Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦ੍ਰੋਪਦੀ ਮੁਰਮੂ ਨੇ ਐਨਐਫਐਸਯੂ ਕਨਵੋਕੇਸ਼ਨ ਵਿੱਚ ਨਿਆਂ ਪ੍ਰਣਾਲੀ ਵਿੱਚ ਫੋਰੈਂਸਿਕ ਸਾਇੰਸ ਦੀ ਭੂਮਿਕਾ ਨੂੰ ਉਜਾਗਰ ਕੀਤਾ

Droupadi Murmu, President of India, President, Indian President, Rashtrapati, National Forensic Sciences University, NFSU, Bhupendra Patel, BJP, Bharatiya Janata Party, Gandhinagar, Gujarat, Chief Minister of Gujarat

Web Admin

Web Admin

5 Dariya News

ਗਾਂਧੀਨਗਰ , 28 Feb 2025

Last updated on: Feb 28, 2025, 00:00 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (28 ਫਰਵਰੀ, 2025) ਗਾਂਧੀਨਗਰ ਵਿੱਚ ਨੈਸ਼ਨਲ ਫੋਰੈਂਸਿਕ ਸਾਇੰਸ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਭਾਗ ਲਿਆ। ਇਸ ਅਵਸਰ ‘ਤੇ ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਨਿਆਂ ਅਧਾਰਿਤ ਸਮਾਜਿਕ ਵਿਵਸਥਾ ਨੂੰ ਸਰਵਸ਼੍ਰੇਸ਼ਠ ਮੰਨਿਆ ਜਾਂਦਾ ਹੈ। 

ਵਿਰਾਸਤ ਅਤੇ ਵਿਕਾਸ ਨੂੰ ਮਿਲਾ ਕੇ ਅਸੀਂ ਨਿਆਂ ਅਧਾਰਿਤ ਵਿਕਸਿਤ ਭਾਰਤ ਦਾ ਨਿਰਮਾਣ ਕਰ ਰਹੇ ਹਾਂ। ਪਿਛਲੇ ਕੁਝ ਵਰ੍ਹਿਆਂ ਵਿੱਚ ਗ੍ਰਹਿ ਮੰਤਰਾਲੇ ਨੇ ਫੋਰੈਂਸਿਕ ਵਿਗਿਆਨ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਅਤੇ ਇਸ ਖੇਤਰ ਵਿੱਚ ਸੁਵਿਧਾਵਾਂ ਅਤੇ ਸਮਰੱਥਾ ਵਿਕਸਿਤ ਕਰਨ ਦੇ ਲਈ ਕਈ ਪ੍ਰਭਾਵੀ ਕਦਮ ਉਠਾਏ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਕੋਈ ਵੀ ਨਿਆਂ ਪ੍ਰਣਾਲੀ ਤਦੇ ਮਜ਼ਬੂਤ ਮੰਨੀ ਜਾਂਦੀ ਹੈ ਜਦੋਂ ਉਹ ਸਹੀ ਮਾਇਨੇ ਵਿੱਚ ਸਮਾਵੇਸ਼ੀ ਹੋਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਦਾ ਟੀਚਾ ਸਮਾਜ ਦੇ ਸਾਰੇ ਵਰਗਾਂ, ਖਾਸ ਤੌਰ ‘ਤੇ ਕਮਜ਼ੋਰ ਅਤੇ ਵੰਚਿਤ ਵਰਗਾਂ ਨੂੰ ਫੋਰੈਂਸਿਕ ਸਬੂਤ ਦੇ ਅਧਾਰ ‘ਤੇ ਨਿਰਪੱਖ ਅਤੇ ਤੇਜ਼ ਨਿਆਂ ਪ੍ਰਦਾਨ ਕਰਨਾ ਹੋਣਾ ਚਾਹੀਦਾ ਹੈ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੇ ਸੁਸ਼ਾਸਨ ਵਿੱਚ ਯੋਗਦਾਨ ਦੇਣ ਦੀ ਤਾਕੀਦ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਵਿੱਚ ਅਪਰਾਧ ਜਾਂਚ ਅਤੇ ਸਬੂਤ ਨਾਲ ਜੁੜੇ ਬਦਲਾਅ ਕੀਤੇ ਗਏ ਹਨ। ਜਿਨ੍ਹਾਂ ਮਾਮਲਿਆਂ ਵਿੱਚ ਸਜ਼ਾ ਦੀ ਮਿਆਦ ਸੱਤ ਵਰ੍ਹੇ ਜਾਂ ਉਸ ਤੋਂ ਵੱਧ ਹੈ, ਉਨ੍ਹਾਂ ਵਿੱਚ ਹੁਣ ਫੋਰੈਂਸਿਕ ਮਾਹਿਰ ਦਾ ਘਟਨਾਸਥਲ ‘ਤੇ ਜਾ ਕੇ ਜਾਂਚ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। 

ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਵਿੱਚ ਸਾਰੇ ਰਾਜਾਂ ਵਿੱਚ ਸਮਾਂਬੱਧ ਤਰੀਕੇ ਨਾਲ ਫੋਰੈਂਸਿਕ ਸੁਵਿਧਾਵਾਂ ਦੇ ਵਿਕਾਸ ਦਾ ਪ੍ਰਾਵਧਾਨ ਕੀਤਾ ਗਿਆ ਹੈ। ਕਈ ਕਾਨੂੰਨਾਂ ਵਿੱਚ ਸਮਾਂਬੱਧ ਫੋਰੈਂਸਿਕ ਜਾਂਚ ਨੂੰ ਲਾਜ਼ਮੀ ਬਣਾਇਆ ਗਿਆ ਹੈ। ਰਾਸ਼ਟਰਪਤੀ ਨੇ ਕਿਹਾ ਕਿ ਇਨ੍ਹਾਂ ਬਦਲਾਵਾਂ ਨਾਲ ਫੋਰੈਂਸਿਕ ਮਾਹਿਰਾਂ ਦੀ ਮੰਗ ਵਧੇਗੀ।

ਰਾਸ਼ਟਰਪਤੀ ਨੇ ਕਿਹਾ ਕਿ ਟੈਕਨੋਲੋਜੀ ਵਿੱਚ ਤੇਜ਼ੀ ਨਾਲ ਹੋ ਰਹੇ ਬਦਲਾਵਾਂ, ਖਾਸ ਤੌਰ ‘ਤੇ ਡਿਜੀਟਲ ਟੈਕਨੋਲੋਜੀ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ, ਫੋਰੈਂਸਿਕ ਵਿਗਿਆਨ ਮਾਹਿਰਾਂ ਦੀਆਂ ਸਮਰੱਥਾਵਾਂ ਵਧ ਰਹੀਆਂ ਹਨ, ਲੇਕਿਨ ਨਾਲ ਹੀ, ਅਪਰਾਧੀ ਵੀ ਨਵੇਂ ਤਰੀਕੇ ਖੋਜ ਰਹੇ ਹਨ। 

ਸਾਡੀ ਪੁਲਿਸਿੰਗ, ਅਭਿਯੋਜਨ ਅਤੇ ਅਪਰਾਧਿਕ ਨਿਆਂ ਵੰਡ ਪ੍ਰਣਾਲੀ ਨਾਲ ਜੁੜੇ ਲੋਕ ਅਪਰਾਧੀਆਂ ਤੋਂ ਵੱਧ ਬੁੱਧੀਮਾਨ, ਵੱਧ ਤਤਪਰ ਅਤੇ ਸੁਚੇਤ ਹੋ ਕੇ ਹੀ ਅਪਰਾਧ ਨੂੰ ਕੰਟ੍ਰੋਲ ਕਰਨ ਅਤੇ ਨਿਆਂ ਨੂੰ ਸੁਲਭ ਬਣਾਉਣ ਵਿੱਚ ਸਫਲ ਹੋ ਸਕਦੇ ਹਨ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਨੈਸ਼ਨਲ ਫੋਰੈਂਸਿਕ ਸਾਇੰਸ ਯੂਨੀਵਰਸਿਟੀ ਦੇ ਯੋਗਦਾਨ ਨਾਲ ਇੱਕ ਮਜ਼ਬੂਤ ਫੋਰੈਂਸਿਕ ਸਿਸਟਮ ਵਿਕਸਿਤ ਹੋਵੇਗਾ, ਸਜ਼ਾ ਦੀ ਸੰਭਾਵਨਾ ਵਧੇਗੀ ਅਤੇ ਅਪਰਾਧੀ ਅਪਰਾਧ ਕਰਨ ਤੋਂ ਡਰਨਗੇ।

 

Tags: Droupadi Murmu , President of India , President , Indian President , Rashtrapati , National Forensic Sciences University , NFSU , Bhupendra Patel , BJP , Bharatiya Janata Party , Gandhinagar , Gujarat , Chief Minister of Gujarat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD