Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਗਾ ਪੁਲਿਸ ਵੱਲੋਂ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

ਮੁਹਿੰਮ ਦੌਰਾਨ 5 ਮਾਮਲੇ ਦਰਜ ਕਰਕੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ

Crime News Punjab, Punjab Police, Police, Crime News, Moga Police, Moga, Anti Drug Mission

Web Admin

Web Admin

5 Dariya News

ਮੋਗਾ , 01 Mar 2025

Last updated on: Mar 01, 2025, 00:00 IST

ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ 3 ਮਹੀਨੇ ਵਿੱਚ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਤੋਂ ਬਾਅਦ ਅੱਜ ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ੇ ਦੇ ਵਿਰੁੱਧ”ਮੁਹਿੰਮ ਤਹਿਤ ਤਿੰਨ ਜਗ੍ਹਾ ਬਸਤੀ ਸਾਧਾਂਵਾਲੀ, ਐਮ ਪੀ ਬਸਤੀ ਮੋਗਾ, ਪਿੰਡ ਰਾਉਕੇ ਕਲਾਂ, ਪਿੰਡ ਚੂਹੜ ਚੱਕ ਅਤੇ ਪਿੰਡ ਦੌਲੇਵਾਲਾ ਵਿਖੇ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। 

ਇਸ ਮੌਕੇ ਪੰਜਾਬ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਅੰਦਰੂਨੀ ਸੁਰੱਖਿਆ) ਸ਼੍ਰੀ ਸ਼ਿਵੇ ਕੁਮਾਰ ਵਰਮਾ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਯੋਜਨਾ ਬੱਧ ਅਤੇ ਸਫਲ ਤੌਰ ਤੇ ਕੀਤੀ ਗਈ ਅਤੇ ਇਸ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਇਸ ਮੁਹਿੰਮ ਦੌਰਾਨ 2 ਐੱਸ ਪੀ, 6 ਡੀ ਐੱਸ ਪੀ, 13 ਐਸ ਐਚ ਓ ਅਤੇ ਸੈਂਕੜੇ ਹੋਰ ਰੈਂਕ ਦੇ ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵਿੱਚ ਨਿਯੁਕਤ ਕੀਤੇ ਗਏ।

ਇਹ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਇੱਕੋ ਸਮੇਂ ਕਾਰਵਾਈ ਕਰ ਰਹੀਆਂ ਸਨ। ਵਧੀਕ ਡਾਇਰੈਕਟਰ ਜਨਰਲ (ਅੰਦਰੂਨੀ ਸੁਰੱਖਿਆ) ਸ਼੍ਰੀ ਸ਼ਿਵੇ ਕੁਮਾਰ ਵਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਮੋਗਾ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਅਤੇ ਸੁਹਿਰਦੀ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। 

ਮੋਗਾ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 5 ਮੁਕੱਦਮੇ ਦਰਜ ਕਰਕੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਕੋਲੋਂ 45 ਗ੍ਰਾਮ ਹੈਰੋਇਨ, 10 ਕਿਲੋ ਗ੍ਰਾਮ ਡੋਡੇ, 150 ਗ੍ਰਾਮ ਸੋਨਾ, 500 ਗ੍ਰਾਮ ਚਾਂਦੀ ਅਤੇ 6500 ਰੁਪਏ ਨਗਦ ਡਰੱਗ ਮਨੀ ਬਰਾਮਦ ਕੀਤੇ ਗਏ ਹਨ। 

ਉਹਨਾਂ ਦੱਸਿਆ ਕਿ ਅੱਜ ਦੀ ਮੁਹਿੰਮ ਦੌਰਾਨ ਮਿਲੀਆਂ ਹੋਰ ਉਪਲਬਧੀਆਂ ਤਹਿਤ 68 ਵਿਅਕਤੀਆਂ ਨੂੰ ਰੋਕ ਕੇ ਜਾਂਚ ਕੀਤੀ ਗਈ। ਕਈ ਗੱਡੀਆਂ ਚੈੱਕ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ। ਸਹੀ ਸੂਚਨਾ ਪੁਲਿਸ ਨੂੰ ਦੇ ਕੇ ਉਹ ਆਪਣੇ ਪਰਿਵਾਰਾਂ ਨੂੰ ਬਚਾ ਸਕਦੇ ਹਨ। ਉਹਨਾਂ ਨੌਜਵਾਨਾਂ ਨੂੰ ਵੀ ਕਿਹਾ ਕਿ ਉਹ ਆਪਣੀ ਜਵਾਨੀ ਨੂੰ ਖਰਾਬ ਨਾ ਕਰਨ।

ਉਹਨਾਂ ਕਿਹਾ ਕਿ ਪੰਜਾਬ ਪੁਲਿਸ ਜਨਤਾ ਨੂੰ ਬੇਨਤੀ ਕਰਦੀ ਹੈ ਕਿ ਉਹ ਕੋਈ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਜੇ ਗਾਂਧੀ, ਐਸ ਪੀ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਹੋਰ ਵੀ ਹਾਜ਼ਰ ਸਨ।

 

Tags: Crime News Punjab , Punjab Police , Police , Crime News , Moga Police , Moga , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD