Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਚੁੱਕੇ ਇਤਿਹਾਸਕ ਕਦਮ - ਰੁਪਿੰਦਰ ਸਿੰਘ ਹੈਪੀ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਯੂਨੀਵਰਸਿਟੀ ਕਾਲਜ਼ ਚੁੰਨੀ ਕਲਾਂ ਵਿਖੇ ਲਗਾਏ ਮੈਗਾ ਰੋਜ਼ਗਾਰ ਮੇਲੇ ਵਿੱਚ ਕੀਤੀ ਸ਼ਿਰਕਤ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 28 Feb 2025

Last updated on: Feb 28, 2025, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ ਪਹਿਲੀ ਵਾਰ ਹੋਇਆ ਹੈ ਕਿ 50 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਯੂਨੀਵਰਸਿਟੀ ਕਾਲਜ਼ ਚੁੰਨੀ ਕਲਾਂ ਦੇ ਪਲੇਸਮੈਂਟ ਸੈੱਲ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਲਗਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਉਜਵਲ ਬਣਾਉਣ ਲਈ ਸਮੇਂ-ਸਮੇਂ ਤੇ ਅਹਿਮ ਫੈਸਲੇ ਕੀਤੇ ਗਏ ਹਨ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਹੱਸਦੇ, ਵੱਸਦੇ ਤੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਵਿਧਾਇਕ ਹੈਪੀ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਸਿੱਖਿਆ ਬਹੁਤ ਜਰੂਰੀ ਹੈ, ਇਸ ਲਈ ਨੌਜਵਾਨ ਵਰਗ ਨੂੰ ਆਪਣੀ ਪੜ੍ਹਾਈ ਪੂਰੀ ਮਿਹਨਤ ਤੇ ਲਗਨ ਨਾਲ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣ ਤੋਂ ਰੋਕਣ ਵਾਸਤੇ ਕਈ ਰੋਜ਼ਗਾਰ ਪੱਖੀ ਸਕੀਮਾਂ ਚਲਾ ਰਹੀ ਹੈ ਤਾਂ ਜੋ ਨੌਜਵਾਨ ਆਪਣੇ ਸੂਬੇ ਵਿੱਚ ਰਹਿ ਕੇ ਹੀ ਰੋਜ਼ਗਾਰ ਹਾਸਲ ਕਰ ਸਕਣ। ਉਨ੍ਹਾਂ ਮੈਗਾ ਰੋਜ਼ਗਾਰ ਮੇਲੇ ਲਗਾਉਣ ਲਈ ਯੂਨੀਵਰਸਿਟੀ ਕਾਲਜ਼ ਚੁੰਨੀ ਕਲਾਂ ਦੇ ਸਟਾਫ ਅਤੇ ਮੇਲੇ ਵਿੱਚ ਸ਼ਾਮਲ ਹੋਈਆਂ ਪ੍ਰਾਈਵੇਟ ਕੰਪਨੀਆਂ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਯੂਨੀਵਰਸਿਟੀ ਕਾਲਜ਼ ਚੁੰਨੀ ਕਲਾਂ ਦੇ ਪਲੇਸਮੈਂਟ ਸੈੱਲ ਦੀ ਕੋਆਰਡੀਨੇਟਰ ਡਾ: ਨਵਜੋਤ ਕੌਰ ਨੇ ਦੱਸਿਆ ਕਿ ਕਾਲਜ਼ ਪ੍ਰਿੰਸੀਪਲ ਡਾ: ਵਨੀਤਾ ਗਰਗ ਦੀ ਅਗਵਾਈ ਵਿੱਚ ਲਗਾਏ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 11 ਪ੍ਰਾਈਵੇਟ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ ਹੈ ਅਤੇ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵੱਲੋਂ 200 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਮੈਗਾ ਰੋਜ਼ਗਾਰ ਮੇਲੇ ਵਿੱਚ ਅਜ਼ਾਈਲ ਹਰਬਲ, ਟਾਈਮਸ ਪਰੋ, ਪਰੋਟਾਕ ਸੋਲਿਊਸ਼ਨਜ਼, ਲਾਈਫ ਇਨਸ਼ੋਰੰਸ, ਆਈ.ਸੀ.ਆਈ.ਸੀ.ਆਈ ਬੈਂਕ, ਟਿਵਾਣਾ ਆਇਲ ਪ੍ਰਾਈਵੇਟ ਲਿਮਿਟਡ, ਪੰਜਾਬ ਫਿਲਮ ਸੀਟੀ ਅਤੇ ਹੋਰ ਕਈ ਕੰਪਨੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ।

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਹਰਪ੍ਰੀਤ ਸਿੰਘ ਅਤੇ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਨੇ ਸਰਕਾਰ ਦੀਆਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਲਈ ਚਲਾਈਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਾਲਜ਼ ਦੇ ਲਗਪਗ 350 ਵਿਦਿਆਰਥੀਆਂ ਦੀ ਆਨ ਲਾਇਨ ਰਜਿਸਟਰੇਸ਼ਨ ਕੀਤੀ ਗਈ। ਇਸ ਮੌਕੇ ਸੋਨੀ ਸੈਂਪਲਾ, ਸਿਮਰਨਜੀਤ ਸਿੰਮਾ, ਬਲਜਿੰਦਰ ਸਿੰਘ ਸਰਪੰਚ ਰਸੂਲਪੁਰ, ਕਾਲਜ ਪਲੇਸਮੈਂਟ ਸੈਲ ਦੀ ਟੀਮ ਡਾ. ਰੂਪਕਮਲ ਕੌਰ, ਡਾ. ਸਤਪਾਲ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਗੀਤ ਲਾਂਬਾ ਸਮੇਤ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD