Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਰੀਦਕੋਟ ਜਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਅਭਿਆਨ ਤਹਿਤ ਵੱਖ ਵੱਖ ਥਾਂਵਾਂ ਤੇ ਤਲਾਸ਼ੀ ਮੁਹਿੰਮ ਚਲਾਈ

ਪੁਲਿਸ ਵੱਲੋਂ ਸਬ ਡਵੀਜਨ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਕੀਤੀ ਗਈ ਸਰਚ

Crime News Punjab, Punjab Police, Police, Crime News, Faridkot Police, Faridkot, Anti Drug Mission

Web Admin

Web Admin

5 Dariya News

ਫਰੀਦਕੋਟ , 01 Mar 2025

Last updated on: Mar 01, 2025, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਜੜ੍ਹ ਤੋਂ ਖਾਤਮੇ ਲਈ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਦੀ ਮੁਹਿੰਮ ਤਹਿਤ ਪੂਰੇ ਰਾਜ ਵਿੱਚ ਚਲਾਏ ਜਾ ਰਹੇ ਸਰਚ ਅਭਿਆਨ ਤਹਿਤ ਅੱਜ ਫਰੀਦਕੋਟ ਜਿਲ੍ਹੇ ਵਿਚ ਦੀਆਂ ਵੱਖ-ਵੱਖ ਸਬ-ਡਵਿਜਨਾਂ ਅਤੇ ਪੁਲਿਸ ਸਟੇਸ਼ਨਾਂ ਅਧੀਨ ਆਉਂਦੇ ਇਲਾਕਿਆਂ ਵਿਚ ਵੱਡੀ ਪੱਧਰ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਲਈ ਪੁਲਿਸ ਨੇ ਮੁਹਿੰਮ ਨੂੰ ਹੋਰ ਤੇਜ਼ ਕੀਤਾ।

ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਮੁਹਿੰਮ  ਦੀ ਅਗਵਾਈ ਪੰਜਾਬ ਪੁਲਿਸ ਦੇ ਆਈ. ਜੀ ਸ.  ਗੁਰਦਿਆਲ ਸਿੰਘ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਈ. ਜੀ. ਸ. ਗੁਰਦਿਆਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਸਾਰੇ ਜਿਲ੍ਹਿਆ ਵਿਚ ਸਰਚ ਓਪਰੇਸ਼ਨ ਚੱਲ ਰਿਹਾ ਹੈ। 

ਇਸੇ ਮੁਹਿੰਮ ਤਹਿਤ ਫਰੀਦਕੋਟ ਵਿਖੇ ਤਿੰਨ ਜਗ੍ਹਾ ਤੇ ਜੈਤੋ ਦੋ ਜਗ੍ਹਾ ਅਤੇ ਕੋਟਕਪੂਰਾ ਵਿਖੇ 1 ਜਗ੍ਹਾ ਸਰਚ ਓਪਰੇਸ਼ਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਕੇ ਸ਼ੁਰੂ ਕੀਤੇ ਗਏ ਅਭਿਆਨ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਲੋਕ ਆਪਣੀ ਜੁੰਮੇਵਾਰੀ ਸਮਝਦੇ ਹੋਏ ਜਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਤਾਂ ਜੋ, ਅਜਿਹੇ ਨਸ਼ਾ ਤਸਕਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ, ਇਸਦੇ ਲਈ ਕਿਸੇ ਨੂੰ ਡਰਨ ਦੀ ਲੋੜ ਨਹੀਂ।   ਉਨਾ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਹੋਰ ਵੀ ਸੁਖਾਲਾ ਹੋਵੇਗਾ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਆਈ ਜੀ ਸ. ਗੁਰਦਿਆਲ ਸਿੰਘ ਨੇ ਕਿਹਾ ਕਿ ਜੋ ਲੋਕ ਇਸ ਤਰ੍ਹਾਂ ਦੇ ਗਲਤ ਕੰਮ ਕਰਦੇ ਹਨ, ਕਿਸੇ ਦਾ ਜਾਨੀ ਨੁਕਸਾਨ ਕਰਦੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਦੋਸ਼ੀਆਂ ਦੀ ਜਾਇਦਾਦ ਤੁਰੰਤ ਪ੍ਰਭਾਵ ਨਾਲ ਜ਼ਬਤ ਕੀਤੀ ਜਾਵੇਗੀ ਅਤੇ ਵਪਾਰਕ ਮੰਤਵ ਵਾਲੇ ਨਸ਼ਿਆਂ ਦੀ ਬਰਾਮਦਗੀ ਵਾਲੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਜਾਇਦਾਦਾਂ ਨੂੰ ਸੌ ਫੀਸਦੀ ਢਾਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਲਈ ਜੀਰੋ ਟਾਲਰੈਂਸ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਹ ਮੁਹਿੰਮ ਜਾਰੀ ਸੀ ਅਤੇ ਪੰਜਾਬ ਸਰਾਕਰ ਦੇ ਆਦੇਸ਼ਾਂ ਅਨੁਸਾਰ ਇਸ ਨੂੰ ਹੋਰ ਵੀ ਤੇਜ ਕੀਤਾ ਜਾਵੇਗਾ।

ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ  ਫਰੀਦਕੋਟ ਸ਼ਹਿਰ ਦੇ ਅੰਬੇਦਕਰ ਨਗਰ ਤੋਂ ਇਲਾਵਾ ਜ਼ਿਲ੍ਹੇ  ਦੇ ਹੋਰ ਵੱਖ-ਵੱਖ ਇਲਾਕਿਆਂ  ਦੇ ਹਾਟ ਸਪਾਟ ਤੇ  ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਕੋਟਕਪੂਰਾ ਜੈਤੋ ਤੇ ਸਾਦਿਕ ਦੇ ਇਲਾਕਿਆਂ ਚ ਵੀ ਪੁਲਿਸ ਵੱਲੋਂ ਵੱਡੀ ਪੱਧਰ ਤੇ ਸਰਚ ਓਪਰੇਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਲੰਮਾ ਅਤੇ ਸ਼ਾਨਦਾਰ ਇਤਿਹਾਸ ਹੈ। ਐਸ.ਐਸ.ਪੀ ਨੇ ਕਿਹਾ ਕਿ ਮਾਪਿਆ ਨੂੰ ਵੀ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਸੁਚੇਤ ਕਰਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ। ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦੇਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਇਹ ਵੀ ਯਕੀਨੀ ਬਣਾਏਗੀ ਕਿ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਨੂੰ ਕਰੜੇ ਹੱਥੀਂ ਨਿਪਟਿਆ ਜਾਵੇ।

ਇਸ ਮੌਕੇ ਐਸ.ਪੀ ਇੰਨਵੈਸਟੀਗੇਸ਼ਨ ਜਸਮੀਤ ਸਿੰਘ, ਸ੍ਰੀ ਬਲਜੀਤ ਸਿੰਘ ਭੁੱਲਰ ਐਸ.ਪੀ, ਸ਼੍ਰੀ ਸੰਜੀਵ ਕੁਮਾਰ ਡੀ.ਐਸ.ਪੀ (ਡੀ) ਸ਼੍ਰੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀ.ਐਸ.ਪੀ, ਸ੍ਰੀ ਰਾਜ ਕੁਮਾਰ ਡੀ.ਐਸ.ਪੀ(ਐਫ ਐਡ ਐਫ), ਸ਼੍ਰੀ ਜਤਿੰਦਰ ਸਿੰਘ ਡੀ.ਐਸ.ਪੀ(ਕੋਟਕਪੂਰਾ), ਸ੍ਰੀ ਸੁਖਦੀਪ ਸਿੰਘ ਡੀ.ਐਸ.ਪੀ(ਜੈਤੋ) ਅਤੇ ਸਮੂਹ ਅਧਿਕਾਰੀ/ ਕਰਮਚਾਰੀ ਹਾਜਰ ਸਨ।

 

Tags: Crime News Punjab , Punjab Police , Police , Crime News , Faridkot Police , Faridkot , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD