Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਾ. ਸੰਗੀਤਾ ਜੈਨ ਵਲੋਂ ਬੂਥਗੜ੍ਹ ਦੇ ਸਰਕਾਰੀ ਹਸਪਤਾਲ ਦਾ ਦੌਰਾ ਦਿਤੀਆਂ ਹਦਾਇਤਾਂ

ਡਾਕਟਰ ਦੁਆਰਾ ਲਿਖੀ ਹਰ ਦਵਾਈ ਹਸਪਤਾਲ ਦੇ ਅੰਦਰ ਹੀ ਮਿਲੇ : ਡਾ. ਸੰਗੀਤਾ ਜੈਨ

Health, Civil Surgeon Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ , 27 Feb 2025

Last updated on: Feb 27, 2025, 00:00 IST

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। 

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਕਟਰ ਦੁਆਰਾ ਲਿਖੀ ਹਰ ਜ਼ਰੂਰੀ ਦਵਾਈ ਹਸਪਤਾਲ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ ਅਤੇ ਜੇ ਕੋਈ ਦਵਾਈ ਬਾਹਰ ਨਿੱਜੀ ਦੁਕਾਨ ਵਿਖੇ ਉਪਲਬਧ ਹੈ ਤਾਂ ਹਸਪਤਾਲ ਇੰਚਾਰਜ ਦੀ ਜ਼ਿੰਮੇਵਾਰੀ ਹੈ ਕਿ ਉਹ ਮਰੀਜ਼ ਲਈ ਸਬੰਧਤ ਦਵਾਈ ਉਪਲਬਧ ਕਰਵਾਏ। ਡਾ. ਜੈਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ ਅਤੇ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ। 

ਉਨ੍ਹਾਂ ਹਸਪਤਾਲ ਵਿਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ।  ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਡਾ. ਜੈਨ ਨੇ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। 

ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਨਿਰਧਾਰਤ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ।

 

Tags: Health , Civil Surgeon Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD