Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡੀ.ਸੀ. ਕੋਮਲ ਮਿੱਤਲ ਵੱਲੋਂ ਨਸ਼ਿਆਂ ਵਿਰੁੱਧ ਵਿਆਪਕ ਜਾਗਰੂਕਤਾ ਮੁਹਿੰਮ ਲਈ ਸੱਦਾ

ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਦੀ ਮੀਟਿੰਗ ਹੋਈ

Komal Mittal, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 27 Feb 2025

Last updated on: Feb 27, 2025, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਸ਼ਿਆਂ ਤੋਂ ਨੌਜੁਆਨੀ ਨੂੰ ਦੂਰ ਰੱਖਣ ਲਈ ਕੌਂਸਲਰਾਂ ਅਤੇ ਨਸ਼ਾ ਛੱਡ ਚੁੱਕੇ ਲੋਕਾਂ ਦੇ ਪ੍ਰੇਰਣਾ ਭਾਸ਼ਨਾਂ ਨਾਲ ਵਿੱਦਿਅਕ ਅਦਾਰਿਆਂ ਵਿੱਚ ਸੈਮੀਨਾਰ ਕਰਵਾ ਕੇ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ’ਤੇ ਜ਼ੋਰ ਦਿੱਤਾ ਹੈ। ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੋਸਾਇਟੀ, ਐਸ.ਏ.ਐਸ.ਨਗਰ ਦੀ ਸਮੀਖਿਆ ਮੀਟਿੰਗ ਕਰਦੇ ਹੋਏ, ਉਨ੍ਹਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਓ.ਓ.ਏ.ਟੀ ਕੇਂਦਰਾਂ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। 

ਉਨ੍ਹਾਂ ਕਿਹਾ ਕਿ ਨਿੱਜੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਕੰਮਕਾਜ 'ਤੇ ਨਜ਼ਰ ਰੱਖਣ ਲਈ ਸਮੇਂ-ਸਮੇਂ 'ਤੇ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਓ.ਓ.ਏ.ਟੀ ਕੇਂਦਰਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਦੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹੋਰ ਸੁਧਾਰ ਲਿਆਂਦਾ ਜਾ ਸਕੇ। 

ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਿੱਤੇ ਜਾਣ ਵਾਲੇ ਖਾਣੇ ਦੇ ਖਰਚਿਆਂ ਵਿੱਚ ਵਾਧੇ ਨੂੰ ਪ੍ਰਵਾਨਗੀ ਦਿੰਦੇ ਹੋਏ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਸੈਕਟਰ 66, ਮੁਹਾਲੀ ਵਿਖੇ ਇੱਕ ਕੰਟੀਨ ਸਥਾਪਤ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ। ਸਾਰੇ ਸੀਨੀਅਰ ਮੈਡੀਕਲ ਅਫਸਰਾਂ, ਮਨੋਰੋਗ ਮਾਹਿਰਾਂ ਅਤੇ ਗੈਰ-ਸਰਕਾਰੀ ਸੰਗਠਨਾਂ ਤੋਂ ਫੀਡਬੈਕ ਪ੍ਰਾਪਤ ਕਰਦੇ ਹੋਏ, ਉਨ੍ਹਾਂ ਨੇ ਆਉਣ ਵਾਲੇ ਦਿਨਾਂ ਵਿੱਚ ਉਹਨਾਂ 'ਤੇ ਕੰਮ ਕਰਨ ਲਈ ਉਨ੍ਹਾਂ ਦੇ ਸੁਝਾਵਾਂ ਨੂੰ ਧੀਰਜ ਨਾਲ ਨੋਟ ਕੀਤਾ। 

ਉਨ੍ਹਾਂ ਨੇ ਕਿਹਾ ਕਿ ਸਾਨੂੰ ਆਊਟਪੇਸ਼ੈਂਟ ਓਪੀਓਡ ਅਸਿਸਟਡ ਟ੍ਰੀਟਮੈਂਟ 'ਤੇ ਆਉਂਦੇ ਮਰੀਜ਼ਾਂ ਦੀ ਗਿਣਤੀ ਦਾ ਨਿਰੀਖਣ ਕਰਨਾ ਚਾਹੀਦਾ ਹੈ ਅਤੇ ਘੱਟ ਤੋਂ ਘੱਟ ਜਾਂ ਨਾਂਮਾਤਰ ਮਰੀਜ਼ਾਂ ਵਾਲੇ ਕੇਂਦਰਾਂ ਨੂੰ, ਉਨ੍ਹਾਂ ਖੇਤਰਾਂ ਵਿੱਚ ਜਿੱਥੇ ਮਰੀਜ਼ ਜ਼ਿਆਦਾ ਹਨ, ਵਿਖੇ ਤਬਦੀਲ ਕਰਨ ਦੇ ਪ੍ਰਸਤਾਵ ਤੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਓ.ਓ.ਏ.ਟੀ ਕੇਂਦਰਾਂ ਤੋਂ ਇਲਾਵਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ ਕਰਕੇ ਬੁਨਿਆਦੀ ਢਾਂਚੇ ਅਤੇ ਹੋਰ ਸੁਧਾਰਾਂ ਦੇ ਕੰਮਕਾਜ ਅਤੇ ਲੋੜਾਂ ਦੀ ਜਾਂਚ ਕਰਨਗੇ। 

ਉਨ੍ਹਾਂ ਸਕੂਲ ਅਤੇ ਕਾਲਜ ਜਾਣ ਵਾਲੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਤਰੇ ਤੋਂ ਸੁਚੇਤ ਰੱਖਣ ਲਈ ਰੋਕਥਾਮ ਉਪਾਅ ਵਜੋਂ ਵੱਧ ਤੋਂ ਵੱਧ ਜਾਗਰੂਕਤਾ ਦੀ ਲੋੜ 'ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ, ਸਹਾਇਕ ਸਿਵਲ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਅਤੇ ਸਰਕਾਰੀ ਸਿਹਤ ਸੰਸਥਾਵਾਂ ਦੇ ਐਸ.ਐਮ.ਓਜ਼ ਅਤੇ ਮਨੋਵਿਗਿਆਨੀ ਵੀ ਸ਼ਾਮਲ ਹੋਏ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ।

 

Tags: Komal Mittal , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD