Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਜੀਰੋ ਟਾਲਰੈਂਸ

10 ਗ੍ਰਿਫਤਾਰ, ਵੱਡੀ ਬਰਾਮਦੀ

Crime News Punjab, Punjab Police, Police, Crime News, Fatehgarh Sahib Police, Fatehgarh Sahib, Anti Drug Mission

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 01 Mar 2025

Last updated on: Mar 01, 2025, 00:00 IST

ਨਸ਼ਿਆਂ ਦਾ ਖਾਤਮਾ ਕਰਨ ਲਈ ਪੁਲਿਸ ਵੱਲੋਂ ਜੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਅਭਿਆਨ ਤਹਿਤ ਅੱਜ ਚਲਾਈ ਗਈ ਤਲਾਸੀ ਮੁਹਿੰਮ ਦੌਰਾਨ ਪਿੰਡ ਤਰਖਾਣ ਮਾਜਰਾ ਤੇ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਸਮੇਤ ਵੱਖ-ਵੱਖ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸੀ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਨਸ਼ੇ ਅੱਜ ਇੱਕ ਗੰਭੀਰ ਸਮੱਸਿਆ ਬਣ ਚੁੱਕੇ ਹਨ ਅਤੇ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਪਸ਼ੱਟ ਚਿਤਾਵਨੀ ਦਿੰਦਿਆਂ ਕਿਹਾ ਕਿ ਅਜੇ ਵੀ ਵਕਤ ਹੈ ਕਿ ਉਹ ਨਸ਼ਿਆਂ ਦਾ ਕਾਰੋਬਾਰ ਛੱਡ ਕੇ ਸਹੀ ਰਾਹ 'ਤੇ ਆ ਜਾਣ ਨਹੀਂ ਤਾਂ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਵਾਸਤੇ ਪੂਰੀ ਸਖਤੀ ਨਾਲ ਕਦਮ ਉਠਾਵੇਗੀ। 

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਿਛਲੇ ਸਮੇਂ ਦੌਰਾਨ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਈ ਵਿਅਕਤੀਆਂ ਦੀਆਂ ਜਾਇਦਾਦਾਂ ਵੀ ਅਟੈਚ ਕੀਤੀਆਂ ਹਨ ਅਤੇ  ਉਨ੍ਹਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਤਲਾਸ਼ੀ ਅਭਿਆਨ ਅਧੀਨ ਪੁਲਿਸ ਵੱਲੋਂ 09 ਪਰਚੇ ਦਰ਼ਜ਼ ਕੀਤੇ ਗਏ ਹਨ ਅਤੇ 10 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਤਲਾਸੀ ਲੈਣ ਦੌਰਾਨ ਦੇਸ਼ੀ ਸ਼ਰਾਬ ਦੇ 08 ਡੱਬੇ, 3 ਲੀਟਰ ਲਾਹਨ, 310 ਨਸ਼ੀਲੀਆਂ ਗੋਲੀਆਂ, 1.5 ਗਰਾਮ ਹੈਰੋਇਨ, 20 ਨਸ਼ੀਲੇ ਟੀਕੇ ਅਤੇ 500 ਗਰਾਮ ਗਾਂਜ਼ਾ ਬਰਾਮਦ ਕੀਤਾ ਗਿਆ ਹੈ। ਸ਼੍ਰੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਪੁਲਿਸ ਨੇ ਫੈਸਲਾ ਕੀਤਾ ਹੈ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਦਾ ਆਦੀ ਵਿਅਕਤੀ ਨਸ਼ੇ ਛੱਡਣਾ ਚਾਹੁੰਦਾ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਪੁਲਿਸ ਉਸ ਵਿਅਕਤੀ ਦਾ ਨਸ਼ਾ ਛੁਡਵਾ ਕੇ ਉਸ ਦਾ ਕਾਰੋਬਾਰ ਸ਼ੁਰੂ ਕਰਨ ਵਿੱਚ ਵੀ ਮਦਦ ਕਰੇਗੀ। ਸ਼੍ਰੀ ਸ਼ੁਭਮ ਅਗਰਵਾਲ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਪੰਚਾਇਤਾਂ ਵਿੱਚ ਮਤੇ ਪਾਸ ਕੀਤੇ ਜਾਣ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਨਾਲ ਕਿਸੇ ਤਰਾਂ ਦੀ ਸਾਂਝ ਨਾ ਰੱਖੀ ਜਾਵੇ। 

ਉਨ੍ਹਾਂ ਕਿਹਾ ਕਿ ਪੁਲਿਸ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਪੁਲਿਸ ਨੂੰ ਸੂਚਨਾਂ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।  

ਇਸ ਤਲਾਸ਼ੀ ਅਭਿਆਨ ਦੌਰਾਨ ਐਸ.ਪੀ. (ਡੀ) ਰਾਕੇਸ਼ ਯਾਦਵ, ਡੀ.ਐਸ.ਪੀ. ਬਸੀ ਪਠਾਣਾ ਰਾਜ ਕੁਮਾਰ, ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ, ਡੀ.ਐਸ.ਪੀ. ਨਿਖਿਲ ਗਰਗ, ਡੀ.ਐਸ.ਪੀ. ਗੁਰਦੀਪ ਸਿੰਘ ਤੋਂ ਇਲਾਵਾ 300 ਦੇ ਕਰੀਬ ਪੁਲਿਸ ਮੁਲਾਜ਼ਮ ਹਾਜਰ ਸਨ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD