Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਪ੍ਰੀਤੀ ਯਾਦਵ ਵੱਲੋਂ ਸ਼ਹਿਰ ਬਰਸਾਤੀ ਪਾਣੀ ਦੀ ਨਿਕਾਸੀ ਦਰੁਸਤ ਕਰਨ ਲਈ ਸਖ਼ਤ ਨਿਰਦੇਸ਼

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 01 Mar 2025

Last updated on: Mar 01, 2025, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਗਰ ਨਿਗਮ, ਸੀਵਰੇਜ ਬੋਰਡ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚੋਂ ਬਰਸਾਤੀ ਪਾਣੀ ਦੀ ਨਿਕਾਸੀ ਦਰੁਸਤ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਵੱਖ-ਵੱਖ ਅਧਿਕਾਰੀਆਂ ਨੂੰ ਨਾਲ ਲੈਕੇ ਲੀਲ੍ਹਾ ਭਵਨ, ਪੁਰਾਣਾ ਬੱਸ ਸਟੈਂਡ, ਪਾਸੀ ਰੋਡ ਤੋਂ ਸਟੇਟ ਕਾਲਜ ਸੜਕ ਸਮੇਤ ਬਰਸਾਤੀ ਪਾਣੀ ਖੜ੍ਹੇ ਹੋਣ ਵਾਲੀਆਂ ਹੋਰ ਨੀਂਵੀਆਂ ਥਾਵਾਂ ਦਾ ਜਾਇਜ਼ਾ ਲਿਆ। 

ਉਨ੍ਹਾਂ ਨੇ ਨਵਾਂ ਬੱਸ ਅੱਡੇ ਨੇੜੇ ਇੰਟਰਲਾਕਿੰਗ ਲੱਗ ਰਹੀਆਂ ਟਾਇਲਾਂ ਦੇ ਕੰਮ ਦਾ ਵੀ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਸ਼ਹਿਰ ਦਾ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਿਹਾ ਕਿ ਕਿਸੇ ਵੀ ਵਿਭਾਗ ਨੂੰ ਇਸ ਗੱਲ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ ਕਿ ਵਿਭਾਗਾਂ ਦੀ ਗ਼ਲਤੀ ਕਰਕੇ ਸ਼ਹਿਰ ਵਾਸੀ ਬਰਸਾਤ ਦੇ ਦਿਨਾਂ ਵਿੱਚ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਿਉਂ ਕਰਨ। 

ਉਨ੍ਹਾਂ ਕਿਹਾ ਕਿ ਨਗਰ ਨਿਗਮ ਇਹ ਯਕੀਨੀ ਬਣਾਵੇ ਕਿ ਜਦੋਂ ਵੀ ਬਰਸਾਤ ਪਵੇ ਤਾਂ ਉਸੇ ਵਕਤ ਨਗਰ ਨਿਗਮ ਦੀਆਂ ਟੀਮਾਂ ਨੀਂਵੇਂ ਥਾਵਾਂ ਵਿੱਚੋਂ ਪਾਣੀ ਦੀ ਨਿਕਾਸੀ ਲਈ ਤੁਰੰਤ ਪੁੱਜ ਕੇ ਕੰਮ ਸ਼ੁਰੂ ਕਰਨ ਤਾਂ ਕਿ ਕਿਸੇ ਸ਼ਹਿਰ ਵਾਸੀ ਨੂੰ ਕੋਈ ਸਮੱਸਿਆ ਨਾ ਆਵੇ। ਡਾ. ਪ੍ਰੀਤੀ ਯਾਦਵ ਨੇ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਲ ਐਂਡ ਟੀ ਵੱਲੋਂ ਸ਼ਹਿਰ ਵਿੱਚ ਪਾਈਆਂ ਜਾ ਰਹੀਆਂ ਨਹਿਰੀ ਪਾਣੀ ਦੀਆਂ ਪਾਇਪਾਂ ਕਰਕੇ ਪੁੱਟੀਆਂ ਸੜਕਾਂ ਦੀ ਜਿੱਥੇ ਮੁਰੰਮਤ ਹੋ ਰਹੀ ਹੈ, ਉਥੇ ਕੰਮ ਦੀ ਗੁਣਵੱਤਾ 'ਚ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਹੀ ਮਾਪਦੰਡ ਅਪਣਾਏ ਜਾਣ। 

ਉਨ੍ਹਾਂ ਕਿਹਾ ਕਿ ਕਿਸੇ ਮਾਮਲੇ 'ਚ ਜੇਕਰ ਕੋਈ ਕੁਤਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਬੀਤੀ ਸ਼ਾਮ ਪਏ ਮੀਂਹ ਦੌਰਾਨ ਨਗਰ ਨਿਗਮ ਦੀਆਂ ਟੀਮਾਂ ਨੇ ਚਰਨ ਬਾਗ, ਪੁਰਾਣੇ ਬੱਸ ਅੱਡੇ ਨੇੜੇ ਪੁੱਲ ਦੇ ਹੇਠਾਂ, ਸਿਵਲ ਲਾਈਨ ਤੇ ਹੋਰ ਥਾਵਾਂ 'ਤੇ ਪਾਣੀ ਦੀ ਨਿਕਾਸੀ ਤੇਜ ਕੀਤੀ ਸੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਨਗਰ ਨਿਗਮ ਵੱਲੋਂ ਸੀਵਰੇਜ ਲਾਈਨਾਂ ਦੀ ਸਫ਼ਾਈ ਵੱਡੇ ਪੱਧਰ 'ਤੇ ਕਰਵਾਈ ਜਾ ਰਹੀ ਹੈ ਤਾਂ ਕਿ ਪਾਣੀ ਦੀ ਨਿਕਾਸੀ 'ਚ ਕੋਈ ਰੁਕਾਵਟ ਨਾ ਆਵੇ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਪਿਯੂਸ਼ ਅਗਰਵਾਲ, ਸੀਵਰੇਜ ਬੋਰਡ ਦੇ ਐਕਸੀਐਨ ਵਿਕਾਸ ਧਵਨ, ਐਸ.ਡੀ.ਓ. ਸੰਜੇ ਜਿੰਦਲ, ਨਗਰ ਨਿਗਮ ਦੇ ਐਸ.ਡੀ.ਓਜ ਮੁਨੀਸ਼ ਕੁਮਾਰ ਤੇ ਅਮਰਿੰਦਰ ਸਿੰਘ, ਐਲ ਐਂਡ ਟੀ ਦੇ ਪ੍ਰਾਜੈਕਟ ਮੈਨੇਜਰ ਸੁਖਦੇਵ ਝਾਅ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD