Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਟਿਆਲਾ ਜ਼ਿਲ੍ਹੇ ਚ ਵਿਆਪਕ ਤਲਾਸ਼ੀ ਮੁਹਿੰਮ

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਖ਼ੁਦ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਅਗਵਾਈ

Crime News Punjab, Punjab Police, Police, Crime News, Patiala  Police, Patiala, Anti Drug Mission

Web Admin

Web Admin

5 Dariya News

ਪਟਿਆਲਾ , 01 Mar 2025

Last updated on: Mar 01, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦਾ ਪੂਰਨ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਜ ਪਟਿਆਲਾ ਜ਼ਿਲ੍ਹੇ 'ਚ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਸ਼ੱਕੀ ਸਥਾਨਾਂ 'ਤੇ ਵੱਡੀ ਤਲਾਸ਼ੀ ਮੁਹਿੰਮ ਚਲਾਈ ਗਈ।  ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ਦੀਆਂ ਪਾਤੜਾਂ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਤੇ ਘੱਗਾ ਆਦਿ ਅੱਠ ਸਥਾਨਾਂ ਵਿਖੇ ਜੰਗੀ ਪੱਧਰ 'ਤੇ ਤਲਾਸ਼ੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਸਥਾਨਕ ਵਸਨੀਕਾਂ ਨੇ ਅੱਗੇ ਆ ਕੇ ਪੁਲਿਸ ਅਧਿਕਾਰੀਆਂ ਨੂੰ ਸ਼ੱਕੀ ਤਸਕਰਾਂ ਦੇ ਘਰਾਂ ਦੀ ਜਾਣਕਾਰੀ ਦੇਣ ਦੀ ਪਹਿਲਕਦਮੀ ਕੀਤੀ।

ਇਸ ਮੌਕੇ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਸ ਵਾਰ ਤਲਾਸ਼ੀ ਮੁਹਿੰਮ ਵਿੱਚ ਲੋਕਾਂ ਵੱਲੋਂ ਵੀ ਪੂਰਨ ਸਹਿਯੋਗ ਕੀਤਾ ਗਿਆ ਹੈ, ਜੋ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਨਸ਼ਾ ਤਸਕਰ ਦੇ ਘਰ 'ਤੇ ਪੀਲਾ ਪੰਜਾ ਚਲਾਉਣ ਦੀ ਕਾਰਵਾਈ ਨੇ ਲੋਕਾਂ ਵਿੱਚ ਵੀ ਹਾਂ ਪੱਖੀ ਸੰਦੇਸ਼ ਦਿੱਤਾ ਹੈ, ਜਿਸ ਸਦਕਾ ਹੁਣ ਲੋਕ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਲਈ ਅੱਗੇ ਆ ਰਹੇ ਹਨ। 

ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦਾ ਸਹਿਯੋਗ ਇਸੇ ਤਰ੍ਹਾਂ ਮਿਲਦਾ ਰਿਹਾ ਤਾਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਇਕ ਮਹੀਨੇ ਵਿੱਚ ਹੋ ਜਾਵੇਗਾ। ਮਨਦੀਪ ਸਿੰਘ ਸਿੱਧੂ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੇ ਘਰ ਬਰਬਾਦ ਕਰਕੇ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਜਾਇਦਾਦ 'ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਆਮ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅੱਜ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ 'ਚ 100 ਦੇ ਕਰੀਬ ਸ਼ੱਕੀ ਘਰਾਂ ਦੀ ਤਲਾਸ਼ੀ ਕੀਤੀ ਗਈ ਹੈ ਤੇ 10 ਐਫ.ਆਈ.ਆਰਜ਼ ਦਰਜ਼ ਕੀਤੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ 35 ਵਾਹਨ ਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਵੀ ਫੜਿਆ ਗਿਆ ਹੈ ਤੇ 25 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੌਰਾਨ ਐਸ.ਪੀ. ਵੈਭਵ ਚੌਧਰੀ, ਐਸ.ਪੀ. ਯੋਗੇਸ਼ ਕੁਮਾਰ, ਐਸ.ਪੀ. ਰਾਜੇਸ਼ ਛਿੱਬਰ, ਡੀ.ਐਸ.ਪੀ. ਮਨੋਜ ਗੋਰਸੀ, ਡੀ.ਐਸ.ਪੀ. ਸਤਨਾਮ ਸਿੰਘ ਸੰਧੂ ਤੋਂ ਇਲਾਵਾ ਬਾਕੀ ਸਬ-ਡਵੀਜ਼ਨਾਂ ਵਿਖੇ ਡੀ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨੇ ਤਲਾਸ਼ੀ ਮੁਹਿੰਮ ਦੀ ਕਮਾਨ ਸੰਭਾਲੀ।

 

Tags: Crime News Punjab , Punjab Police , Police , Crime News , Patiala Police , Patiala , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD