Thursday, 04 June 2026

 

 

ਖ਼ਾਸ ਖਬਰਾਂ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

 

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ - ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ 'ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 28 Feb 2025

Last updated on: Feb 28, 2025, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ 'ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲਗਾਈ ਲੋਕ ਅਦਾਲਤ ਮੌਕੇ ਰਾਜ ਲਾਲੀ ਗਿੱਲ ਨੇ ਕਿਹਾ ਕਿ ਮੁੰਡੇ-ਕੁੜੀਆਂ ਤੇ ਇੱਥੋਂ ਤੱਕ ਕਿ ਕਈ ਵਿਆਹੇ ਹੋਏ ਮਰਦ ਤੇ ਔਰਤਾਂ ਵੀ ਲਿਵ ਇਨ ਰਿਲੇਸ਼ਨ ਦੀ ਇਸ ਬੁਰਾਈ ਵੱਲ ਧੱਕੇ ਜਾ ਰਹੇ ਹਨ ਜੋ ਕਿ ਸਾਡੇ ਸਮਾਜ ਨੂੰ ਸਿਊਂਕ ਵਾਂਗ ਖਾ ਰਹੀ ਹੈ, ਜਿਸ ਤੋਂ ਬਚਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਉਹ ਰਾਜ ਸਰਕਾਰ ਨੂੰ ਇਸ ਮਾਮਲੇ 'ਤੇ ਕਾਨੂੰਨ ਵਿੱਚ ਸੋਧ ਕਰਨ ਲਈ ਲਿਖ ਰਹੇ ਹਨ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਲੋਕ ਅਦਾਲਤ ਮੌਕੇ 35 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ ਵਿੱਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਨਵੇਂ ਕੇਸ ਵੀ ਸੁਣੇ। 

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਹੁਤੀਆਂ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਨਹੀਂ ਜਾ ਸਕਦੀਆਂ ਜਿਸ ਲਈ ਕਮਿਸ਼ਨ ਵੱਲੋਂ ਹਰੇਕ ਜ਼ਿਲ੍ਹੇ ਵਿਚ ਅਜਿਹੀਆਂ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ।

ਰਾਜ ਲਾਲੀ ਗਿੱਲ ਨੇ ਲੋਕ ਅਦਾਲਤ ਮਗਰੋਂ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਬਹੁਤ ਸਖ਼ਤ ਹੈ। ਇਸ ਲਈ ਕਿਸੇ ਵੀ ਆਮ-ਖਾਸ ਵਿਅਕਤੀ ਨੂੰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਮੰਦੀ ਸ਼ਬਦਾਲਵੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। 

ਉਨ੍ਹਾਂ ਕਮਿਸ਼ਨ ਉਤੇ ਸਿਆਸੀ ਦਬਾਅ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਕਮਿਸ਼ਨ ਕਿਸੇ ਨਾਲ ਧੱਕਾ ਨਹੀਂ ਹੋਣ ਦਿੰਦਾ ਅਤੇ ਸਾਰੇ ਮਾਮਲਿਆਂ 'ਚ ਮੀਡੀਏਸ਼ਨ (ਸਾਲਸੀ) ਦੀ ਭੂਮਿਕਾ ਨਿਭਾਉਂਦੇ ਹੋਏ ਬਿਨ੍ਹਾਂ ਕਿਸੇ ਸਿਆਸੀ ਜਾਂ ਹੋਰ ਦਬਾਅ ਦੇ ਪੀੜਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਆਂ ਦਿਵਾਉਣ ਦੇ ਟੀਚੇ ਨੂੰ ਪੂਰਾ ਕਰ ਰਿਹਾ ਹੈ। ਚੇਅਰਪਰਸਨ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਰਚ 2024 'ਚ ਅਹੁਦਾ ਸੰਭਾਲੇ ਜਾਣ ਤੋਂ ਹੁਣ ਤੱਕ ਕਰੀਬ 2500 ਮਾਮਲੇ ਸੁਣਵਾਈ ਲਈ ਆਏ।

ਜਿਨ੍ਹਾਂ 'ਚੋਂ 70 ਫ਼ੀਸਦੀ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਜਾਇਦਾਦ ਨਾਲ ਸਬੰਧਤ, ਐਨ.ਆਰ.ਆਈ. ਵਿਆਹ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ 'ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। 

ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮਾਂ ਦਾ ਵਧਣਾ ਵੀ ਸਾਡੇ ਸਮਾਜ ਲਈ ਚਿੰਤਾਜਨਕ ਹੈ। ਚੇਅਰਪਰਸਨ ਦੇ ਨਾਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਨਿਖਿਲ ਅਰੋੜਾ ਤੇ ਪੀ.ਏ. ਮੋਹਨ ਕੁਮਾਰ ਤੋਂ ਇਲਾਵਾ ਲੋਕ ਅਦਾਲਤ ਮੌਕੇ ਐਸ.ਪੀ. ਸਥਾਨਕ ਹਰਬੰਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਐਸ.ਪੀ. ਮਨੋਜ ਗੋਰਸੀ, ਐਸ.ਆਈ. ਗੁਰਜੀਤ ਕੌਰ, ਸਖੀ ਵਨ ਸਟਾਪ ਦੇ ਇੰਚਾਰਜ ਰਾਜਮੀਤ ਕੌਰ ਵੀ ਮੌਜੂਦ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD