਿੰਗ ਲੈ ਰਹੇ ਵਿਅਕਤੀਆਂ ਨਾਲ ਕੀਤੀ ਮੁਲਾਕਾਤ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 27 Feb 2025

Last updated on: Feb 27, 2025, 00:00 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਾਕੇਤ ਹਸਪਤਾਲ 'ਚ ਡੇਅਰੀ ਫਾਰਮਿੰਗ ਦੀ ਟਰੇਨਿੰਗ ਲੈ ਰਹੇ ਵਿਅਕਤੀਆਂ ਨਾਲ ਗੱਲਬਾਤ ਕਰਕੇ ਕਿੱਤਾ ਮੁਖੀ ਕੋਰਸ ਸਬੰਧੀ ਫੀਡਬੈਕ ਪ੍ਰਾਪਤ ਕੀਤੀ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੜ ਵਸੇਬਾ ਕੇਂਦਰਾਂ 'ਚ ਇਲਾਜ ਕਰਵਾ ਰਹੇ ਵਿਅਕਤੀਆਂ ਦੇ ਪੁਨਰ ਵਸੇਬੇ ਲਈ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਡੇਅਰੀ ਫਾਰਮਿੰਗ ਦੇ ਨਾਲ ਨਾਲ ਮੱਛੀ ਪਾਲਣ, ਇਲੈਕਟ੍ਰੀਸ਼ੀਅਨ, ਮਧੂ ਮੱਖੀ ਪਾਲਣ, ਪਲੰਬਰ ਵਰਗੇ ਹੋਰ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ ਤੇ ਉਹ ਆਤਮ ਨਿਰਭਰ ਹੋਕੇ ਸਮਾਜ ਦੀ ਮੁਖਧਾਰਾ ਨਾਲ ਚੱਲ ਸਕਣ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਕੇਤ ਹਸਪਤਾਲ ਵਿਖੇ ਸਹਿਯੋਗੀ ਹੈਲਪਲਾਈਨ ਨੰਬਰ 0175-2213385 ਕਾਰਜਸ਼ੀਲ ਹੈ, ਜੋ ਨਸ਼ਾ ਛੱਡਣ ਵਾਲਿਆਂ ਸਮੇਤ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਦੇ ਚਾਹਵਾਨਾਂ ਲਈ ਇੱਕ ਚੰਗਾ ਪਲੇਟਫਾਰਮ ਹੈ, ਕਿਉਂਕਿ ਅਜਿਹੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾਂਦੀ ਅਤੇ ਉਨ੍ਹਾਂ ਨੂੰ ਬਿਹਤਰ ਸਲਾਹ ਦੇ ਕੇ ਉਨ੍ਹਾਂ ਦਾ ਇਲਾਜ ਕੀਤਾ ਜਾਂਦਾ ਹੈ।

ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਦੱਸਿਆ ਕਿ ਸਾਕੇਤ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਤੇ ਮਰੀਜ਼ਾਂ ਲਈ ਪੇਂਟਿੰਗ ਰੂਮ, ਜਿੰਮ, ਪੂਜਾ ਰੂਮ ਵਰਗੀਆਂ ਸਹੂਲਤਾਂ ਵੀ ਉਪਲਬੱਧ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੀ ਹਸਪਤਾਲ ਵੱਲੋਂ ਲਗਾਤਾਰ ਟੈਲੀ ਕਾਊਂਸਲਿੰਗ (ਫ਼ੋਨ ਜਰੀਏ) ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਗਲਤ ਰਸਤੇ 'ਤੇ ਨਾ ਪੈਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਜ਼ਿਲ੍ਹੇ ਦੇ ਸਾਰੇ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾ ਦੇ ਹੁਨਰ ਵਿਕਾਸ ਲਈ ਕਿੱਤਾ ਮੁਖੀ ਕੋਰਸ ਸ਼ੁਰੂ ਕੀਤੇ ਜਾਣਗੇ, ਤਾਂ ਜੋ ਉਨ੍ਹਾਂ ਦਾ ਨਸ਼ਾ ਛੱਡਣ ਮਗਰੋਂ ਸਮਾਜ ਵਿੱਚ ਮੁੜਵਸੇਬਾ ਸੁਖਾਲਾ ਹੋ ਸਕੇ। ਉਨ੍ਹਾਂ ਕਿਹਾ ਕਿ ਹਰੇਕ ਕੋਰਸ ਲਈ 30 ਵਿਅਕਤੀਆਂ ਦਾ ਗਰੁੱਪ ਬਣਾ ਕੇ ਉਨ੍ਹਾਂ ਦੀ ਇੱਛਾ ਅਨੁਸਾਰ ਏ.ਸੀ. ਰਿਪੇਅਰ, ਵੈਲਡਰ, ਪਲੰਬਰ ਆਦਿ ਵਰਗੇ ਟਰੇਨਿੰਗ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਜੇਕਰ ਇਕ ਸੈਂਟਰ 'ਤੇ 30 ਤੋਂ ਘੱਟ ਵਿਅਕਤੀ ਇਕ ਕੋਰਸ ਵਿੱਚ ਹੋਣਗੇ ਤਾਂ ਉੱਥੇ ਦੂਸਰੇ ਸੈਂਟਰਾਂ ਤੋਂ ਬੱਸ ਰਾਹੀਂ ਉਨ੍ਹਾਂ ਨੂੰ ਲਿਆਂਦਾ ਜਾਵੇਗਾ ਅਤੇ ਟਰੇਨਿੰਗ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਬਾਹਰਲੇ ਜ਼ਿਲ੍ਹਿਆਂ ਤੋਂ ਦਾਖਲ ਮਰੀਜ਼ਾਂ ਨੂੰ ਵੀ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਬੰਧਤ ਜ਼ਿਲ੍ਹੇ ਦੇ ਰੋਜ਼ਗਾਰ ਬਿਊਰੋ ਨਾਲ ਰਾਬਤਾ ਕਰਕੇ ਉਨ੍ਹਾਂ ਦੀ ਰਜਿਸਟਰੇਸ਼ਨ ਕਰਵਾਈ ਜਾਵੇਗੀ।ਇਸ ਦੌਰਾਨ ਕਿੱਤਾ ਮੁਖੀ ਕੋਰਸ ਦੀ ਟਰੇਨਿੰਗ ਲੈ ਰਹੇ ਮਰੀਜ਼ਾਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਨਸ਼ਾ ਛੱਡਣ ਤੋਂ ਬਾਅਦ ਸਮਾਜ ਦੀ ਮੁੱਖ ਧਾਰਾ 'ਚ ਸ਼ਾਮਲ ਹੋਣ ਲਈ ਸਹਾਈ ਹੋਣਗੀਆਂ।ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਮਾਡਲ ਟਾਊਨ ਓਟ ਕਲੀਨਿਕ ਦਾ ਦੌਰਾ ਕੀਤਾ ਅਤੇ ਸਟਾਫ਼ ਪਾਸੋਂ ਦਵਾਈ ਲੈ ਰਹੇ ਮਰੀਜ਼ਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD