Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਰਪਤਿ ਸ਼ੁਕਲਾ ਨੇ ਮੋਹਾਲੀ ਚ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕੀਤੀ

ਕਿਹਾ, ਪੰਜਾਬ ਵਿੱਚ 25 ਜ਼ਿਲ੍ਹਿਆਂ ਅਤੇ 3 ਕਮਿਸ਼ਨਰੇਟ ਅਧੀਨ ਕਰੀਬ 228 ਹਾਟ-ਸਪਾਟ ਇਲਾਕਿਆਂ ’ਚ ਕੀਤੀ ਗਈ ਵਿਸ਼ੇਸ਼ ਚੈਕਿੰਗ ਮੁਹਿੰਮ

Crime News Punjab, Punjab Police, Police, Crime News, S.A.S. Nagar Police, Mohali Police, Anti Drug Mission

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Mar 2025

Last updated on: Mar 01, 2025, 00:00 IST

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਯੁਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਬਣਾਈ ਰਣਨੀਤੀ ਤਹਿਤ ਅੱਜ ਮੋਹਾਲੀ ਵਿਖੇ ਸਪੈਸ਼ਲ ਡੀ ਜੀ ਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਦੀ ਅਗਵਾਈ ਵਿੱਚ ਬਲੌਂਗੀ ਇਲਾਕੇ ’ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਸਮੁੱਚੇ ਪੰਜਾਬ ਵਿੱਚ ਅੱਜ 25 ਜ਼ਿਲ੍ਹਿਆਂ ਅਤੇ ਕਮਿਸ਼ਨਰੇਟ ਅਧੀਨ 228 ਹਾਟ-ਸਪਾਟ ਇਲਾਕਿਆਂ ਵਿੱਚ ‘ਘੇਰਾਬੰਦੀ ਅਤੇ ਤਲਾਸ਼ੀ ਅਪਰੇਸ਼ਨ’ (ਕਾਸੋ) ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਆਰੰਭੀ ਗਈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਅੱਜ ਇਸ ਮੁਹਿੰਮ ਤਹਿਤ ਫ਼ੀਲਡ ਵਿੱਚ ਵੱਖ-ਵੱਖ ਥਾਂਵਾਂ ’ਤੇ ਅਗਵਾਈ ਅਤੇ ਨਿਗਰਾਨੀ ਕਰਨ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ’ਚ ਅਪਰੇਸ਼ਨ ਕਾਸੋ ਦੌਰਾਨ 280 ਦੇ ਕਰੀਬ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਇੱਕ ਐਸ ਪੀ, 9 ਡੀ ਐਸ ਪੀ, ਤਿੰਨ ਟ੍ਰੈਫ਼ਿਕ ਇੰਚਾਰਜ ਅਤੇ 254 ਦੂਸਰੇ ਪੁਲਿਸ ਕਰਮਚਾਰੀ ਸ਼ਾਮਿਲ ਸਨ। 

ਉਨ੍ਹਾਂ ਦੱਸਿਆ ਕਿ ਇਸ ਦੌਰਾਨ 12 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡ ਅੱਪ ਕੀਤਾ ਗਿਆ ਜਦਕਿ ਇੱਕ ਵਿਅਕਤੀ ਖ਼ਿਲਾਫ਼ ਨਸ਼ਾ ਬ੍ਰਾਮਦਗੀ ਦਾ ਪਰਚਾ ਦਰਜ ਕੀਤਾ ਗਿਆ। ਉੁਨ੍ਹਾਂ ਖੁਦ ਵੀ ਡੀ ਆਈ ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ ਐਸ ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਪਕ ਪਾਰੀਕ ਨਾਲ ਇਸ ਤਲਾਸ਼ੀ ਅਭਿਆਨ ’ਚ ਹਿੱਸਾ ਲਿਆ।

ਸ੍ਰੀ ਸ਼ੁਕਲਾ ਅਨੁਸਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਦੀ ਨਸ਼ਾ ਪੀੜਤ ਨੌਜੁਆਨੀ ਦੇ ਪੁਨਰ ਵਸੇਬੇ ਦੇ ਯਤਨ ਕਰਨ ਤੋਂ ਇਲਾਵਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਪਿਛਲੇ ਸਾਲ ਜਿਨ੍ਹਾਂ ਦਰੱਗ ਸਮੱਗਲਰਾਂ ਪਾਸੋਂ ਨਸ਼ੇ ਦੀ ਕਮਰਸ਼ੀਅਲ ਮਾਤਰਾ ਬਰਾਮਦ ਹੋਈ, ਉਨ੍ਹਾਂ ਦੀ ਕਰੀਬ 600 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।

ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਨੇ ਸਰਹੱਦ ਪਾਰੋਂ ਨਸ਼ੇ ਦੀ ਖੇਪ ’ਤੇ ਕਾਬੂ ਪਾਉਣ ਦੇ ਮੀਡੀਆ ਵੱਲੋਂ ਪੁੱਛੇ ਸੁਆਲ ਦੇ ਜੁਆਬ ’ਚ ਕਿਹਾ ਕਿ ਸੂਬੇ ਦੇ 7 ਜ਼ਿਲ੍ਹੇ ਅੰਤਰ ਰਾਸ਼ਟਰੀ ਸਰਹੱਦ ਨਾਲ ਲੱਗਦੇ ਹਨ, ਜਿਨ੍ਹਾਂ ਦੀ 554 ਕਿਲੋਮੀਟਰ ਲੰਬੀ ਸਰਹੱਦ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋ ਡਰੋਨ ਜਾਂ ਹੋਰ ਮਾਧਿਅਮਾਂ ਰਾਹੀਂ ਨਸ਼ੇ ਦੀ ਬਰਾਮਦ ਰੋਕਣ ਲਈ ਬਾਰਡਰ ਸਕਿਓਰਟੀ ਫ਼ੋਰਸ ਨਾਲ ਪੂਰਾ ਤਾਲਮੇਲ ਰੱਖਿਆ ਹੋਇਆ ਹੈ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਵਲ ਡਿਫੈਂਸ ਲਾਈਨ ਨੂੰ ਵੀ ਮਜਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫ਼ੈਂਸ ਕਮੇਟੀਆਂ ਦੀ ਇਸ ਮਾਮਲੇ ਵਿੱਚ ਭੂਮਿਕਾ ਬੜੀ ਸ਼ਲਾਘਾ ਯੋਗ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਸੰਵੇਦਨਸ਼ੀਲ ਥਾਂਵਾਂ ’ਤੇ ਰੋਕਥਾਮ ਅਤੇ ਨਿਗਰਾਨੀ ਵਜੋਂ ਸੀ ਸੀ ਟੀ ਵੀ ਕੈਮਰੇ ਲਗਵਾਉਣ ਲਈ 40 ਕਰੋੜ ਰੁਪਏ ਦੀ ਰਾਸ਼ੀ ਵੀ ਮਨਜੂਰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਨਿਰੰਤਰ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਕਿ ਪੰਜਾਬ ’ਚੋਂ ਨਸ਼ਿਆਂ ਦਾ ਸਫ਼ਾਇਆ ਨਹੀਂ ਹੋ ਜਾਂਦਾ। ਇਸ ਮੌਕੇ ਐਸ ਪੀ (ਸਿਟੀ) ਹਰਵੀਰ ਸਿੰਘ ਅਟਵਾਲ, ਡੀ ਐਸ ਪੀ ਖਰੜ ਕਰਨ ਸਿੰਘ ਸੰਧੂ ਅਤੇ ਡੀ ਐਸ ਪੀ ਮੋਹਿਤ ਅਗਰਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Crime News Punjab , Punjab Police , Police , Crime News , S.A.S. Nagar Police , Mohali Police , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD