Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਦ੍ਰੋਪਦੀ ਮੁਰਮੂ ਨੇ ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਈਨ, ਅਹਿਮਦਾਬਾਦ ਦੇ ਕਨਵੋਕੇਸ਼ਨ ਸਮਾਰੋਹ ਦੀ ਸ਼ੋਭਾ ਵਧਾਈ

Droupadi Murmu, President of India, President, Indian President, Rashtrapati, National Institute of Design Ahmedabad, Ahmedabad, National Institute of Design, Piyush Goyal

Web Admin

Web Admin

5 Dariya News

ਅਹਿਮਦਾਬਾਦ , 27 Feb 2025

Last updated on: Feb 27, 2025, 00:00 IST

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (27 ਫਰਵਰੀ, 2025) ਨੈਸ਼ਨਲ ਇੰਸਟੀਟਿਊਟ ਆਫ ਡਿਜ਼ਾਈਨ, ਅਹਿਮਦਾਬਾਦ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਹਿੱਸਾ ਲਿਆ ਇਸ ਅਵਸਰ ‘ਤੇ ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਚਾਰੇ ਪਾਸੇ ਬਹੁਤ ਸਾਰੀਆਂ ਸਮੱਸਿਆਵਾਂ ਹਨ ਅਤੇ ਉਨ੍ਹਾਂ ਵਿੱਚ ਕਈਆ ਲਈ ਡਿਜ਼ਾਈਨ ਵਿੱਚ ਬਦਲਾਅ ਦੀ ਜ਼ਰੂਰਤ ਹੈ, ਨਾ ਕਿ ਬਹੁਤ ਵੱਧ ਸੰਸਾਧਨਾਂ ਦੀ। 

ਰਚਨਾਤਮਕ ਸੋਚ ਨਾਲ ਅਜਿਹੇ ਸਮਾਧਾਨ ਨਿਕਲ ਸਕਦੇ ਹਨ, ਜੋ ਖਾਸ ਕਰਕੇ ਵੰਚਿਤ ਭਾਈਚਾਰਿਆਂ ਲਈ ਈਜ਼ ਆਫ਼ ਲਿਵਿੰਗ ਨੂੰ ਆਸਾਨ ਬਣਾ ਸਕਦੇ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਡਿਜ਼ਾਈਨ ਅਕਸਰ ਘੱਟ ਧਿਆਨ ਆਕਰਸ਼ਿਤ ਕਰਦਾ ਹੈ, ਪਰ ਇਹ ਸਾਡੇ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਕਾਰਕ ਹੈ। 

ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਇੰਸਟੀਟਿਊਟ ਆਫ਼ ਡਿਜ਼ਾਈਨ ਨੇ ‘ਸਮਾਜ ਦੀ ਬਿਹਤਰੀ ਲਈ ਇੱਕ ਸੇਵਾ ਦੇ ਰੂਪ ਵਿੱਚ ਡਿਜ਼ਾਈਨ’ ‘ਤੇ ਜ਼ੋਰ ਦਿੰਦੇ ਹੋਏ ਡਿਜ਼ਾਈਨ ਦੀ ਧਾਰਨਾ ਵਿੱਚ ਉਤਕ੍ਰਿਸ਼ਟਤਾ ਹਾਸਲ ਕੀਤੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਪਰੰਪਰਾਗਤ ਤੌਰ ‘ਤੇ ਸਾਡੇ ਦੇਸ਼ ਵਿੱਚ, ਡਿਜ਼ਾਈਨ ਸਾਰੇ ਭਾਈਚਾਰਿਆਂ ਦੇ ਰੋਜ਼ਾਨਾ ਜੀਵਨ ਦੇ ਤਾਣੇ-ਬਾਣੇ ਵਿੱਚ ਬੁਣਿਆ ਹੋਇਆ ਹੈ। 

ਸਾਨੂੰ ਪਰੰਪਰਾਗਤ ਭਾਈਚਾਰਿਆਂ ਦੀ ਡਿਜ਼ਾਈਨ ਪ੍ਰਣਾਲੀਆਂ ਸਮੇਤ ਗਿਆਨ ਪ੍ਰਣਾਲੀਆਂ ਦਾ ਅਧਿਐਨ ਕਰਨ ਅਤੇ ਦਸਤਾਵੇਜ਼ ਬਣਾਉਣ ਦੀ ਜ਼ਰੂਰਤ ਹੈ। ਉਨ੍ਹਾਂ ਦੀਆਂ ਸੱਭਿਆਚਾਰਕ ਪ੍ਰਥਾਵਾਂ 21ਵੀਂ ਸਦੀ ਵਿੱਚ ਦੁਨੀਆ ਦੇ ਸਾਹਮਣੇ ਆਉਣ ਵਾਲੀਆਂ ਕੁਝ ਚੁਣੌਤੀਆਂ ਦਾ ਸਮਾਧਾਨ ਹੋ ਸਕਦੀਆਂ ਹਨ। 

ਇਸ ਲਈ, ਭਾਰਤ ਦੀਆਂ ਵਿਭਿੰਨ ਸੰਸਕ੍ਰਿਤੀਆਂ ਤੋਂ ਪ੍ਰਾਪਤ ਇਤਿਹਾਸਿਕ ਸਮਾਧਾਨਾਂ ਨੂੰ ਪੁਨਰ ਜੀਵਿਤ ਕਰਨਾ ਅਤੇ ਉਨ੍ਹਾਂ ਨੂੰ ਇਨੋਵੇਸ਼ਨ ਲਈ ਉਪਯੋਗ ਕਰਨਾ, ਨਾ ਕੇਵਲ ਰਾਸ਼ਟਰ ਨੂੰ ਲਾਭਵੰਦ ਕਰੇਗਾ, ਬਲਕਿ ਗਲੋਬਲ ਪ੍ਰਗਤੀ ਵਿੱਚ ਵੀ ਯੋਗਦਾਨ ਦੇਵੇਗਾ। ਰਾਸ਼ਟਰਪਤੀ ਨੇ ਕਿਹਾ ਕਿ ਡਿਜ਼ਾਈਨ ਤਿਆਰ ਕਰਨ ਵਾਲੇ ਸਾਡੇ ਲੋਕਾਂ ਨੇ ਸਕਾਰਾਤਮਕ ਸਮਾਜਿਕ ਪਰਿਵਰਤਨ ਲਿਆਉਣ ਵਿੱਚ ਡਿਜ਼ਾਈਨ ਦੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਹੈ। 

ਉਹ ਸਮਾਜਿਕ ਖੇਤਰ ਵਿੱਚ ਡਿਜ਼ਾਈਨ ਦੇ ਰੂਪ ਵਿੱਚ ਪ੍ਰਭਾਵਸ਼ਾਲੀ ਦਖਲਅੰਦਾਜ਼ੀ ਕਰ ਰਹੇ ਹਨ ਅਤੇ ਸਿਹਤ ਸੰਭਾਲ਼, ਆਵਾਸ ਅਤੇ ਸਵੱਛਤਾ ਜਿਹੇ ਮਹੱਤਵਪੂਰਨ ਖੇਤਰਾਂ ਵਿੱਚ ਸੁਧਾਰ ਲਿਆ ਰਹੇ ਹਨ। ਉਹ ਅਸਲ ਦੁਨੀਆ ਦੀਆਂ ਸਮੱਸਿਆਵਾਂ ਨੂੰ ਸੰਬੋਧਨ ਕਰਨ ‘ਤੇ ਆਪਣੇ ਕੌਸ਼ਲ ਅਤੇ ਮੁਹਾਰਤ ਨੂੰ ਕੇਂਦ੍ਰਿਤ ਕਰ ਰਹੇ ਹਨ, ਜੋ ਅਕਸਰ ਵੰਚਿਤ ਭਾਈਚਾਰਿਆਂ ਨੂੰ ਪ੍ਰਭਾਵਿਤ ਕਰਦੀਆਂ ਹਨ। 

ਇਸ ਪ੍ਰਕਾਰ, ਉਹ ਸ਼ਹਿਰੀ-ਗ੍ਰਾਮੀਣ ਵੰਡ ਦੇ ਪਾੜੇ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰ ਰਹੇ ਹਨ। ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸੁੰਦਰ ਚੀਜ਼ਾਂ ਬਣਾਉਣਾ ਇੱਕ ਰਚਨਾਤਮਕ ਕੰਮ ਹੈ ਅਤੇ ਇਸ ਨਾਲ ਖੁਸ਼ੀ ਦੇ ਨਾਲ-ਨਾਲ ਮੁਦਰਾ ਪੁਰਸਕਾਰ ਵੀ ਮਿਲਦੇ ਹਨ। 

ਪਰ ਉਨ੍ਹਾਂ ਨੂੰ ਕਦੇ ਵੀ ਕਾਰਜਸ਼ੀਲ ਪਹਿਲੂ ਨੂੰ ਨਹੀਂ ਭੁੱਲਣਾ ਚਾਹੀਦਾ ਹੈ। ਅਜਿਹੀਆਂ ਸਮੱਸਿਆਵਾਂ ਮੌਜੂਦ ਹਨ, ਜੋ ਉਨ੍ਹਾਂ ਦੇ ਸਮਾਧਾਨ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਕਿਹਾ ਕਿ ਉਨ੍ਹਾਂ ਦੀ ਰਚਨਾਮਤਕ ਭਾਵਨਾ ਲੋਕਾਂ ਦੇ ਜੀਵਨ ਨੂੰ ਬਦਲ ਸਕਦੀ ਹੈ। 

ਉਨ੍ਹਾਂ ਨੇ ਉਨ੍ਹਾਂ ਨੂੰ ਪਿੰਡਾਂ ਵਿੱਚ ਅਤੇ ਜੇਕਰ ਸੰਭਵ ਹੋਵੇ ਤਾਂ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਕੁਝ ਸਮਾਂ ਬਿਤਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਦੁਨੀਆ ਨੂੰ ਦੇਖਣ ਲਈ ਨਵੇਂ ਤਰੀਕੇ ਸਾਹਮਣੇ ਆਉਣਗੇ ਅਤੇ ਉਹ ਉੱਥੋਂ ਦੇ ਲੋਕਾਂ ਦੀ ਆਪਣੀ ਸਿੱਖਿਆ ਨਾਲ ਮਦਦ ਕਰ ਸਕਦੇ ਹਨ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਧੇ ‘ਚਰਖੇ’ ਬਾਰੇ ਵਿਚਾਰ ਕਰਨ ਅਤੇ ਫਿਰ ਗਾਂਧੀ ਜੀ ਦੇ ਬਾਰੇ ਸੋਚਣ ਦੀ ਅਪੀਲ ਕੀਤੀ, ਜਿਨ੍ਹਾਂ ਨੇ ਇਸ ਦੀ ਫਿਰ ਤੋਂ ਖੋਜ ਕੀਤੀ ਅਤੇ ਇਸ ਦੇ ਡਿਜ਼ਾਈਨ ਨੂੰ ਬਿਹਤਰ ਬਣਾਉਣ ਲਈ ਲੋਕਾਂ ਨੂੰ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਗਾਂਧੀ ਜੀ ਦਾ ਇੱਕ ਮਾਤਰ ਉਦੇਸ਼ ਲੱਖਾਂ ਲੋਕਾਂ ਨੂੰ ਗ਼ਰੀਬੀ ਤੋਂ ਮੁਕਤ ਕਰਨਾ ਸੀ। ਡਿਜ਼ਾਈਨ ਦੀ ਉਨ੍ਹਾਂ ਦੀ ਧਾਰਨਾ ਦੀ ਆਪਣੀ ਸੁੰਦਰਤਾ ਸੀ।

 

Tags: Droupadi Murmu , President of India , President , Indian President , Rashtrapati , National Institute of Design Ahmedabad , Ahmedabad , National Institute of Design , Piyush Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD