Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ

ਡੀ. ਆਈ. ਜੀ. ਸੀ੍ ਹਰਮਨਬੀਰ ਸਿੰਘ ਗਿੱਲ ਅਤੇ ਐਸ. ਐਸ. ਪੀ. ਸੀ੍ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਜ਼ਿਲੇ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਕੀਤੀ ਗਈ ਛਾਪੇਮਾਰੀ

Crime News Punjab, Punjab Police, Police, Crime News, Tarn Taran Police, Tarn Taran, Anti Drug Mission

Web Admin

Web Admin

5 Dariya News

ਤਰਨ ਤਾਰਨ , 01 Mar 2025

Last updated on: Mar 01, 2025, 00:00 IST

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਤਰਨ ਤਾਰਨ ਪੁਲਿਸ ਵੱਲੋਂ ਜ਼ਿਲੇ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਡੀ. ਆਈ. ਜੀ. ਸ੍ਰੀ ਹਰਮਨਬੀਰ ਸਿੰਘ ਗਿੱਲ ਅਤੇ ਐਸ. ਐਸ. ਪੀ. ਸ੍ਰੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ। ਇਸ ਮੌਕੇ ਡੀ. ਆਈ. ਜੀ. ਸੀ੍ ਹਰਮਨਬੀਰ ਸਿੰਘ ਗਿੱਲ ਅਤੇ ਐਸ. ਐਸ. ਪੀ. ਸੀ੍ ਅਭਿਮਨਿਊ ਰਾਣਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਤਰਨ ਤਾਰਨ ਪੁਲਿਸ ਵੱਲੋਂ ਜ਼ਿਲੇ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ, ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਤਰਨ ਤਾਰਨ ਸ਼ਹਿਰ ਵਿਖੇ ਮੁਹੱਲਾ ਮੁਰਾਦਪੁਰਾ ਅਤੇ ਜ਼ਿਲੇ ਵਿੱਚ ਵੱਖ-ਵੱਖ ਥਾਵਾਂ `ਤੇ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਸ਼ੱਕੀ ਥਾਵਾਂ ਦੀ ਵੀ ਜਾਂਚ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਨਸ਼ਾ ਤਸਕਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਦੇ ਤਹਿਤ 01 ਮਾਰਚ ਤੋਂ 31 ਮਾਰਚ 2025 ਤੱਕ “ਯੁੱਧ ਨਸ਼ਿਆਂ ਵਿਰੁੱਧ” ਯੋਜਨਾ ਉਲੀਕੀ ਗਈ ਹੈ।

ਇਸ ਮੁਹਿੰਮ ਨੂੰ ਨਤੀਜਾ-ਮੁਖੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਮੁੱਖ ਸਥਾਨਾਂ `ਤੇ ਵਿਸ਼ੇਸ ਨਾਕੇ ਲਗਾਏ ਜਾਣਗੇ।ਇਸ ਤੋਂ ਇਲਾਵਾ ਨਸ਼ਾ ਵਿਰੋਧੀ ਮੀਟਿੰਗਾਂ ਕਰਕੇ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ੇਲਾਂ੍ਹ, ਕੈਮਿਸਟ ਸਟੋਰਜ਼ ਅਤੇ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਰਾਤ ਦੀ ਤਾਇਨਾਤੀ ਦੇ ਨਾਲ 70% ਫੋਰਸ ਲਾਮਬੰਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ 07 ਐਫ. ਆਈ. ਆਰ. ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਇੱਕ ਮੁਕਾਬਲੇ ਦੀ ਐਫ. ਆਈ. ਆਰ. ਵੀ ਸ਼ਾਮਲ ਹੈ। 

ਇਸ ਦੌਰਾਨ 05 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।ਇਸ ਤੋਂ ਇਲਾਵਾ 10 ਗ੍ਰਾਮ ਹੈਰੋਇਨ, 6750  ਨਜਾਇਜ਼ ਸ਼ਰਾਬ, 50 ਲੀਟਰ ਲਾਹਣ, 03 ਪਿਸਤੌਲ ਦੇਸੀ, 04 ਜਿੰਦਾ ਕਾਰਤੂਸ, 4 ਮੋਬਾਈਲ, 1 ਮੋਟਰ ਸਾਈਕਲ, 103 ਗ੍ਰਾਮ ਸੋਨਾ ਅਤੇ 03 ਸ਼ੱਕੀ ਮੋਟਰ ਸਾਈਕਲ ਪੁਲਿਸ ਵੱਲੋਂ ਕਾਬੂ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Tarn Taran Police , Tarn Taran , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD