Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 6 ਕਰੋੜ ਦੀ ਜ਼ਮੀਨੀ ਧੋਖਾਧੜੀ ਮਾਮਲੇ ਵਿੱਚ ਵਕੀਲ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 28 Feb 2025

Last updated on: Feb 28, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸਨੇ ਜ਼ਮੀਨ ਦੀ ਜਾਅਲੀ ਰਜਿਸਟਰੀ ਵਿੱਚ ਮੁੱਖ ਭੂਮਿਕਾ ਨਿਭਾਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਲੁਧਿਆਣਾ ਦੇ ਵੇਰਕਾ-ਲਾਡੂਵਾਲ ਬਾਈਪਾਸ ਨੇੜੇ ਪਿੰਡ ਨੂਰਪੁਰ ਬੇਟ ਵਿੱਚ ਸਥਿਤ ਇਸ ਛੇ ਕਰੋੜ ਰੁਪਏ ਤੋਂ ਵੱਧ ਦੀ ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਬਾਰੇ ਮਿਲੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ 21 ਫਰਵਰੀ, 2025 ਨੂੰ ਸਬ-ਰਜਿਸਟਰਾਰ ਦਫ਼ਤਰ, ਤਹਿਸੀਲ ਪੱਛਮੀ, ਲੁਧਿਆਣਾ ਵਿਖੇ ਅਚਨਚੇਤ ਜਾਂਚ ਕੀਤੀ ਗਈ। 

ਇਸ ਜਾਂਚ ਤੋਂ ਪਤਾ ਲੱਗਾ ਕਿ 11 ਫਰਵਰੀ, 2025 ਨੂੰ ਦੀਪ ਸਿੰਘ (ਵਿਕਰੇਤਾ) ਅਤੇ ਪੰਚਕੂਲਾ ਦੇ ਦੀਪਕ ਗੋਇਲ (ਖਰੀਦਦਾਰ) ਵਿਚਕਾਰ 30 ਲੱਖ ਰੁਪਏ ਵਿੱਚ ਇੱਕ ਵਿਕਰੀ ਇਕਰਾਰਨਾਮਾ ਕੀਤਾ ਗਿਆ ਸੀ ਜਿਸ ਵਿੱਚ ਇੱਕ ਵਿਅਕਤੀ ਨੇ ਆਪਣੇ-ਆਪ ਨੂੰ ਦੀਪ ਸਿੰਘ ਦੱਸਦਿਆਂ ਤਹਿਸੀਲ ਦਫ਼ਤਰ ਵਿੱਚ ਪੇਸ਼ ਹੋ ਕੇ ਇਸ ਜਮੀਨ ਦੀ ਰਜਿਸਟਰੀ ਕਰਵਾਈ ਸੀ ਜਦਕਿ ਅਸਲ ਮਾਲਕ ਦੀਪ ਸਿੰਘ ਅਮਰੀਕਾ ਵਿੱਚ ਰਹਿ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਅਚਨਚੇਤ ਜਾਂਚ ਦੌਰਾਨ ਅਸਲ ਰਜਿਸਟਰੀ (ਵਿਕਰੀ ਡੀਡ) ਦਸਤਾਵੇਜ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਸੀ ਅਤੇ ਇਸ ਦੀ ਤਸਦੀਕ ਦੌਰਾਨ ਧੋਖਾਧੜੀ ਦੀ ਪੁਸ਼ਟੀ ਹੋਈ। 

ਇਸ ਵਿਕਰੀ ਡੀਡ ਨੂੰ ਤਹਿਸੀਲਦਾਰ ਪੱਛਮੀ ਲੁਧਿਆਣਾ, ਜਗਸੀਰ ਸਿੰਘ ਸਰਾਂ ਵੱਲੋਂ ਨਕਲੀ ਦੀਪ ਸਿੰਘ ਦੀ ਮੌਜੂਦਗੀ ਵਿੱਚ ਤਸਦੀਕ ਕੀਤਾ ਗਿਆ ਸੀ। ਖਰੀਦਦਾਰ ਦੀਪਕ ਗੋਇਲ ਤਰਫ਼ੋ ਅਮਿਤ ਗੌੜ ਨਾਮੀ ਇੱਕ ਵਿਅਕਤੀ ਪੇਸ਼ ਹੋਇਆ ਅਤੇ ਰਜਿਸਟਰੀ ਦੇ ਦਸਤਾਵੇਜ਼ਾਂ 'ਤੇ ਦਸਤਖਤ ਕੀਤੇ। ਇਸ ਮੌਕੇ ਪ੍ਰਾਪਰਟੀ ਡੀਲਰ ਰਘਬੀਰ ਸਿੰਘ, ਐਡਵੋਕੇਟ ਗੁਰਚਰਨ ਸਿੰਘ ਅਤੇ ਨੰਬਰਦਾਰ ਬਘੇਲ ਸਿੰਘ ਸਮੇਤ ਗਵਾਹਾਂ ਨੇ ਨਕਲੀ ਦੀਪ ਸਿੰਘ ਦੀ ਅਸਲੀ ਜ਼ਮੀਨ ਮਾਲਕ ਵਜੋਂ ਪਛਾਣ ਕੀਤੀ।

ਅਗਲੇਰੀ ਜਾਂਚ ਤੋਂ ਪਤਾ ਲੱਗਾ ਕਿ ਅਸਲ ਮਾਲਕ ਦੀਪ ਸਿੰਘ, ਉਮਰ 55 ਸਾਲ, ਜਨਮ ਤੋਂ ਹੀ ਆਪਣੇ ਪਰਿਵਾਰ ਸਮੇਤ ਅਮਰੀਕਾ ਵਿੱਚ ਰਹਿ ਰਿਹਾ ਹੈ ਜਦਕਿ ਇਸ ਫ਼ਰਜ਼ੀ ਰਜਿਸਟਰੀ ਕਰਵਾਉਣ ਵਾਲੇ ਦੀਪ ਸਿੰਘ ਨੇ ਇੱਕ ਜਾਅਲੀ ਆਧਾਰ ਕਾਰਡ ਅਤੇ ਪੈਨ ਕਾਰਡ ਦੀ ਵਰਤੋਂ ਕੀਤੀ, ਜਿਸ ਵਿੱਚ ਉਸਦੀ ਉਮਰ 39 ਸਾਲ (ਜਨਮ 1985) ਦਰਸਾਈ ਗਈ, ਜਦੋਂ ਕਿ ਅਸਲ ਦੀਪ ਸਿੰਘ ਦਾ ਜਨਮ 1971 ਵਿੱਚ ਹੋਇਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਵਿੱਚ ਪਾਇਆ ਗਿਆ ਹੈ ਮਾਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਵੀ ਇਸ ਮਾਮਲੇ ਵਿੱਚ ਗੰਭੀਰ ਗਲਤੀਆਂ ਤੇ ਉਣਤਾਈਆਂ ਕੀਤੀਆਂ ਗਈਆਂ ਹਨ, ਜੋ ਇਸ ਵਿੱਚ ਸ਼ਾਮਲ ਲੋਕਾਂ ਦੇ ਪਿਛੋਕੜ ਦੀ ਪੁਸ਼ਟੀ ਕਰਨ ਵਿੱਚ ਅਸਫਲ ਰਹੇ। ਸਬੂਤਾਂ ਅਤੇ ਜਾਂਚ ਰਿਪੋਰਟ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 318(4), 319(2), 336(2), 336(3), 338, 340(2) ਅਤੇ 61(2) ਤਹਿਤ ਆਰਥਿਕ ਅਪਰਾਧ ਸ਼ਾਖਾ ਵਿਖੇ 27 ਫਰਵਰੀ, 2025 ਨੂੰ ਮੁਕੱਦਮਾ ਨੰਬਰ 4 ਦਰਜ ਕੀਤਾ ਗਿਆ ਹੈ ਅਤੇ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪੀ ਗਈ।

ਮੁਲਜ਼ਮਾਂ ਵਿੱਚ ਤਹਿਸੀਲਦਾਰ ਜਗਸੀਰ ਸਿੰਘ ਸਰਾਂ, ਖਰੀਦਦਾਰ ਦੀਪਕ ਗੋਇਲ, ਨੰਬਰਦਾਰ ਬਘੇਲ ਸਿੰਘ, ਰਜਿਸਟਰੀ ਕਲਰਕ ਕ੍ਰਿਸ਼ਨ ਗੋਪਾਲ, ਐਡਵੋਕੇਟ ਗੁਰਚਰਨ ਸਿੰਘ, ਅਮਿਤ ਗੌੜ, ਨਕਲੀ ਦੀਪ ਸਿੰਘ, ਇੱਕ ਕੰਪਿਊਟਰ ਆਪਰੇਟਰ ਅਤੇ ਪ੍ਰਾਪਰਟੀ ਡੀਲਰ ਰਘਬੀਰ ਸਿੰਘ ਸ਼ਾਮਲ ਹਨ। ਜਾਂਚ ਰਿਪੋਰਟ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਨੇ ਐਡਵੋਕੇਟ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਿਸਨੇ ਗਵਾਹ ਵਜੋਂ ਦਸਤਖ਼ਤ ਕੀਤੇ ਸਨ ਅਤੇ ਨਕਲੀ ਦੀਪ ਸਿੰਘ ਦੀ ਅਸਲੀ ਦੀਪ ਸਿੰਘ ਵਜੋਂ ਪਛਾਣ ਕੀਤੀ ਸੀ। 

ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD