Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ

ਪੁਲਿਸ ਵੱਲੋਂ 08 ਮੁਕੱਦਮੇ ਦਰਜ, 06 ਵਿਅਕਤੀ ਗ੍ਰਿਫਤਾਰ

Crime News Punjab, Punjab Police, Police, Crime News, Sangrur Police, Sangrur, Sartaj Singh Chahal, Cordon & Search Operation, CASO

Web Admin

Web Admin

5 Dariya News

ਸੁਨਾਮ ਉਧਮ ਸਿੰਘ ਵਾਲਾ/ਸੰਗਰੂਰ , 01 Mar 2025

Last updated on: Mar 01, 2025, 00:00 IST

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਐਸ.ਐਸ.ਪੀ ਸ਼੍ਰੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਨਸ਼ਾ ਤਸਕਰੀ ਨੂੰ ਮੁਕੰਮਲ ਤੌਰ 'ਤੇ ਠੱਲ੍ਹ ਪਾਉਣ ਲਈ ਨਸ਼ੇ ਦਾ ਧੰਦਾ ਕਰਨ ਵਾਲੇ ਗੈਰ ਸਮਾਜਿਕ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ' ਯੁੱਧ ਨਸ਼ਿਆਂ ਵਿਰੁੱਧ ' ਤਹਿਤ ਜ਼ਿਲ੍ਹਾ ਸੰਗਰੂਰ ਦੇ “ਡਰੱਗ ਹਾਟ ਸਪਾਟ” ਏਰੀਆ ਦੀ ਸਰਚ ਦੌਰਾਨ ਐਕਸਾਇਜ ਐਕਟ ਤਹਿਤ 08 ਮੁਕੱਦਮੇ ਦਰਜ ਕਰਕੇ 06 ਕਥਿਤ ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।

ਅੱਜ ਸੁਨਾਮ ਸ਼ਹਿਰ ਵਿਖੇ ਐਸਐਸਪੀ ਸ੍ਰੀ ਸਰਤਾਜ ਸਿੰਘ ਚਾਹਲ ਨੇ ਇਸ ਮੁਹਿੰਮ ਦੀ ਖੁਦ ਅਗਵਾਈ ਕੀਤੀ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਉੱਤੇ ਅਧਾਰਤ ਵੱਖ-ਵੱਖ ਟੀਮਾਂ ਵੱਲੋਂ ਕੀਤੀ ਗਈ ਜਾਂਚ ਪੜਤਾਲ ਦੌਰਾਨ 20 ਮੋਬਾਇਲ ਫੋਨ ਕਬਜ਼ੇ ਵਿੱਚ ਲਏ ਗਏ ਅਤੇ 15 ਮੋਟਰਸਾਇਕਲ ਜਬਤ ਕੀਤੇ ਗਏ ਜਿਨ੍ਹਾਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ। 

ਇਸ ਮੌਕੇ ਐਸ.ਐਸ.ਪੀ ਸ੍ਰੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ  ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜਿਲਾ ਸੰਗਰੂਰ ਵਿੱਚ 9 ਪੁਲਿਸ ਗਜ਼ਟਿਡ ਅਫਸਰਾਂ, 06 ਇੰਸਪੈਕਟਰ/ਮੁੱਖ ਅਫਸਰਾਂ ਸਮੇਤ 325 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਡਰੱਗ ਹਾਟ ਸਪਾਟ ਏਰੀਆ ਦੀ ਸਰਚ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ।  

ਐਸ.ਐਸ.ਪੀ ਸ੍ਰੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ ਲਈ ਅਪੀਲ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਵਿਦਿਅਕ ਅਦਾਰਿਆਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਸੁਚੇਤ ਕਰਨ। ਐਸਐਸਪੀ ਸ੍ਰੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਨਸ਼ਿਆਂ ਖਿਲਾਫ ਜੰਗ ਜੋਸ਼ੋ ਖਰੋਸ਼ ਨਾਲ ਜਾਰੀ ਹੈ।

 

Tags: Crime News Punjab , Punjab Police , Police , Crime News , Sangrur Police , Sangrur , Sartaj Singh Chahal , Cordon & Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD