Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

11 ਐਫਆਈਆਰ ਦਰਜ, 11 ਗ੍ਰਿਫਤਾਰ, ਹੋਵੇਗੀ ਸਖ਼ਤ ਕਾਰਵਾਈ - ਵਰਿੰਦਰ ਸਿੰਘ ਬਰਾੜ

ਨਸ਼ੇ ਤੋਂ ਪੀੜਤ ਦੋ ਲੋਕਾਂ ਨੂੰ ਪੁਲਿਸ ਨੇ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ

Crime News Punjab, Punjab Police, Police, Crime News, Fazilka Police, Fazilka, Anti Drug Mission

Web Admin

Web Admin

5 Dariya News

ਫਾਜ਼ਿਲਕਾ , 01 Mar 2025

Last updated on: Mar 01, 2025, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿਚ ਸੱਕੀ ਵਿਅਕਤੀਆਂ ਤੇ ਥਾਂਵਾਂ ਤੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿਚ 11  ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਇੱਥੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। 

ਇਸ ਮੌਕੇ ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ ਅਤੇ ਸ੍ਰੀ ਕਰਨਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਅੱਜ ਦੀ ਰਿਪੋਰਟ ਸਾਂਝੀ ਕਰਦਿਆਂ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ 11 ਪਿੰਡਾਂ, ਮੁਹੱਲਿਆਂ ਵਿਚ ਇਹ ਵਿਆਪਕ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ 129 ਸੱਕੀ ਵਿਅਕਤੀਆਂ ਜਾਂ ਥਾਂਵਾਂ ਦੀ ਜਾਂਚ ਕੀਤੀ ਗਈ। 

ਇੰਨ੍ਹਾਂ ਵਿਚੋਂ 8 ਨੂੰ ਡਿਟੇਨ ਕੀਤਾ ਗਿਆ ਅਤੇ 8 ਨੂੰ ਰਾਊਂਡਅੱਪ ਕੀਤਾ ਗਿਆ ਹੈ। ਇਸੇ ਤਰਾਂ ਕੁੱਲ 11 ਮੁੱਕਦਮੇ ਦਰਜ ਕੀਤੇ ਗਏ ਹਨ। ਫਾਜ਼ਿਲਕਾ ਸਬ ਡਵੀਜਨ ਵਿਚ 4, ਜਲਾਲਾਬਾਦ ਅਤੇ ਅਬੋਹਰ ਸਬ ਡਵੀਜਨ ਵਿਚ 3-3 ਅਤੇ ਅਬੋਹਰ ਦਿਹਾਤੀ ਸਬ ਡਵੀਜਨ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਐਸਐਸਪੀ ਨੇ ਦੱਸਿਆ ਕਿ ਇੰਨ੍ਹਾਂ ਤੋਂ 54 ਗ੍ਰਾਮ ਹੈਰੋਇਨ, 34100 ਰੁ ਦੀ ਡਰੱਗ ਮਨੀ, 665 ਨਸ਼ੀਲੀਆਂ ਗੋਲੀਆਂ, 155 ਲੀਟਰ ਲਾਹਨ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਜ਼ਿਲ੍ਹਾ ਪੁਲਿਸ ਦੇ ਇਕ ਹੋਰ ਲੋਕਪੱਖੀ ਕਾਰਜ ਦਾ ਜਿਕਰ ਕਰਦਿਆਂ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਦੇ ਇਸ ਅਭਿਆਨ ਦੌਰਾਨ ਦੋ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਵੀ ਪੁਲਿਸ ਨੇ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰ ਭੇਜਿਆ। ਉਨ੍ਹਾਂ ਨੇ ਕਿਹਾ ਕਿ ਨਸ਼ੇ ਤੋਂ ਪੀੜਤ ਇਲਾਜ ਕਰਵਾ ਕੇ ਆਮ ਨਾਗਰਿਕ ਵਾਂਗ ਜੀਵਨ ਬਤੀਤ ਕਰ ਸਕਦੇ ਹਨ।

ਇਸ ਮੌਕੇ ਮੀਡੀਆ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਐਸਐਸਪੀ ਨੇ ਕਿਹਾ ਕਿ ਸਮਾਜਿਕ ਭਾਗੀਦਾਰੀ ਅਤੇ ਸਾਂਝੇ ਯਤਨਾਂ ਨਾਲ ਅਸੀਂ ਨਸ਼ਿਆਂ ਨੂੰ ਜ਼ਿਲ੍ਹੇ ਵਿਚ ਖ਼ਤਮ ਕਰਨ ਵਿਚ ਕਾਮਯਾਬ ਹੋਵਾਂਗੇ। ਉਨ੍ਹਾਂ ਨੇ ਨਸ਼ੇ ਦੇ ਕੰਮ ਵਿਚ ਲੱਗੇ ਮਾੜੇ ਅਨਸਰਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਇਹ ਧੰਦਾ ਬੰਦ ਕਰ ਦੇਣ ਜਾਂ ਜੇਲ੍ਹ ਜਾਣ ਲਈ ਤਿਆਰ ਰਹਿਣ। 

ਉਨ੍ਹਾਂ ਨੇ ਕਿਹਾ ਕਿ ਪੁਲਿਸ ਮਾੜੇ ਅਨਸਰਾਂ ਖਿਲਾਫ ਇਹ ਲੜਾਈ ਜਾਰੀ ਰੱਖਣ ਦੇ ਨਾਲ ਨਾਲ ਜਨ ਜਾਗਰੂਕਤਾ ਲਈ ਵੀ ਪਿੰਡ ਪਿੰਡ ਲੋਕਾਂ ਤੱਕ ਪਹੁੰਚ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇਸ ਅਭਿਆਨ ਵਿਚ ਜੇਕਰ ਕਿਸੇ ਸਰਕਾਰੀ ਮੁਲਾਜਮ ਨੇ ਵੀ ਕੁਤਾਹੀ ਕੀਤੀ ਤਾਂ ਉਸ ਨੂੰ ਵੀ ਬਖਸਿਆਂ ਨਹੀਂ ਜਾਵੇਗਾ।

 

Tags: Crime News Punjab , Punjab Police , Police , Crime News , Fazilka Police , Fazilka , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD