ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸ਼ੁਰੂ ਤੋਂ ਹੀ ਲੋਕਾਂ ਨੂੰ ਮੁਢਲੀਆਂ ਸਹਾਇਤਾ ਮੁਹੱਈਆ ਕਰਵਾਉਣਾ ਰਿਹਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰਬਰ 39 ਆਰ.ਐਨ ਪਬਲਿਕ ਸਕੂਲ ਦੇ ਨਜ਼ਦੀਕ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ ਕਰਨ ਪਿਛੋਂ ਕੀਤਾ।
ਡਾ. ਨਿੱਜਰ ਨੇ ਦੱਸਿਆ ਕਿ ਲੋਕਾਂ ਦੀ ਬੜੇ ਸਮੇਂ ਤੋਂ ਮੰਗ ਸੀ ਕਿ ਇਸ ਇਲਾਕੇ ਵਿੱਚ ਨਵਾਂ ਸੀਵਰੇਜ ਪਾਇਆ ਜਾਵੇ। ਉਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਰਖਦੇ ਹੋਏ ਅੱਜ ਸੀਵਰੇਜ ਪਾਉਣ ਦੇ ਕੰਮ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਕੰਮ ਗੁਣਵੱਤਾ ਭਰਪੂਰ ਹੋਣਾ ਚਾਹੀਦਾ ਹੈ ਅਤੇ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਇਸ ਉਪਰੰਤ ਡਾ. ਨਿੱਜਰ ਨੇ ਵਾਰਡ ਨੰਬਰ 37 ਪੱਤੀ ਦਾਦੂ ਜੱਲਾ ਵਿਖੇ ਪਾਣੀ ਦੀ ਪਾਇਪ ਲਾਈਨ ਪਾਉਣ ਦੇ ਕੰਮ ਦਾ ਵੀ ਉਦਘਾਟਨ ਕੀਤਾ। ਉਨਾਂ ਕਿਹਾ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਹਲਕਾ ਨਿਵਾਸੀਆਂ ਨੂੰ ਯਕੀਨ ਦਵਾਇਆ ਕਿ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕਾ ਦੱਖਣੀ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹਾਂ।
ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਹੀ ਵੱਡੀਆਂ ਪੁਲਾਂਗਾਂ ਪੁੱਟੀਆਂ ਹਨ। ਜਿਵੇਂ ਕਿ ਕਰੀਬ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ , ਸੜਕ ਸੁਰੱਖਿਆ ਫੋਰਸ, 600 ਯੂਨਿਟ ਮੁਫ਼ਤ ਬਿਜਲੀ ਆਦਿ ਸ਼ਾਮਲ ਹਨ। ਉਨਾਂ ਕਿਹਾ ਕਿ ਅਸੀਂ ਚੌਣਾਂ ਦੌਰਾਨ ਤੁਹਾਡੇ ਨਾਲ ਜੋ ਵੀ ਗਰੰਟੀਆਂ ਕੀਤੀਆਂ ਸਨ ਉਨਾਂ ਨੂੰ ਹਰ ਹੀਲੇ ਪੂਰਾ ਕਰਾਂਗੇ।ਇਸ ਮੌਕੇ ਕੌਂਸਲਰ ਬਖਸ਼ੀਸ਼ ਸਿੰਘ, ਜਸਵੰਤ ਸਿੰਘ, ਸ੍ਰੀ ਜਤਿੰਦਰ ਘੋਕਾ, ਕੌਂਸਲਰ ਹਿੰਮਤ ਸਿੰਘ, ਸ: ਸੁਖਬੀਰ ਸਿੰਘ, ਪ੍ਰਗਟ ਸਿੰਘ, ਰਣਜੀਤ ਸਿੰਘ ਤੋਂ ਇਲਾਵਾਂ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।