Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਵਿੱਚ ਨਸ਼ਿਆਂ ਖਿਲਾਫ ਆਮ ਆਦਮੀ ਪਾਰਟੀ ਸਰਕਾਰ ਦੀ ਮਹਾ-ਮੁਹਿੰਮ - 'ਯੁੱਧ ਨਸ਼ਿਆਂ ਵਿਰੁੱਧ'

ਨਸ਼ਿਆਂ ਖਿਲਾਫ ਮਾਨ ਸਰਕਾਰ ਸਖ਼਼ਤ! ਹਰਪਾਲ ਚੀਮਾ ਦੀ ਅਗਵਾਈ ਹੇਠ ਬਣੀ ਸਬ-ਕਮੇਟੀ ਦੀ ਹੋਈ ਮੀਟਿੰਗ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Harpal Singh Cheema,Dr. Balbir Singh,Tarunpreet Singh Sond,Anti Drug Mission

Web Admin

Web Admin

5 Dariya News

ਚੰਡੀਗੜ੍ਹ , 01 Mar 2025

Last updated on: Mar 01, 2025, 00:00 IST

ਨਸ਼ਿਆਂ ਅਤੇ ਨਸ਼ਾ ਤਸਕਰੀ ਵਿਰੁੱਧ ਮਾਨ ਸਰਕਾਰ ਹੁਣ ਪੂਰੀ ਤਰ੍ਹਾਂ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ।  ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ 'ਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੰਤਰੀ ਸਮੇਤ ਸਾਰੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮੰਤਰੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ | ਸ਼ਨੀਵਾਰ ਨੂੰ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸੀਨੀਅਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੰਤਰੀਆਂ ਦੀ ਸਬ-ਕਮੇਟੀ ਦੀ ਪਹਿਲੀ ਮੀਟਿੰਗ ਕੀਤੀ।

ਮੀਟਿੰਗ ਵਿੱਚ ਕਮੇਟੀ ਦੇ ਹੋਰ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਧ, ਡਾ. ਬਲਬੀਰ ਸਿੰਘ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਨਾਲ ਸਬੰਧਤ ਸਾਰੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਮੌਜੂਦ ਸਨ। ਹਰਪਾਲ ਚੀਮਾ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦਾ ਚਾਰਜ ਦਿੱਤਾ ਗਿਆ ਹੈ। 

ਜਦਕਿ ਅਮਨ ਅਰੋੜਾ ਨੂੰ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮੰਤਰੀ ਤਰੁਨਪ੍ਰੀਤ ਸੌਂਧ ਸੰਗਰੂਰ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮਲੇਰਕੋਟਲਾ ਦੇਖਣਗੇ।  ਮੰਤਰੀ ਲਾਲਜੀਤ ਭੁੱਲਰ ਨੂੰ ਫਰੀਦਕੋਟ, ਮੁਕਤਸਰ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੂਰੇ ਪੰਜਾਬ ਦੇ ਸਿਹਤ ਢਾਂਚੇ ਅਤੇ ਸਿਹਤ ਵਿਭਾਗ ਦਾ ਨਿਰੀਖਣ ਕਰਨਗੇ ਅਤੇ ਸਿਹਤ ਸੇਵਾਵਾਂ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਾਂ ਦਾ ਜਾਇਜ਼ਾ ਲੈਣਗੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਨਸ਼ਿਆਂ ਵਿਰੁੱਧ ਵੱਡੀ ਲੜਾਈ ਸ਼ੁਰੂ ਕੀਤੀ ਹੈ। ਨਸ਼ਿਆਂ ਦੀ ਲੜੀ ਨੂੰ ਤੋੜ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਵਾਂਗੇ। 

ਸਾਡੀ ਸਰਕਾਰ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਹੁਣ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਹੇਠਲੇ ਅਧਿਕਾਰੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ ਅਤੇ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। 

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਨੂੰ ਲੈ ਕੇ ਕਾਫੀ ਸਮੇਂ ਤੋਂ ਚਿੰਤਤ ਸਨ।  

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਅਹਿਮ ਮੀਟਿੰਗ ਵੀ ਬੁਲਾਈ ਸੀ, ਜਿਸ ਵਿਚ ਸਮੂਹ ਕਮੇਟੀ ਮੈਂਬਰ ਅਤੇ ਸਿਵਲ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ |  ਉਸ ਤੋਂ ਬਾਅਦ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾਵੇ।  

ਉਨ੍ਹਾਂ ਨਾਲ ਅਪਰਾਧੀਆਂ ਵਾਂਗ ਨਹੀਂ ਸਗੋਂ ਮਰੀਜ਼ਾਂ ਵਾਂਗ ਵਿਵਹਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਣਕਾਰੀ ਦੇਣ।  ਉਨ੍ਹਾਂ ਸਮੂਹ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਸਹਿਯੋਗ ਦੇਣ ਦੀ  ਵੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ। ਅਸੀਂ ਪੰਜਾਬ ਦੀ ਅਗਲੀ ਪੀੜ੍ਹੀ ਨੂੰ ਬਚਾਉਣ ਲਈ ਲੜ ਰਹੇ ਹਾਂ।  ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁੱਦੇ 'ਤੇ ਸਿਆਸਤ ਕਰਨ ਦੀ ਬਜਾਏ ਸਾਡਾ ਸਾਥ ਦੇਣ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harpal Singh Cheema , Dr. Balbir Singh , Tarunpreet Singh Sond , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD