Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਚ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ

ਖੰਨਾ, ਸਮਰਾਲਾ ਅਤੇ ਪਾਇਲ 'ਚ ਅਪਰਾਧ/ਨਸ਼ੇ ਦੇ ਹੌਟਸਪੋਟ ਦੀ ਕੀਤੀ ਘੇਰਾਬੰਦੀ

Crime News Punjab, Punjab Police, Police, Crime News, Khanna Police, Khanna, Anti Drug Mission

Web Admin

Web Admin

5 Dariya News

ਖੰਨਾ , 01 Mar 2025

Last updated on: Mar 01, 2025, 00:00 IST

ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਵਿੱਢੀ ਮੁਹਿੰਮ ਨੂੰ ਅੱਗੇ ਤੋਰਦਿਆਂ, ਐਸ.ਐਸ.ਪੀ. ਖੰਨਾ ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਪੰਜ ਅਪਰਾਧ/ਨਸ਼ੇ ਦੇ ਹੌਟਸਪੋਟ ਟਿਕਾਣਿਆਂ 'ਤੇ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਡੀ.ਆਈ.ਜੀ. ਲੁਧਿਆਣਾ ਰੇਂਜ ਨੀਲੰਬਰੀ ਜਗਦਲੇ ਵੀ ਨਿੱਜੀ ਤੌਰ 'ਤੇ ਮੌਜੂਦ ਸਨ।

ਐਸ.ਐਸ.ਪੀ. ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਵਿਸ਼ੇਸ਼ ਟੀਮ ਦੁਆਰਾ ਕੀਤਾ ਗਿਆ ਤਲਾਸ਼ੀ ਅਭਿਆਨ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਕੌਹੜ ਨੂੰ ਜੜ੍ਹੋ ਪੁੱਟਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਖੰਨਾ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਅੰਜ਼ਾਮ ਦੇਣ ਵਾਲੀ ਵਿਸ਼ੇਸ਼ ਟੀਮ ਵਿੱਚ 6 ਡੀ.ਐਸ.ਪੀ., 7 ਐਸ.ਐਚ.ਓ, 13 ਤੋਂ ਵੱਧ ਟੀਮਾਂ ਵਿੱਚ 165 ਮੁਲਾਜਮ ਆਪਣੇ ਇੰਚਾਰਜਾਂ ਦੀ ਅਗਵਾਈ ਵਿੱਚ ਸ਼ਾਮਲ ਸਨ। ਟੀਮਾਂ ਨੂੰ ਪੀ.ਓ., ਸੂਚੀਬੱਧ ਨਸ਼ਾ ਤਸਕਰਾਂ ਅਤੇ ਲੋੜੀਂਦੇ ਅਪਰਾਧੀਆਂ ਦੇ ਰੂਪ ਵਿੱਚ ਖਾਸ ਟੀਚੇ ਦਿੱਤੇ ਗਏ ਸਨ। 

ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਲਈ PAIS ਅਤੇ VAHAN ਵਰਗੀਆਂ ਐਪ ਦੀ ਵਰਤੋਂ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਚੈਕਿੰਗ ਦੌਰਾਨ ਕਰੀਬ 66 ਸ਼ੱਕੀ ਵਿਅਕਤੀਆਂ ਦੀ ਜਾਂਚ ਕਰਦਿਆਂ ਪੁੱਛ ਪੜਤਾਲ ਕੀਤੀ ਅਤੇ 35 ਵਾਹਨਾਂ ਨੂੰ ਚੈਕ ਕੀਤਾ ਗਿਆ। ਇਸ ਮੁਹਿੰਮ ਦੌਰਾਨ 14 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਵਿੱਚ 04 ਚੋਰ ਅਤੇ 10 ਨਸ਼ਾ ਤਸ਼ਕਰ ਸ਼ਾਮਲ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਅਪਰਾਧੀਆਂ 'ਤੇ ਕਾਰਵਾਈ ਕਰਦਿਆਂ ਵੱਖ-ਵੱਖ 4 ਐਫ.ਆਈ.ਆਰ. ਦਰਜ਼ ਕੀਤੀਆਂ ਜਾ ਰਹੀਆਂ ਹਨ ਅਤੇ 20 ਗ੍ਰਾਮ ਹੈਰੋਇਨ, 150 ਗ੍ਰਾਮ ਅਫੀਮ, 7 ਚੋਰੀ ਦੇ ਮੋਬਾਈਲ ਫ਼ੋਨ, 150 ਲੋਮੋਟਿਲ ਗੋਲੀਆਂ ਦੀ ਬਰਾਮਦਗੀ ਹੋਈ ਹੈ। ਐਸ.ਐਸ.ਪੀ. ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ ਇਹ ਤਲਾਸ਼ੀ ਅਭਿਆਨ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ।

 

Tags: Crime News Punjab , Punjab Police , Police , Crime News , Khanna Police , Khanna , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD