Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਏਆਈਐਫ ਅਲਾਟਮੈਂਟ 7,050 ਕਰੋੜ ਤੱਕ ਵਧ ਗਈ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 28 Feb 2025

Last updated on: Feb 28, 2025, 00:00 IST

ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050 ਕਰੋੜ ਕਰ ਦਿੱਤਾ ਗਿਆ ਹੈ।

ਕੇਂਦਰ ਸਰਕਾਰ ਵੱਲੋਂ ਦਿੱਤੀ ਇਸ ਮਾਨਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ, "ਅਲਾਟਮੈਂਟ ਵਿੱਚ ਕੀਤਾ ਇਹ ਵਾਧਾ ਕਿਸਾਨਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਪੰਜਾਬ ਦੀ ਵਚਨਬੱਧਤਾ ਦਾ ਪ੍ਰਮਾਣ ਹੈ।" ਉਨ੍ਹਾਂ ਅੱਗੇ ਕਿਹਾ ਕਿ ਇਸ ਵਾਧੇ ਨਾਲ ਸੂਬੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ, ਉਨ੍ਹਾ ਕਿਹਾ ਕਿ ਇਸ ਵਾਧੇ ਵਿੱਚ ਕੋਲਡ ਸਟੋਰੇਜ ਸਹੂਲਤਾਂ, ਵੇਅਰਹਾਊਸਿੰਗ, ਪ੍ਰੋਸੈਸਿੰਗ ਯੂਨਿਟਾਂ ਸਥਾਪਤ ਕਰਨ ਅਤੇ ਮੁੱਲ ਵਿੱਚ ਵਾਧੇ ਸਬੰਧੀ ਪਹਿਲਕਦਮੀਆਂ ਸ਼ੁਰੂ ਕਰਨਾ ਸ਼ਾਮਲ ਹੈ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸੁਧਾਰਾਂ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜੋ ਦੂਜੇ ਸੂਬਿਆਂ ਲਈ ਇੱਕ ਮਾਪਦੰਡ ਸਥਾਪਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਏ.ਆਈ.ਐਫ. ਸਕੀਮ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਵਿੱਚ ਮੋਹਰੀ ਸੂਬਾ ਬਣ ਕੇ ਉਭਰਿਆ ਹੈ, ਜਿਸ ਵਿੱਚ ਕਈ ਪ੍ਰਾਜੈਕਟ ਪਹਿਲਾਂ ਹੀ ਖੇਤੀਬਾੜੀ ਖੇਤਰ ਦੀ ਨੁਹਾਰ ਬਦਲ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ ਨਾਲ ਸੂਬੇ ਦੇ ਸਮੁੱਚੇ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਏ.ਆਈ.ਐਫ. ਸਕੀਮ ਲਾਗੂ ਕਰਨ ਵਿੱਚ ਪੰਜਾਬ ਦੀ ਅਗਵਾਈ ਦੀ ਸ਼ਲਾਘਾ ਕੀਤੀ। ਕੇਂਦਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਨੇ ਲਗਾਤਾਰ ਵਧੀਆ ਕਾਰਗੁਜ਼ਾਰੀ ਕੀਤੀ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚਾ ਪ੍ਰਾਜੈਕਟ ਸਬੰਧੀ ਪ੍ਰਵਾਨਗੀਆਂ ਵਿੱਚ ਦੇਸ਼ ਭਰ ਵਿੱਚ ਚੋਟੀ ਦਾ ਸਥਾਨ ਪ੍ਰਾਪਤ ਕੀਤਾ ਹੈ।

ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਪੰਜਾਬ ਏ.ਆਈ.ਐਫ. ਸਕੀਮ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰਦਾ ਹੈ। ਇਸ ਸਕੀਮ ਦੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣ ਲਈ, ਵਿਭਾਗ ਨੇ ਇੱਕ ਵਟਸਅੱਪ ਹੈਲਪਲਾਈਨ ਨੰਬਰ 9056092906 ਸ਼ੁਰੂ ਕੀਤਾ ਹੈ, ਜਿਸ ਰਾਹੀਂ ਕਿਸਾਨ ਇਸ ਸਕੀਮ ਬਾਰੇ ਪੂਰੀ ਜਾਣਕਾਰੀ ਲੈ ਸਕਦੇ ਹਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD