Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ : ਹਰਪਾਲ ਸਿੰਘ ਚੀਮਾ

ਕਿਹਾ, ਇਹ ਮੁਹਿੰਮ ਸੂਬੇ ਵਿੱਚੋਂ ਨਸ਼ਾ ਤਸਕਰੀ ਨੂੰ ਅੰਤਿਮ ਅਤੇ ਮੁਕੰਮਲ ਝਟਕਾ ਦੇਵੇਗੀ

Harpal Singh Cheema,Advocate Harpal Singh Cheema,AAP,Aam Aadmi Party,Aam Aadmi Party Punjab,AAP Punjab,Government of Punjab,Punjab Government,Aman Arora,Dr. Balbir Singh,Tarunpreet Singh Sond,Anti Drug Mission

Web Admin

Web Admin

5 Dariya News

ਚੰਡੀਗੜ੍ਹ , 01 Mar 2025

Last updated on: Mar 01, 2025, 00:00 IST

ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ ਕੀਤੇ ਹਨ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਉਲੀਕੀ ਗਈ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕੀਤੀ। 

ਉਨ੍ਹਾਂ ਖੁਲਾਸਾ ਕੀਤਾ ਕਿ ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਕੱਸਣ ਲਈ ਕਮੇਟੀ ਦੇ ਚਾਰ ਕੈਬਨਿਟ ਮੰਤਰੀਆਂ ਜਿੰਨ੍ਹਾਂ ਵਿੱਚ ਉਹ ਆਪ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ ਸ਼ਾਮਿਲਹਨ, ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਜਿੰਮੇਵਾਰੀ ਸੌਂਪੀ ਗਈ ਹੈ। ਪੰਜਵੇਂ ਕਮੇਟੀ ਮੈਂਬਰ ਸਿਹਤ ਮੰਤਰੀ ਡਾ: ਬਲਬੀਰ ਸਿੰਘ ਸੂਬੇ ਵਿਚ ਨਸ਼ਾ ਛੁਡਾਊ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ |

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਉਹ ਲਗਾਤਾਰ ਪਠਾਨਕੋਟ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਨਿਗਰਾਨੀ ਨੂੰ ਯਕੀਨੀ ਬਣਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਨਿਗਰਾਨੀ ਕਰਨਗੇ। 

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੰਗਰੂਰ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮਲੇਰਕੋਟਲਾ ਦੀ ਨਿਗਰਾਨੀ ਕਰਨਗੇ, ਜਦਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮਾਨਸਾ ਅਤੇ ਫਿਰੋਜ਼ਪੁਰ ਦੀ ਨਿਗਰਾਨੀ ਕਰਨਗੇ। ਵਿੱਤ ਮੰਤਰੀ ਨੇ ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇੰਨ੍ਹਾਂ ਮੈਂਬਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ। 

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਦਾ ਉਦੇਸ਼ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਹੈ, ਜਿਸ ਨਾਲ ਨਸਾ ਪੀੜਤਾਂ ਲਈ ਕਈ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਪਸ਼ਟ ਨਿਰਦੇਸ਼ਾਂ ਤਹਿਤ ਸੂਬੇ 'ਚ ਨਸ਼ਿਆਂ ਦੀ ਤਸਕਰੀ ਨੂੰ ਅੰਤਮ ਝਟਕਾ ਦਿੱਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਵਿਰੁੱਧ ਇਸ ਅਹਿਮ ਲੜਾਈ ਵਿੱਚ ਪੰਜਾਬ ਦੇ ਲੋਕਾਂ ਦੇ ਸਾਥ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਸੂਬੇ ਦੀ ਆਉਣ ਵਾਲੀ ਪੀੜ੍ਹੀ ਦੇ ਸਿਹਤਮੰਦ ਅਤੇ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਉਪਰਾਲੇ ਜ਼ਰੂਰੀ ਹਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aman Arora , Dr. Balbir Singh , Tarunpreet Singh Sond , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD