Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਗੈਂਗਸਟਰ ਮੈਕਸੀ ਨੂੰ ਗੋਲੀ ਮਾਰੀ ਗਈ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸਏਐਸ ਨਗਰ , 01 Mar 2025

Last updated on: Mar 01, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਸ਼ੁਰੂ ਕੀਤੀ ਲੜਾਈ ਤਹਿਤ ਐਸ.ਏ.ਐਸ. ਨਗਰ ਪੁਲਿਸ ਅਤੇ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਵੱਡੀ ਕਾਰਵਾਈ ਦੌਰਾਨ ਡੇਰਾ ਬੱਸੀ ਵਿਖੇ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਰਦਿਆਂ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਖੱਬੀ ਲੱਤ ’ਤੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।

 ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਰੋੜਾਲਾ ਦਾ ਰਹਿਣ ਵਾਲਾ ਗੈਂਗਸਟਰ ਮੈਕਸੀ, ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦਾ ਕਾਰਕੁਨ ਹੈ ਅਤੇ ਉਨ੍ਹਾਂ ਦੇ ਇਸ਼ਾਰੇ ’ਤੇ ਜਬਰਨ ਵਸੂਲੀ ਰੈਕੇਟ ਚਲਾ ਰਿਹਾ ਸੀ। ਹਾਲ ਹੀ ਵਿੱਚ, ਮੈਕਸੀ ਅਤੇ ਉਸਦੇ ਸਾਥੀ ਸੰਦੀਪ ਉਰਫ਼ ਦੀਪ ਨੂੰ ਪਟਿਆਲਾ ਪੁਲਿਸ ਨੇ ਅਸਲਾ ਐਕਟ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ, ਦੋਵਾਂ ਨੂੰ ਐਸ.ਏ.ਐਸ. ਨਗਰ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਫਿਰੌਤੀ ਦੇ ਇੱਕ ਕੇਸ ਵਿੱਚ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। 

ਜ਼ਿਕਰਯੋਗ ਹੈ ਕਿ ਜਨਵਰੀ 2025 ਵਿੱਚ ਉਕਤ ਮੁਲਜ਼ਮਾਂ ਵੱਲੋਂ ਮੋਹਾਲੀ ਸਥਿਤ ਪ੍ਰਾਪਰਟੀ ਡੀਲਰ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਲੈਣ ਲਈ ਨਿਸ਼ਾਨਾ ਬਣਾਇਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੈਕਸੀ ਦੇ ਖੁਲਾਸੇ ਤੋਂ ਬਾਅਦ, ਡੀਐਸਪੀ ਡੇਰਾ ਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੁਲਿਸ ਟੀਮ ਵੱਲੋਂ ਦੋਸ਼ੀ ਨੂੰ ਉਸਦੇ ਕਬੂਲਨਾਮੇ ਮੁਤਾਬਿਕ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਇੱਕ ਸੁੰਨਸਾਨ ਥਾਂ ਵੱਲ ਇੱਕ .32 ਕੈਲੀਬਰ ਪਿਸਤੌਲ, ਜੋ ਉਸਨੇ ਪੀੜਤ ਪ੍ਰਾਪਟੀ ਡੀਲਰ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਲੁਕਾ ਕੇ ਰੱਖਿਆ ਸੀ, ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ ।

ਉਨ੍ਹਾਂ ਕਿਹਾ , ‘‘ਮੌਕੇ ’ਤੇ ਪਹੁੰਚਣ ’ਤੇ, ਦੋਸ਼ੀ ਨੇ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ ’ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਆਤਮ-ਰੱਖਿਆ ਅਤੇ ਪੁਲਿਸ ਟੀਮ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ, ਮੈਕਸੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਅਤੇ ਹੁਣ ਉਹ ਸਿਵਲ ਹਸਪਤਾਲ, ਮੋਹਾਲੀ ਵਿੱਚ ਜ਼ੇਰੇ-ਇਲਾਜ ਹੈ।"ਡੀਜੀਪੀ ਨੇ ਕਿਹਾ ਕਿ ਉਸਦੇ ਕਬਜ਼ੇ ਵਿੱਚੋਂ ਹਥਿਆਰ ਦੇ ਨਾਲ-ਨਾਲ ਤਿੰਨ ਕਾਰਤੂਸ ਅਤੇ ਦੋ ਵਰਤੇ/ਖਾਲੀ ਖੋਲ ਵੀ ਬਰਾਮਦ ਕੀਤੇ ਗਏ ਹਨ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਦੀਪਕ ਪਾਰੀਕ ਨੇ ਕਿਹਾ ਕਿ ਗ੍ਰਿਫਤਾਰ ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ ਜਿਸਦੇ ਖਿਲਾਫ ਜ਼ਬਰਨ ਵਸੂਲੀ ਅਤੇ ਹਥਿਆਰ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਸਏਐਸ ਨਗਰ ਦੇ ਡੇਰਾਬੱਸੀ ਪੁਲਿਸ ਸਟੇਸ਼ਨ ਵਿਖੇ ਬੀਐਨਐਸ ਦੀ ਧਾਰਾ 109, 132, 221 ਅਤੇ 262 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਇੱਕ ਨਵਾਂ ਮਾਮਲਾ ਐਫਆਈਆਰ ਨੰਬਰ 46 ਮਿਤੀ 01/03/2025 ਅਧੀਨ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD