Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਨੇ ਫਾਜ਼ਿਲਕਾ ਵਿੱਚ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕੀਤੀ

ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ

Crime News Punjab, Punjab Police, Police, Crime News, Fazilka Police, Fazilka, IG Baljot Singh Rathore, IPS, GRP Patiala, SSP Varinder Singh Brar

Web Admin

Web Admin

5 Dariya News

ਫਾਜ਼ਿਲਕਾ , 01 Mar 2025

Last updated on: Mar 01, 2025, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ 13 ਥਾਣਿਆਂ ਦੀ ਪੁਲਿਸ ਵੱਲੋਂ ਅੱਜ ਨਸ਼ੇ ਦੇ ਕਾਲੇ ਕਾਰੋਬਾਰ ਦਾ ਲੱਕ ਤੋੜਨ ਲਈ ਸੱਕੀ ਥਾਂਵਾਂ ਤੇ ਇੱਕ ਵਿਸ਼ੇਸ਼ ਤਲਾਸੀ ਅਭਿਆਨ ਚਲਾਇਆ ਗਿਆ। 

ਇਸ ਦੀ ਨਿਗਰਾਨੀ ਲਈ ਸ੍ਰੀ ਬਲਜੋਤ ਸਿੰਘ ਰਾਠੌੜ ਆਈਪੀਐਸ ਆਈਜੀ ਜੀਆਰਪੀ ਪਟਿਆਲਾ ਵਿਸ਼ੇਸ਼ ਤੌਰ ਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਹੁੰਚੇ। ਜ਼ਿਲ੍ਹੇ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ 2 ਐਸਪੀ, 4 ਡੀਐਸਪੀ ਅਤੇ 13 ਥਾਣਾ ਮੁਖੀਆਂ ਨੇ ਵੱਡੀ ਪੁਲਿਸ ਫੋਰਸ ਨਾਲ ਜ਼ਿਲ੍ਹੇ ਵਿੱਚ ਦਰਜਨਾਂ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ।

ਇਸ ਦੌਰਾਨ ਆਈਜੀ ਸ਼੍ਰੀ ਬਲਜੋਤ ਸਿੰਘ ਰਾਠੋੜ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਫਾਜ਼ਿਲਕਾ ਅਤੇ ਜਲਾਲਾਬਾਦ ਇਲਾਕੇ ਵਿੱਚ ਚੱਲ ਰਹੀ ਇਸ ਮੁਹਿੰਮ ਦਾ ਮੌਕੇ ਤੇ ਜਾ ਕੇ ਜਾਇਜ਼ਾ ਲਿਆ। ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਸ਼੍ਰੀ ਬਲਜੋਤ ਸਿੰਘ ਰਾਠੌੜ ਆਈਪੀਐਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਇੱਕ ਫੈਸਲਾ-ਕੁੰਨ ਲੜਾਈ ਵਿੱਢੀ ਗਈ ਹੈ ਅਤੇ ਪੰਜਾਬ ਪੁਲਿਸ ਇਹ ਯਕੀਨੀ ਬਣਾਏਗੀ ਕਿ ਨਸ਼ੇ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। 

ਉਨਾਂ ਨੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਹਨਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੀ ਅਲਾਮਤ ਨੂੰ ਖਤਮ ਕਰਨ ਲਈ ਪੁਲਿਸ ਵੱਲੋਂ ਵਿਆਪਕ ਅਭਿਆਨ ਵਿਢਿੱਆ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਨਸ਼ਾ ਤਸਕਰ ਜਿਲ੍ਹੇ ਵਿੱਚ ਨਾ ਰਹੇ।

ਬਾਕਸ ਲਈ ਪ੍ਰਸਤਾਵਿਤ

ਨਸ਼ੇ ਤੋਂ ਪੀੜਤ ਲੋਕ ਇਲਾਜ ਕਰਵਾਉਣ

ਇਸ ਮੌਕੇ ਗੱਲਬਾਤ ਕਰਦਿਆਂ ਆਈਜੀ ਸ਼੍ਰੀ ਬਲਜੋਤ ਸਿੰਘ ਰਾਠੌੜ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਲੱਤ ਤੋਂ ਪੀੜਿਤ ਹੈ ਅਤੇ ਨਸ਼ਾ ਕਰਦਾ ਹੈ ਤਾਂ ਉਹ ਨਸ਼ਾ ਮੁਕਤੀ ਕੇਂਦਰਾਂ ਵਿਖੇ ਪਹੁੰਚ ਕੇ ਆਪਣਾ ਇਲਾਜ ਕਰਵਾਏ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਇਲਾਜ ਮੁਫਤ ਕੀਤਾ ਜਾਂਦਾ ਹੈ ਅਤੇ ਅਜਿਹੇ ਲੋਕਾਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ। 

ਉਹਨਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਏਗਾ ਕਿ ਨਸ਼ੇ ਦੀ ਕਿਧਰੋਂ ਵੀ ਸਪਲਾਈ ਨਾ ਹੋਵੇ, ਇਸ ਲਈ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਹ ਛੇਤੀ ਤੋਂ ਛੇਤੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਹੁੰਚ ਕੇ ਆਪਣਾ ਨਸ਼ਾ ਛੱਡਣ ਦਾ ਇਲਾਜ ਕਰਵਾ ਲਵੇ।

ਬਾਕਸ ਲਈ ਪ੍ਰਸਤਾਵਿਤ

ਐਸਐਸਪੀ ਵੱਲੋਂ ਲੋਕਾਂ ਨੂੰ ਇਸ ਮੁਹਿੰਮ ਵਿਚ ਜੁੜਨ ਦਾ ਸੱਦਾ

ਇਸ ਮੌਕੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਯੁੱਧ ਵਿਚ ਲੋਕ ਭਾਗੀਦਾਰੀ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਇਲਾਕੇ ਵਿਚ ਕੋਈ ਨਸ਼ਾ ਵੇਚਦਾ ਹੈ ਤਾਂ ਲੋਕ ਬੇਝਿਜਕ ਉਸਦੀ ਸੂਚਨਾ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਖੁੱਲ ਕੇ ਗਲਬਾਤ ਕਰਨ ਅਤੇ ਆਪਣੇ ਬੱਚਿਆਂ ਦੀ ਸਖ਼ਸੀਅਤ ਉਸਾਰੀ ਲਈ ਲਗਾਤਾਰ ਉਨ੍ਹਾਂ ਨੂੰ ਚੰਗੇ ਲਈ ਪ੍ਰੇਰਿਤ ਕਰਦੇ ਰਹਿਣ ਤਾਂ ਜੋ ਸਾਡੇ ਬੱਚਿਆਂ ਨੂੰ ਨਸ਼ੇ ਦੀ ਦਲਦਲ ਵਿਚ ਜਾਣ ਤੋਂ ਰੋਕਿਆ ਜਾ ਸਕੇ।

ਬਾਕਸ ਲਈ ਪ੍ਰਸਤਾਵਿਤ

ਇਹ ਵੀ ਰਹੇ ਹਾਜਰ

ਯੁੱਧ ਨਸ਼ਿਆਂ ਵਿਰੁੱਧ ਇਸ ਮੁਹਿੰਮ ਦੌਰਾਨ ਫਾਜ਼ਿਲਕਾ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਤੋਂ ਇਲਾਵਾ ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ ਅਤੇ ਐਸਪੀ ਸ੍ਰੀ ਕਰਨਵੀਰ ਸਿੰਘ, ਡੀਐਸਪੀ ਸ੍ਰੀ ਜਤਿੰਦਰ ਸਿੰਘ, ਤਰਸੇਮ ਮਸ਼ੀਹ, ਸਖਵਿੰਦਰ ਸਿੰਘ ਅਤੇ ਤਜਿੰਦਰ ਪਾਲ ਸਿੰਘ ਨੇ ਇੰਨ੍ਹਾਂ ਟੀਮਾਂ ਦੀ ਅਗਵਾਈ ਕੀਤੀ।

 

Tags: Crime News Punjab , Punjab Police , Police , Crime News , Fazilka Police , Fazilka , IG Baljot Singh Rathore , IPS , GRP Patiala , SSP Varinder Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD