Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨੂੰ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ-ਡਾ. ਬਲਬੀਰ ਸਿੰਘ

ਕਿਹਾ, ਪੰਜਾਬ ਨੂੰ ਨਸ਼ਿਆਂ ਦੀ ਦਲਦਲ 'ਚ ਨਹੀਂ ਫਸਣ ਦੇਵੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ

 Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Preeti Yadav, Dr. Preeti Yadav, DC Patiala, Deputy Commissioner Patiala, Patiala, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, Cordon & Search Operation, CASO

Web Admin

Web Admin

5 Dariya News

ਪਟਿਆਲਾ , 01 Mar 2025

Last updated on: Mar 01, 2025, 00:00 IST

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬਹੁਪੜਾਵੀ 'ਯੁੱਧ ਨਸ਼ਿਆਂ ਵਿਰੁੱਧ' ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਾਫ਼ ਸੰਦੇਸ਼ ਹੈ ਕਿ ਨਸ਼ੇ ਦੇ ਤਸਕਰ ਜਾਂ ਪੰਜਾਬ ਛੱਡਣ ਜਾਂ ਫੇਰ ਆਪਣਾ ਕਾਰੋਬਾਰ ਬਦਲ ਲੈਣ। ਉਨ੍ਹਾਂ ਕਿਹਾ ਕਿ ਨਸ਼ੇ ਦੇ ਤਸਕਰ ਜੇਲ੍ਹਾਂ 'ਚ ਜਾਣਗੇ ਤੇ ਨਸ਼ੇ ਦੇ ਆਦੀਆਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਨੌਕਰੀਆਂ ਤੇ ਰੋਜ਼ਗਾਰ ਦੇ ਕਾਬਲ ਬਣਾਇਆ ਜਾਵੇਗਾ। 

ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਅਤੇ ਸਾਕੇਤ ਹਸਪਤਾਲ ਦਾ ਦੌਰਾ ਕਰਕੇ ਇੱਥੇ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਸੱਦਾ ਦਿੱਤਾ ਕਿ ਉਹ ਮੌਤ ਤੇ ਜੇਲ੍ਹ ਦਾ ਰਸਤਾ ਛੱਡਕੇ ਜਿੰਦਗੀ ਵਾਲਾ ਰਾਹ ਚੁਣਕੇ ਹੋਰਨਾਂ ਲਈ ਪ੍ਰੇਰਣਾ ਸਰੋਤ ਤੇ ਰੋਲ ਮਾਡਲ ਬਣਨ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ੇ ਦੀ ਲਤ ਲਗਾਉਣ ਲਈ ਮੁਫ਼ਤ 'ਚ ਮਿਲਦੇ ਕਿਸੇ ਪ੍ਰਕਾਰ ਦੇ ਮਿੱਠੇ ਜਹਿਰ ਤੋਂ ਬਚਣ ਦਾ ਵੀ ਸੱਦਾ ਦਿੱਤਾ।

ਸਿਹਤ ਮੰਤਰੀ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆ ਰਾਜ 'ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਬਹੁਪੜਾਵੀ ਮੁਹਿੰਮ ਨੂੰ ਪੁਲਿਸ, ਮੈਡੀਕਲ ਸਿੱਖਿਆ ਤੇ ਸਿਹਤ ਵਿਭਾਗਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਸਫ਼ਲ ਬਣਾਉਣ ਲਈ ਬਹੁਮੰਤਵੀ ਕਾਰਜ ਯੋਜਨਾ ਦਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਕਿਸਤਾਨ ਵੱਲੋਂ ਡਰੋਨਾਂ ਤੇ ਹੋਰ ਸਾਧਨਾਂ ਰਾਹੀਂ ਨਸ਼ੇ ਭੇਜਕੇ ਸੂਬੇ ਨੂੰ ਜਾਣਬੁੱਝ ਕੇ ਨਸ਼ਿਆਂ ਦੇ ਰਾਹ 'ਤੇ ਧੱਕਿਆ ਜਾ ਰਿਹਾ ਹੈ, ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਸ਼ਮਣਾਂ ਦੇ ਅਜਿਹੇ ਮਾੜੇ ਮਨਸੂਬੇ ਸਫ਼ਲ ਨਹੀਂ ਹੋਣ ਦੇਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਦ੍ਰਿੜ ਇਰਾਦੇ ਨਾਲ ਕੰਮ ਕਰ ਰਹੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਜਰੂਰ ਕੱਢ ਲਵੇਗੀ ਤੇ ਪੰਜਾਬ ਜਰੂਰ ਨਸ਼ਾ ਮੁਕਤ, ਰੰਗਲਾ ਪੰਜਾਬ ਤੇ ਸਿਹਤਮੰਦ ਪੰਜਾਬ ਬਣੇਗਾ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ, ਜੋਕਿ ਪੂਰੇ ਪੰਜਾਬ 'ਚ ਦੌਰੇ ਕਰਕੇ ਲੋਕਾਂ ਸਮੇਤ ਹਰ ਧਿਰ ਦਾ ਸਾਥ ਲਵੇਗੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਸ਼ੇ ਦੇ ਆਦੀਆਂ ਦਾ ਸਟਿਗਮਾ ਘਟਾਕੇ ਉਨ੍ਹਾਂ ਨੂੰ ਟੀਕਿਆਂ ਤੋਂ ਗੋਲੀਆਂ 'ਤੇ ਲਿਆ ਕੇ ਅਤੇ ਬਾਅਦ ਵਿੱਚ ਨਸ਼ਾ ਮੁਕਤ ਕਰਨ ਸਮੇਤ ਰਾਜ ਭਰ 'ਚ 529 ਓਟ ਸੈਂਟਰਾਂ ਤੇ ਨਸ਼ਾ ਮੁਕਤੀ ਕੇਂਦਰਾਂ ਜਰੀਏ ਹੁਨਰਮੰਦ ਬਣਾਉਣ ਤੇ ਇਲਾਜ ਕਰਕੇ ਸੂਬੇ ਵਿੱਚ ਨਸ਼ਿਆਂ ਦੀ ਮੰਗ ਘਟਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਨਸ਼ੇ ਦੇ ਆਦੀਆਂ ਨੂੰ ਕਿਹਾ ਕਿ ਜਿਸ ਰਾਹ 'ਤੇ ਉਹ ਚੱਲ ਰਹੇ ਹਨ, ਉਹ ਜੇਲ੍ਹਾਂ ਜਾਂ ਮੌਤ ਦਾ ਰਾਹ ਹੈ ਪਰੰਤੂ ਉਨ੍ਹਾਂ ਦੀ ਮਦਦ ਲਈ ਪੰਜਾਬ ਸਰਕਾਰ ਅੱਗੇ ਆਈ ਹੈ, ਇਸ ਲਈ ਉਹ ਆਪਣੇ ਤੇ ਆਪਣੇ ਪਰਿਵਾਰ ਦੀ ਖਾਤਰ ਇਹ ਗ਼ਲਤ ਰਾਹ ਛੱਡਕੇ ਜਿੰਦਗੀ ਦਾ ਰਸਤਾ ਅਪਨਾਉਣ।ਡਾ. ਬਲਬੀਰ ਸਿੰਘ ਨੇ ਆਮ ਲੋਕਾਂ, ਕੌਂਸਲਰਾਂ, ਪੰਚਾਂ-ਸਰਪੰਚਾਂ ਤੇ ਹੋਰ ਪ੍ਰਤੀਨਿੱਧਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਤੇ ਸਿਹਤਮੰਤ ਪੰਜਾਬ ਸਿਰਜਣ ਲਈ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ। 

ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਹਸਪਤਾਲ ਤੇ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਇਆ ਜਾਵੇ, ਜਿਨ੍ਹਾਂ ਨੂੰ ਨਸ਼ਾ ਮੁਕਤ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Preeti Yadav , Dr. Preeti Yadav , DC Patiala , Deputy Commissioner Patiala , Patiala , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , Cordon & Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD