Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਯੁੱਧ ਨਸ਼ਿਆਂ ਦੇ ਵਿਰੁੱਧ’: ਪੰਜਾਬ ਪੁਲਿਸ ਨੇ ਵੱਡੇ ਪੱਧਰ ’ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ

ਸੂਬਾ ਪੱਧਰੀ ਕਾਰਵਾਈ ਦੌਰਾਨ 290 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Arpit Shukla, Punjab Police, Police, Crime News, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, Cordon & Search Operation, CASO

Web Admin

Web Admin

5 Dariya News

ਚੰਡੀਗੜ੍ਹ , 01 Mar 2025

Last updated on: Mar 01, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘‘ਯੁੱਧ ਨਸ਼ਿਆਂ ਦੇ ਵਿਰੁੱਧ’’ ਛੇੜਨ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਿਆਂ ਅਤੇ ਸਾਈਕੋਟਰੋਪਿਕ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ - ’ਤੇ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ ਗਈ। 

ਇਸ ਆਪ੍ਰੇਸ਼ਨ ਦੌਰਾਨ 232 ਐਫਆਈਆਰਜ਼ ਦਰਜ ਕਰਕੇ 290 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਚਾਰ ਘੰਟੇ ਚੱਲੇ ਇਸ ਆਪ੍ਰੇਸ਼ਨ ਦੌਰਾਨ 8.14 ਕਿਲੋਗ੍ਰਾਮ ਹੈਰੋਇਨ, 1.21 ਕਿਲੋਗ੍ਰਾਮ ਅਫੀਮ, 3.5 ਕਿਲੋਗ੍ਰਾਮ ਗਾਂਜਾ, 19 ਕਿਲੋਗ੍ਰਾਮ ਭੁੱਕੀ, 700 ਗ੍ਰਾਮ ਚਰਸ, 16,238 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 8.02 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਚਲਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ, ਜੋ ਨਿੱਜੀ ਤੌਰ ’ਤੇ ਇਸ ਸੂਬਾ ਪੱਧਰੀ ਆਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਹ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਈ ਗਈ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਤੋਂ ਸਪੈਸ਼ਲ ਡੀ.ਜੀ.ਪੀ./ਏ.ਡੀ.ਜੀ.ਪੀ./ਆਈਜੀਪੀ/ਡੀ.ਆਈ.ਜੀ.  ਰੈਂਕ ਦੇ ਅਧਿਕਾਰੀ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਤਾਇਨਾਤ ਕੀਤੇ ਗਏ ਸਨ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਐਸਏਐਸ ਨਗਰ ਦੇ ਬਲੌਂਗੀ ਵਿਖੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਦੀਪਕ ਪਾਰੀਕ ਨਾਲ ਖੁਦ ਅਗਵਾਈ ਕਰਨ ਪਹੁੰਚੇ ਸਨ, ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਇਸ ਅਪ੍ਰੇਸ਼ਨ ਦੀ ਯੋਜਨਾ ਬਣਾਉਣ ਅਤੇ ਅਜਿਹੇ ਖੇਤਰਾਂ ਵਿੱਚ ਛਾਪੇ ਮਾਰਨ ਲਈ ਕਿਹਾ ਗਿਆ ਸੀ, ਜੋ ਪੁਲਿਸ ਫੋਰਸ ਦੀ ਭਾਰੀ ਤਾਇਨਾਤੀ  ਦੇ ਬਾਵਜੂਦ ਨਸ਼ਾ ਤਸਕਰਾਂ ਦੀ ਪਨਾਹਗਾਹ/ਸੁਰੱਖਿਅਤ ਛੁਪਣਗਾਹ ਬਣ ਚੁੱਕੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ 233 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 8368 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ  ਵਾਲੀਆਂ 900 ਤੋਂ ਵੱਧ ਪੁਲਿਸ ਟੀਮਾਂ ਨੇ ਲਗਭਗ 369 ਡਰੱਗ ਹੌਟਸਪੌਟਾਂ ’ਤੇ ਤਲਾਸ਼ੀ ਕੀਤੀ ਹੈ ਅਤੇ 798 ਖੇਤਰਾਂ ਵਿੱਚ ਛਾਪੇ ਮਾਰੇ ਹਨ।ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 2000 ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਅਤੇ 27 ਵਿਅਕਤੀਆਂ ਵਿਰੁੱਧ ਇਹਤਿਆਤੀ  ਕਾਰਵਾਈ ਕੀਤੀ ਹੈ, ਜਦੋਂ ਕਿ ਪੰਜ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਕਾਰਵਾਈ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ।

ਖੇਤਰ ਵਿੱਚ ਜਾਣ ਵਾਲੇ ਹੋਰ ਅਧਿਕਾਰੀਆਂ ਵਿੱਚ ਸਪੈਸ਼ਲ ਡੀ.ਜੀ.ਪੀ. ਪੀ.ਐਸ.ਪੀ.ਸੀ.ਐਲ. ਡਾ: ਜਤਿੰਦਰ ਜੈਨ, ਏ.ਡੀ.ਜੀ.ਪੀ. ਟਰੈਫਿਕ ਏ.ਐਸ. ਰਾਏ, ਏ.ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਐਸ.ਪੀ.ਐਸ. ਪਰਮਾਰ, ਏ.ਡੀ.ਜੀ.ਪੀ. ਸਟੇਟ ਆਰਮਡ ਫੋਰਸਿਜ਼ ਐਮ.ਐਫ. ਫਾਰੂਕੀ, ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਸ਼ਿਵ ਕੁਮਾਰ ਵਰਮਾ, ਅਤੇ ਆਈਜੀਪੀ ਟੈਕਨੀਕਲ ਸਪੋਰਟ ਸਰਵਿਸਿਜ਼  ਪ੍ਰਦੀਪ ਕੁਮਾਰ ਯਾਦਵ, ਆਈ.ਜੀ.ਪੀ. ਇੰਟੈਲੀਜੈਂਸ ਬਾਬੂ ਲਾਲ ਮੀਨਾ, ਆਈ.ਜੀ.ਪੀ. ਜੀ.ਆਰ.ਪੀ. ਪੰਜਾਬ ਬਲਜੋਤ ਸਿੰਘ ਰਾਠੌਰ ਅਤੇ ਆਈ.ਜੀ.ਪੀ. ਗੁਰਦਿਆਲ ਸਿੰਘ ਸ਼ਾਮਲ ਹਨ।ਜ਼ਿਕਰਯੋਗ ਹੈ  ਕਿ ਰਾਜ ਸਰਕਾਰ ਨੇ ਰਾਜ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੈੱਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਹੈ।

 

Tags: Arpit Shukla , Punjab Police , Police , Crime News , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , Cordon & Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD