Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿਸ਼ੇਸ਼ ਕੈਸੋ ਓਪਰੇਸ਼ਨ ਜਾਰੀ

Crime News Punjab, Punjab Police, Police, Crime News, Ropar Police, Ropar, Rupnagar, Rupnagar Police, Anti Drug Mission

Web Admin

Web Admin

5 Dariya News

ਰੂਪਨਗਰ , 01 Mar 2025

Last updated on: Mar 01, 2025, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੂੰ ਜਿਲ੍ਹਾ ਰੂਪਨਗਰ ਅੰਦਰ ਪੈਦੇ ਸਾਰੇ ਥਾਣਿਆਂ ਦੇ ਏਰੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਉਤੇ ਸਪੈਸਲ "ਕਾਰਡਨ ਐਂਡ ਸਰਚ ਓਪਰੇਸ਼ਨ" (ਕੈਸੋ) ਚਲਾਇਆ ਜਾ ਰਿਹਾ ਹੈ। 

ਜਿਸ ਅਧੀਨ ਨਸ਼ੇ ਦੇ ਸੌਦਾਗਰਾਂ ਸਮੇਤ ਹਰ ਸ਼ੱਕੀ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਏ.ਡੀ.ਜੀ.ਪੀ ਕਾਨੂੰਨ ਤੇ ਵਿਵਸਥਾ, ਐਸ.ਪੀ.ਐਸ ਪਰਮਾਰ ਨੇ ਅੱਜ ਕੈਸੋ ਓਪਰੇਸ਼ਨ ਦੀ ਅਗਵਾਈ ਕਰਦਿਆਂ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ ਦਿੱਤੇ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੀ ਪਰਮਾਰ ਨੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਕੀਤੀ ਹੋਈ ਕਮਾਈ ਦੁਆਰਾ ਬਣਾਈ ਗਈ ਜਾਇਦਾਦ ਦੀ ਸ਼ਨਾਖਤ ਕਰਕੇ ਉਸ ਨੂੰ ਕਾਨੂੰਨ ਅਨੁਸਾਰ ਜਬਤ ਕੀਤਾ ਜਾਵੇਗਾ। 

ਉਹਨਾਂ ਵੱਲੋ ਅਣ-ਅਧਿਕਾਰਿਤ ਕੀਤੀ ਉਸਾਰੀ ਨੂੰ ਢਾਹਿਆ ਜਾਵੇਗਾ। ਏ.ਡੀ.ਜੀ.ਪੀ ਨੇ ਕਿਹਾ ਕਿ ਰੂਪਨਗਰ ਪੁਲਿਸ ਵਲੋਂ ਨਸ਼ਾ ਵੇਚਣ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਖਿਲਾਫ ਜੰਗੀ ਪੱਧਰ ਉਤੇ ਮੁਹਿੰਮ ਛੇੜੀ ਹੈ ਜਿਸ ਤਹਿਤ 01 ਜਨਵਰੀ, 2025 ਤੋਂ 28 ਫਰਵਰੀ, 2025 ਤੱਕ 36 ਮੁਕੱਦਮੇ ਦਰਜ ਰਜਿਸਟਰ ਕਰਕੇ 55 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।  ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋਂ 246 ਗ੍ਰਾਮ ਹੈਰੋਇਨ, 01 ਕਿਲੇ 725 ਗ੍ਰਾਮ ਅਫੀਮ, 999 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ, 44 ਨਸ਼ੀਲੇ ਟੀਕੇ, 324 ਨਸ਼ੀਲੇ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਅਤੇ 7250/- ਰੁਪਏ ਡਰੰਗ ਮਨੀ ਰਿਕਵਰ ਕੀਤੀ ਗਈ ਹੈ। 

ਸ਼੍ਰੀ ਪਰਮਾਰ ਨੇ ਕੈਸੋ ਓਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਚਲਾਏ ਜਾ ਰਹੇ ਇਸ "ਕਾਰਡਨ ਐਂਡ ਸਰਚ ਓਪਰੇਸ਼ਨ" ਵਿੱਚ 03 ਐਸ.ਪੀਜ. 10 ਡੀ.ਐਸ.ਪੀ. 10 ਇੰਸਪੈਕਟਰ ਅਤੇ 225 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ। ਐਸ.ਪੀ. ਅਤੇ ਡੀ.ਐਸ.ਪੀ ਅਧੀਨ ਪੁਲਿਸ ਟੀਮਾਂ ਬਣਾ ਕੇ ਜ਼ਿਲ੍ਹੇ ਦੇ ਬਾਰਡਰ ਏਰੀਆ ਤੋਂ ਲੈਕੇ ਅੰਦਰੂਨੀ ਇਲਾਕਿਆਂ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਨਸ਼ਾ ਤਸਕਰ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਨਾ ਜਾ ਸਕੇ।

ਇਸ ਮੌਕੇ ਰੂਪਨਗਰ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਸਾਲ-2024 ਵਿੱਚ ਜਿਲ੍ਹਾ ਰੂਪਨਗਰ ਵਿਚ 15 "ਕਾਰਡਨ ਐਂਡ ਸਰਚ ਓਪਰੇਸ਼ਨ” ਚਲਾਏ ਗਏ ਸਨ। ਜਿਸ ਦੌਰਾਨ ਨਸ਼ੇ ਦੇ ਤਸਕਰਾਂ ਖਿਲਾਫ 29 ਮੁਕੱਦਮੇ ਦਰਜ ਕਰਕੇ 33 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋ 108 ਗ੍ਰਾਮ ਹੈਰੋਇਨ, 266 ਗ੍ਰਾਮ ਨਸ਼ੀਲਾ ਪਾਊਡਰ, 07 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 14 ਨਸ਼ੀਲੇ ਟੀਕੇ, 25 ਨਸ਼ੀਲੀਆਂ ਗੋਲੀਆਂ, 1600 ਲੀਟਰ ਲਾਹਣ, 34.5 ਲੀਟਰ ਸ਼ਰਾਬ ਨਜਾਇਜ, 02 ਚੋਰੀ ਦੇ ਮੋਟਰ ਸਾਈਕਲ ਅਤੇ 1,20,000/ ਰੁਪਏ ਦੇ ਕਰੀਬ ਕੈਸ਼ ਬਰਾਮਦ ਕੀਤਾ ਗਿਆ ਸੀ।

ਐਸ.ਐਸ.ਪੀ ਨੇ ਕਿਹਾ ਕਿ ਜਿਲ੍ਹਾ ਪੁਲਿਸ ਰੂਪਨਗਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਆਉਣ ਵਾਲੇ ਵਿੱਚ ਵੀ ਇਸੇ ਤਰ੍ਹਾਂ ਕਾਰਵਾਈ ਜਾਰੀ ਰਹੇਗੀ। ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ ਅਤੇ ਕਾਨੂੰਨ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ਤੇ ਸਾਂਝੀ ਕੀਤੀ ਜਾਵੇ। 

ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD