ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਦਿੰਦਿਆਂ ਨਿੱਘੀ ਵਧਾਈ" /> ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ
Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

ਉਨ੍ਹਾਂ ਦੀ ਮੁਹਾਰਤ ਅਤੇ ਸਮਰਪਿਤ ਸੇਵਾ ਦੀ ਕੀਤੀ ਸ਼ਲਾਘਾ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib, Sandeep Saini, Amarjeet Singh, Punjab Backward Classes Land Development and Finance Corporation

Web Admin

Web Admin

5 Dariya News

ਚੰਡੀਗੜ੍ਹ , 28 Feb 2025

Last updated on: Feb 28, 2025, 00:00 IST

ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਦਿੰਦਿਆਂ ਨਿੱਘੀ ਵਧਾਈ ਦਿੱਤੀ। ਚੰਡੀਗੜ੍ਹ ਵਿਖੇ ਕਰਵਾਏ ਗਏ ਵਿਦਾਇਗੀ ਸਮਾਗਮ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਸੈਣੀ ਨੇ ਅਮਰਜੀਤ ਸਿੰਘ ਦੀ ਦ੍ਰਿੜ ਵਚਨਬੱਧਤਾ ਅਤੇ ਯੋਗਦਾਨ 'ਤੇ ਚਾਨਣਾ ਪਾਇਆ, ਜਿਨ੍ਹਾਂ ਨੇ ਬੈਕਫਿੰਕੋ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। 

ਸ੍ਰੀ ਸੈਣੀ ਨੇ ਵਿੱਤੀ ਪ੍ਰਬੰਧਨ ਅਤੇ ਕਰਮਚਾਰੀ ਭਲਾਈ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਸ੍ਰੀ ਸੰਦੀਪ ਸੈਣੀ ਨੇ ਅਮਰਜੀਤ ਸਿੰਘ ਨੂੰ ਨਿੱਘੀ ਵਧਾਈ ਦਿੰਦਿਆਂ ਸੇਵਾਮੁਕਤੀ ਤੋਂ ਬਾਅਦ ਦੀ ਸਫ਼ਲ ਅਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਹੋਰ ਸਾਥੀ ਕਰਮਚਾਰੀਆਂ ਨੂੰ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਅਤੇ ਆਪਣੇ ਫਰਜ਼ਾਂ ਪ੍ਰਤੀ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਗੁਰਦਿੱਤਪੁਰਾ, ਨਾਭਾ (ਪਟਿਆਲਾ) ਦੇ ਰਹਿਣ ਵਾਲੇ ਅਮਰਜੀਤ ਸਿੰਘ 1996 ਵਿੱਚ ਬੈਕਫਿੰਕੋ ਵਿੱਚ ਬਤੌਰ ਆਡੀਟਰ ਭਰਤੀ ਹੋਏ ਅਤੇ ਉਨ੍ਹਾਂ ਨੇ ਕਾਰਪੋਰੇਸ਼ਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਧੰਨਵਾਦ ਕਰਦਿਆਂ ਸ੍ਰੀ ਅਮਰਜੀਤ ਸਿੰਘ ਨੇ ਕਿਹਾ, "ਬੈਕਫਿੰਕੋ ਵਿੱਚ ਸੇਵਾਵਾਂ ਨਿਭਾਉਣਾ ਮੇਰੇ ਲਈ ਬੜੇ ਸਨਮਾਨ ਦੀ ਗੱਲ ਰਹੀ ਹੈ। ਮੈਂ ਆਪਣੀਆਂ ਸੇਵਾਵਾਂ ਦੌਰਾਨ ਸਿਰਜੀਆਂ ਪਿਆਰੀਆਂ ਯਾਦਾਂ ਅਤੇ ਅਥਾਹ ਮਾਣ ਨਾਲ ਸੇਵਾਮੁਕਤ ਹੋ ਰਿਹਾ ਹਾਂ।"

ਇਸ ਵਿਦਾਇਗੀ ਸਮਾਗਮ ਦੌਰਾਨ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੰਦੀਪ ਹੰਸ, ਆਈ.ਏ.ਐਸ; ਡਿਪਟੀ ਕਮਿਸ਼ਨਰ, ਫਤਿਹਗੜ੍ਹ ਸਾਹਿਬ ਡਾ. ਸੋਨਾ ਥਿੰਦ, ਆਈ.ਏ.ਐਸ. ਅਤੇ ਐਮ.ਸੀ., ਐਸ.ਏ.ਐਸ. ਨਗਰ ਦੇ ਕਮਿਸ਼ਨਰ ਸ. ਪਰਮਿੰਦਰ ਪਾਲ ਸੰਧੂ, ਆਈ.ਏ.ਐਸ. ਮੌਜੂਦ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib , Sandeep Saini , Amarjeet Singh , Punjab Backward Classes Land Development and Finance Corporation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD