Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀ ਬੈਨਿਥ ਵਲੋਂ ਬਿਰਧ ਆਸ਼ਰਮ ਦਾ ਦੌਰਾ

ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਲਈ ਸਹੂਲਤਾਂ ਦਾ ਲਿਆ ਜਾਇਜ਼ਾ

T. Benith, Deputy Commissioner Barnala, Barnala

Web Admin

Web Admin

5 Dariya News

ਤਪਾ , 28 Feb 2025

Last updated on: Feb 28, 2025, 00:00 IST

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕਰੀਬ 8.21 ਕਰੋੜ ਦੀ ਲਾਗਤ ਨਾਲ 72 ਬੈੱਡਜ਼ ਵਾਲਾ ਤਿੰਨ ਮੰਜ਼ਿਲਾ ਬਿਰਧ ਆਸ਼ਰਮ ਬਣ ਕੇ ਤਿਆਰ ਹੈ। ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਏਥੇ ਬਾਬਾ ਫੂਲ ਬਿਰਧ ਆਸ਼ਰਮ ਦਾ ਦੌਰਾ ਕੀਤਾ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਬਿਰਧ ਆਸ਼ਰਮ ਦੀ ਇਮਾਰਤ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਮੈਡਮ ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਬਿਰਧ ਆਸ਼ਰਮ ਲਈ ਹਰ ਲੋੜੀਂਦਾ ਸਮਾਨ, ਫਰਨੀਚਰ, ਕੱਪੜੇ, ਰਸੋਈ ਦਾ ਸਮਾਨ ਆਦਿ ਮੁਹਈਆ ਕਰਵਾ ਦਿੱਤਾ ਗਿਆ ਹੈ ਜੋ ਕਿ ਬਜ਼ੁਰਗਾਂ ਨੂੰ ਬਿਲਕੁਲ ਮੁਫ਼ਤ ਦਿੱਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤਿੰਨ ਮੰਜ਼ਲੀ ਇਮਾਰਤ ਨੂੰ ਐੱਡਮਿਨ ਬਲਾਕ, 72 ਬੈਡਜ਼ ਵਾਲੇ ਕਮਰੇ, ਰਸੋਈ, ਵੱਡੇ ਹਾਲ, ਲਾਇਬ੍ਰੇਰੀ ਤੇ ਮੈਡੀਕਲ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡੇਅ ਕੇਅਰ ਇਮਾਰਤ ਵੀ ਹੈ, ਜਿੱਥੇ ਆਸ - ਪਾਸ ਇਲਾਕੇ ਦੇ ਬਜ਼ੁਰਗ ਦਿਨ ਵੇਲੇ ਆਪਣਾ ਸਮਾਂ ਵਧੀਆ ਤਰੀਕੇ ਨਾਲ ਗੁਜ਼ਾਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਸੁਪਰਡੈਂਟ, ਕਲੈਰੀਕਲ ਸਟਾਫ਼, ਰਸੋਈਆ, ਸਫਾਈ ਸੇਵਕ, ਸੁਰਖਿਆ ਗਾਰਡ ਸਣੇ ਹੋਰ ਸਟਾਫ ਵੀ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਐੱਸ ਪੀ (ਐਚ) ਸ੍ਰੀ ਸੌਰਭ ਜਿੰਦਲ, ਐੱਸਡੀਐਮ ਤਪਾ ਸ੍ਰੀ ਰਿਸ਼ਭ ਬਾਂਸਲ, ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: T. Benith , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD