Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਿਰੋਜ਼ਪੁਰ ਪ੍ਰਸ਼ਾਸਨ ਵੱਲੋਂ "ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ" ਦਾ ਐਲਾਨ

ਤਿੰਨ ਮਹੀਨਿਆਂ ਵਿੱਚ ਨਸ਼ਾ ਮੁਕਤ ਜ਼ਿਲ੍ਹੇ ਦਾ ਪ੍ਰਣ

Deepshikha Sharma, DC Ferozepur, Deputy Commissioner Ferozepur, Ferozepur, Decisive War Against Drugs, SSP Bhupinder Singh Sidhu

Web Admin

Web Admin

5 Dariya News

ਫ਼ਿਰੋਜ਼ਪੁਰ , 01 Mar 2025

Last updated on: Mar 01, 2025, 00:00 IST

ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ‘ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ’ ਦੀ ਰੂਪ-ਰੇਖਾ ਦੀ ਵਿਊਂਤਬੰਦੀ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ’ਚ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਕਦਮ ਚੁੱਕਣ ‘ਤੇ ਜ਼ੋਰ ਦਿੱਤਾ ਗਿਆ।

ਅੱਜ ਇੱਥੇ ਸਮੂਹ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜਨਤਕ ਅਤੇ ਸਮਾਜਿਕ ਮੁਹਿੰਮ ਵਿੱਚ ਬਦਲਣ ਲਈ ਢੁਕਵੀਂ ਵਿਉਂਤਬੰਦੀ ਕੀਤੀ ਗਈ ਹੈ ਅਤੇ ਛੇਤੀ ਹੀ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣਗੇ। 

ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਦੇ ਸਮੇਂ ਦੇ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਠੋਸ ਯਤਨ ਕਰ ਰਹੀ ਹੈ।

ਨਸ਼ਿਆਂ ਦੀ ਖਪਤ ਜਾਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਿੱਚ ਸ਼ਾਮਲ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਦੋਸ਼ੀਆਂ ਦੀ ਜਾਇਦਾਦ ਤੁਰੰਤ ਪ੍ਰਭਾਵ ਨਾਲ ਜ਼ਬਤ ਕੀਤੀ ਜਾਵੇਗੀ ਅਤੇ ਵਪਾਰਕ ਮੰਤਵ ਵਾਲੇ ਨਸ਼ਿਆਂ ਦੀ ਬਰਾਮਦਗੀ ਵਾਲੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਜਾਇਦਾਦਾਂ ਨੂੰ ਸੌ ਫੀਸਦੀ ਢਾਹ ਦਿੱਤਾ ਜਾਵੇਗਾ। 

ਉਨ੍ਹਾਂ ਆਦੇਸ਼ ਦਿੰਦਿਆਂ ਕਿਹਾ ਕਿ ਸ਼ਨਾਖਤ ਕਰਕੇ 48 ਘੰਟਿਆਂ ‘ਚ ਨਸ਼ਾ ਤਸਕਰਾਂ ਦੇ ਅਸਲਾ ਲਾਇਸੰਸ ਕੈਂਸਲ ਕੀਤੇ ਜਾਣੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਇੱਕ ਟੀਮ ਦੇ ਰੂਪ ‘ਚ ਕੰਮ ਕਰਨਗੇ ਅਤੇ ਆਪਣੇ ਅਧਿਕਾਰ ਖੇਤਰ ਅਧੀਨ ਪੈਂਦੇ ਓਟ ਸੈਂਟਰਾਂ, ਨਸ਼ਾ ਮੁਕਤੀ ਸੈਂਟਰਾਂ ਅਤੇ ਮੁੜ ਵਸੇਬਾ ਸੈਂਟਰਾਂ ‘ਚ ਖਾਣਾ, ਸੁਵਿਧਾਵਾਂ, ਕਾਊਂਸਲਿੰਗ ਅਤੇ ਸੁਰੱਖਿਆ ਸਮੇਤ ਸਮੁੱਚੇ ਪ੍ਰਬੰਧਾਂ ਲਈ ਜ਼ਿੰਮੇਵਾਰ ਹੋਣਗੇ। 

ਉਨ੍ਹਾਂ ਕਿਹਾ ਕਿ ਕਿਸੇ ਨਸ਼ਾ ਰੋਗੀ ਦੀ ਮੌਤ ਹੋਣ ਦੀ ਸੂਰਤ ਵਿੱਚ ਸਬੰਧਤ ਟੀਮ 48 ਘੰਟੇ ‘ਚ ਮੁੱਖ ਮੰਤਰੀ ਰੀਲੀਫ ਫੰਡ ਸਬੰਧੀ ਕੇਸ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣਾ ਯਕੀਨੀ ਬਣਾਏਗੀ। ਉਨ੍ਹਾਂ ਮਾਰਚ ਮਹੀਨੇ ਦੀਆਂ ਗਤੀਵਿਧੀਆਂ ਦਾ ਸ਼ਡਿਊਲ ਬਣਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਹਰ ਸਬ-ਡਵੀਜ਼ਨ ‘ਚ ਸਾਈਕਲ ਰੈਲੀ, ਸੈਮੀਨਾਰ, ਮੈਰਾਥਨ ਅਤੇ ਖੇਡਾਂ ਆਦਿ ਪ੍ਰੋਗਰਾਮ ਕਰਵਾਏ ਜਾਣ ਅਤੇ ਨੌਜਵਾਨਾਂ ਨੂੰ ਇਨ੍ਹਾਂ ਗਤੀਵਿਧੀਆਂ ‘ਚ ਸ਼ਾਮਲ ਕੀਤਾ ਜਾਵੇ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕੀਤਾ ਜਾਵੇ। 

ਉਨ੍ਹਾਂ ਬੀ.ਐਸ.ਐਫ ਨਾਲ ਆਪਸੀ ਤਾਲਮੇਲ ਕਰਕੇ ਵੱਖ-ਵੱਖ ਗਤੀਵਿਧੀਆਂ ਸਬੰਧੀ ਪ੍ਰੋਗਰਾਮ ਤਿਆਰ ਕਰਨ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਇੱਕ ਰਿਪੋਟਿੰਗ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿੱਥੇ ਨਸ਼ਿਆਂ ਵਿਰੁੱਧ ਜੰਗ ਸਬੰਧੀ ਸਮੁੱਚੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਰੋਜ਼ਾਨਾ ਅਧਾਰ ‘ਤੇ ਓਟ, ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੈਂਟਰਾਂ ਦਾ ਦੌਰਾ ਕਰਨ ਅਤੇ ਉੱਥੇ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਲੋੜੀਂਦੀ ਮਨੁੱਖੀ ਸ਼ਕਤੀ (ਮਨੋਚਿਕਿਤਸਕ ਤੇ ਕੌਂਸਲਰ ਆਦਿ) ਅਤੇ ਟੈਸਟਿੰਗ ਕਿੱਟਾਂ, ਦਵਾਈਆਂ, ਸੁਰੱਖਿਆ (ਸੁਰੱਖਿਆ ਸਟਾਫ/ਸੀ.ਸੀ.ਟੀ.ਵੀ.), ਸਫਾਈ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਲੈਸ ਹੋਣਾ ਚਾਹੀਦਾ ਹੈ। 

ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਕੈਮਿਸਟ ਦੁਕਾਨਾਂ ਦੀ ਨਿਰੰਤਰ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਆਦੇਸ਼ ਦਿੱਤੇ।ਉਨ੍ਹਾਂ ਨਸ਼ੇ ਵਿਰੁੱਧ ਜਾਗਰੂਕਤਾ ਫੈਲਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਮੁੜ ਵਸੇਬਾ ਕੇਂਦਰਾਂ ‘ਚ ਖੇਡ ਪ੍ਰੋਗਰਾਮ, ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਆਦਿ ਪ੍ਰੋਗਰਾਮ ਕਰਵਾਏ ਜਾਣ ਤਾਂ ਜੋ ਨਸ਼ਾ ਰੋਗੀਆਂ ਨੂੰ ਇਨ੍ਹਾਂ ਗਤੀਵਿਧੀਆਂ ‘ਚ ਸ਼ਾਮਲ ਕੀਤਾ ਜਾ ਸਕੇ। 

ਉਨ੍ਹਾਂ ਨੇ ਜਨਤਕ ਮੀਟਿੰਗਾਂ, ਕੈਪਾਂ, ਸੈਮੀਨਾਰ, ਸਾਈਕਲ ਰੈਲੀਆਂ, ਮਨੁੱਖੀ ਲੜੀਆਂ, ਖੇਡ ਸਮਾਗਮਾਂ, ਹੁਨਰ ਵਿਕਾਸ ਦੇ ਪ੍ਰੋਗਰਾਮਾਂ ਦੇ ਰੂਪ ਵਿੱਚ ਹਰੇਕ ਮਹੀਨੇ ਜਨ ਸੰਪਰਕ ਪ੍ਰੋਗਰਾਮਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹੇ ਦੇ ਸੈਕੰਡਰੀ ਸਿੱਖਿਆ ਅਫਸਰ ਨੂੰ ਸਮੁੱਚੇ ਸਕੂਲਾਂ ਤੇ ਕਾਲਜਾਂ ਅੰਦਰ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸਕੂਲ ਛੱਡ ਚੁੱਕੇ ਬੱਚਿਆਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਨੂੰ ਮੁੜ ਸਕੂਲ ਆਉਣ ਲਈ ਪ੍ਰੇਰਨ ਸਬੰਧੀ ਕਦਮ ਚੁੱਕੇ ਜਾਣ।

ਉਨ੍ਹਾਂ ਕਿਹਾ ਕਿ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਸ਼ਾ ਵਿਰੁੱਧ ਜੰਗ ਦਾ ਹਿੱਸਾ ਬਣਾਉਣ ਦੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਰੋਜ਼ਾਨਾ ਐਸੰਬਲੀ ਦੌਰਾਨ ਨਸ਼ਾ ਛੁਡਾਓ ਮੁਹਿੰਮ ਅਧਾਰਿਤ ਇੱਕ ਸੰਦੇਸ਼ ਅਤੇ ਵੀਡੀਓ ਆਦਿ ਬਣਾ ਕੇ ਸਰਕੂਲੇਟ ਕੀਤੀ ਜਾਵੇ। 

ਉਨ੍ਹਾਂ ਬੱਡੀ ਪ੍ਰੋਗਰਾਮ ਨੂੰ ਵੱਖਰੇ ਤੌਰ ‘ਤੇ ਚਲਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਇਸ ਮੌਕੇ ਕਿਹਾ ਕਿ ਪੰਜਾਬ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਲੰਮਾ ਅਤੇ ਸ਼ਾਨਦਾਰ ਇਤਿਹਾਸ ਹੈ। ਉਨ੍ਹਾਂ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ। 

ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦੇਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਣ ਦੀ ਵਕਾਲਤ ਕਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਇਹ ਵੀ ਯਕੀਨੀ ਬਣਾਏਗੀ ਕਿ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਨੂੰ ਕਰੜੇ ਹੱਥੀਂ ਨਿਪਟਿਆ ਜਾਵੇ। ਐਸ.ਐਸ.ਪੀ. ਨੇ ਕਿਹਾ ਕਿ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਥਾਵਾਂ (ਹੌਟਸਪੌਟ) ਦੀ ਤਹਿ ਤੱਕ ਜਾ ਕੇ ਸ਼ਨਾਖਤ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਪੰਦਰਵਾੜੇ ‘ਚ ਹਰੇਕ ਪ੍ਰਭਾਵਿਤ ਇਲਾਕੇ ਵਿੱਚ ਅਤੇ ਹਰੇਕ ਹਫ਼ਤੇ ਜੇਲ੍ਹਾਂ ਵਿੱਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ ਜਾਵੇਗੀ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਦਿਨ-ਰਾਤ ਵਿਆਪਕ ਪੱਧਰ ਉਤੇ ਸਖ਼ਤੀ ਨਾਲ ਮੁਹਿੰਮ ਚਲਾਈ ਜਾਵੇਗੀ।

ਇਸ ਮੌਕੇ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਐਸ.ਡੀ.ਐਮ. ਗੁਰੂਹਰਸਹਾਏ ਦਿਵਿਆ ਪੀ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ, ਐਸ.ਪੀ.ਡੀ ਮਨਜੀਤ ਸਿੰਘ, ਡੀ.ਐਸ.ਪੀ. ਸੁਖਵਿੰਦਰ ਸਿੰਘ, ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਸਮੇਤ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur , Decisive War Against Drugs , SSP Bhupinder Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD