Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਤੇ ਨਸ਼ਾਂ ਤੱਸਕਰਾਂ ਤੇ ਸਿੰਕਜ਼ਾ ਕੱਸਣ ਲਈ ਚਲਾਇਆ:, ਯੁੱਧ ਨਸ਼ਿਆਂ ਵਿਰੁੱਧ

ਨਸ਼ੇ ਦਾ ਧੰਦਾ ਕਰਨ ਵਾਲਿਆਂ ਬਾਰੇ ਡਾਇਲ ਕਰੋ 77101-04818

Punjab Police, Police, Crime News, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, Cordon & Search Operation, CASO

Web Admin

Web Admin

5 Dariya News

ਅੰਮ੍ਰਿਤਸਰ , 01 Mar 2025

Last updated on: Mar 01, 2025, 00:00 IST

ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਨਸ਼ਾਂ ਤਸਕਰਾਂ ਨੂੰ ਨੱਥ ਪਾਊਣ ਲਈ ਚਲਾਇਆ ਯੁੱਧ ਨਸ਼ਿਆਂ ਵਿਰੁੱਧ, ਤਹਿਤ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਖੇ ਸਮੂਹ ਡੀ.ਸੀ.ਪੀਜ਼ , ਏਡੀਸੀਪੀਜ਼, ਏਸੀਪੀਜ਼, ਮੁੱਖ ਅਫ਼ਸਰ ਥਾਣਾ ਤੇ ਸਟਾਫ, ਇੰਚਾਂਰਜ਼ ਚੌਕੀਆਂ, ਸਵੈਟ ਟੀਮਾਂ ਦੇ ਕਰੀਬ 800 ਪੁਲਿਸ ਜਵਾਨਾਂ ਵੱਲੋਂ ਅੱਜ ਤਿੰਨਾਂ ਜੋਨਾਂ ਦੀਆਂ ਪੰਜਾਂ ਸਬ-ਡਵਿਜ਼ਨਾਂ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆ ਅਤੇ ਨਸ਼ਾ ਤੱਸਕਰਾਂ ਤੇ ਮਾੜੇ ਅਨਸਰਾਂ ਦੀਆਂ ਰਿਹਾਇਸ਼ ਵਿੱਖੇ ਸਖ਼ਤੀ ਨਾਲ ਸਰਚ ਆਪਰੇਸ਼ਨ ਚਲਾਇਆ ਗਿਆ।

ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਵੱਲੋਂ ਸਬ-ਡਵੀਜ਼ਨ ਵੈਸਟ ਦੇ ਖੇਤਰ ਗੁੰਮਟਾਲਾ ਵਿੱਖੇ ਪੁੱਜ ਕੇ ਚਲੇ ਰਹੇ ਸਰਚ ਅਭਿਆਨ ਦਾ ਜਾਇਜ਼ਾ ਲਿਆ ਗਿਆ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨਾਲ ਗੱਲਬਾਤ ਕੀਤੀ ਗਈ, ਜਿਨਾਂ ਨੇ ਪੁਲਿਸ ਦੇ ਇਸ ਉਪਰਾਲੇ ਦਾ ਸਲਾਘਾ ਕੀਤੀ। ਇਸ ਸਰਚ ਅਭਿਆਨ ਦਾ ਮੁੱਖ ਮਕਸਦ ਨਸ਼ਾਂ ਤੱਸਕਰਾਂ ਨੂੰ ਕਾਬੂ ਕਰਨਾ ਅਤੇ ਨਸ਼ੇ ਦੀ ਰੋਕਥਾਮ ਲਈ ਇਹਨਾਂ ਵਿੱਚ ਖੋਫ ਪੈਂਦਾ ਕਰਨਾ ਹੈ ਤਾਂ ਜੋ ਉਹ ਨਸ਼ੇ ਦਾ ਧੰਦਾ ਛੱਡ ਦੇਣ। ਉਸਦੇ ਨਾਲ-ਨਾਲ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਵੀ ਪੈਦਾ ਕਰਨਾ ਹੁੰਦਾ ਹੈ ਤਾਂ ਜੋ ਪੁਲਿਸ ਤੇ ਪਬਲਿਕ ਦਾ ਆਪਸ ਵਿੱਚ ਵਧੀਆਂ ਤਾਲਮੇਲ ਬਣਿਆ ਰਹੇ ਤੇ ਪਬਲਿਕ ਦੀ ਮੱਦਦ ਨਾਲ ਨਸ਼ਾਂ ਤੱਸਕਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ।

ਅੰਮ੍ਰਿਤਸਰ ਸ਼ਹਿਰ ਦੇ ਏਰੀਆ ਮਕਬੂਲਪੁਰਾ, ਮੋਹਕਮਪੁਰਾ, ਗੇਟ ਹਕੀਮਾਂ, ਫਤਿਹ ਸਿੰਘ ਕਲੋਨੀ, ਪਿੰਡ ਸੁਲਤਾਨਵਿੰਡ, ਅੰਨਗੜ੍ਹ, ਹਾਊਸਿੰਗ ਬੋਰਡ ਕਲੋਨੀ ਰਣਜੀਤ ਐਵੀਨਿਊ, ਫੈਜ਼ਪੁਰਾ, ਨਵੀ ਅਬਾਦੀ, ਮੁਸਤਫਾਬਾਦ, ਕਪੱਤਗੜ੍ਹ, ਕਾਲੇ ਘਨੂੰਪੁਰ, ਗੁਰੂ ਤੇਗ ਬਹਾਦਰ ਨਗਰ ਫਲੈਟਾਂ, ਗੁਰੂ ਕੀ ਵਡਾਲੀ, ਭਰਾੜੀਵਾਲ, ਗੁਜ਼ਰਪੁਰਾ, ਬੱਸ ਸਟੈਂਡ ਆਦਿ ਖੇਤਰਾ ਵਿੱਖੇ ਪੁਲਿਸ ਫੋਰਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਬਹੁਤ ਬਾਰੀਕੀ ਨਾਲ ਸਰਚ ਕੀਤੀ ਗਈ ਅਤੇ ਵਹੀਕਲਾਂ ਦੀ ਮਾਲਕੀ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਘੇਰਾਬੰਦੀ ਕਰਕੇ ਨਾਕਾਬੰਦੀ ਕੀਤੀ ਤੇ ਹਰੇਕ ਆਉਣ-ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ। 

ਬਲਿਕ ਨੂੰ ਅਪੀਲ ਵੀ ਕੀਤੀ ਕਿ ਨਸ਼ੇ ਦਾ ਧੰਦਾ ਕਰਨ ਵਾਲਿਆ ਬਾਰੇ ਕੋਈ ਸੂਚਨਾਂ ਹੋਵੇ ਤਾਂ 77101-04818 ਪਰ ਵੱਟਐਪ ਜਾ ਫੋਨ ਕਰਕੇ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਜੋ ਮਿਲੀ ਸੂਚਨਾਂ ਦੇ ਅਧਾਰ ਪਰ ਤੁਰੰਤ ਐਕਸ਼ਨ ਲਿਆ ਜਾਵੇਗਾ ਅਤੇ ਸੂਚਨਾਂ ਦੇਣ ਵਾਲੇ ਨਾਮ ਪਤਾ ਪੂਰੀ ਤਰ੍ਹਾ ਗੁਪਤ ਰੱਖਿਆ ਜਾਵੇਗਾ।   ਕਮਿਸ਼ਨਰੇਟ ਪੁਲਿਸ,ਅੰਮ੍ਰਿਤਸ ਵੱਲੋਂ ਐਨ.ਡੀ.ਪੀ.ਐਸ ਐਕਟ ਦੇ 06 ਮੁਕੱਦਮੇਂ ਦਰਜ਼ ਰਜਿਸਟਰ ਕਰਕੇ 07 ਨਸ਼ਾ ਤੱਸਕਰਾਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ 05 ਕਿਲੋ 75 ਗ੍ਰਾਮ ਹੈਰੋਇਨ, 01 ਕਿਲੋ ਅਫੀਮ ਬ੍ਰਾਮਦ ਕੀਤੀ ਗਈ।

 

Tags: Punjab Police , Police , Crime News , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , Cordon & Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD