Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਸ਼ਾ ਤਸਕਰੀ ਛੱਡੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ- ਏ ਡੀ ਜੀ ਪੀ

ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਮੁਹਿੰਮ ਸ਼ੁਰੂ

Punjab Police, Police, Crime News, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, Cordon & Search Operation, CASO

Web Admin

Web Admin

5 Dariya News

ਅੰਮ੍ਰਿਤਸਰ , 01 Mar 2025

Last updated on: Mar 01, 2025, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਯੁੱਧ ਦੇ ਪਹਿਲੇ ਦਿਨ ਅੱਜ ਜਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਪੂਰੇ ਜਿਲੇ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਅਤੇ ਲੁਕਣ ਗਾਹਾਂ ਉੱਤੇ ਛਾਪੇ ਮਾਰੇ। ਇੰਨਾ ਛਾਪਿਆਂ ਦੌਰਾਨ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਨਸ਼ਾ ਵੀ ਬਰਾਮਦ ਕੀਤਾ ਗਿਆ।

ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਏਡੀਜੀਪੀ ਸ੍ਰੀ ਐਮ ਐਫ ਫਾਰੂਕੀ ਨੇ  ਦੱਸਿਆ ਕਿ ਅੱਜ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਿਲਾ ਪੁਲਿਸ ਮੁਖੀ,  ਦੋ ਐਸਪੀ, 8 ਡੀਐਸਪੀ ਅਤੇ 511 ਪੁਲਿਸ ਕਰਮੀਆਂ ਦੀ ਸਹਾਇਤਾ ਨਾਲ 8 ਸਥਾਨਾਂ ਉੱਤੇ ਨਸ਼ੇ ਦੀ ਬਰਾਮਦਗੀ ਲਈ ਛਾਪੇਮਾਰੀ ਕੀਤੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿਆਪਕ ਕਾਰਜ ਯੋਜਨਾ ਤਿਆਰ ਕੀਤੀ ਹੈ। 

ਇਸ ਯੋਜਨਾ ਵਿੱਚ ਨਸ਼ੇ ਦੀ ਸਪਲਾਈ ਚੇਨ ਤੋੜਨ ਦੇ ਨਾਲ ਨਾਲ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਵਿੱਚ ਮਦਦ ਕਰਨ ਲਈ ਰੋਕਥਾਮ, ਇਲਾਜ ਅਤੇ ਪੁਨਰਵਾਸ ਉਪਾਅ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਅਧਿਕਾਰੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਨੂੰ ਨਸ਼ਾ ਪੀੜਤਾਂ ਨੂੰ ਇਕ ਮਰੀਜ਼ ਦੇ ਰੂਪ ਵਿੱਚ ਦੇਖਦਿਆਂ ਉਨ੍ਹਾਂ ਨਾਲ ਹਮਦਰਦੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ ਗਏ ਹਨ।

ਨਸ਼ਿਆਂ ਦੇ ਵਿਅਕਤੀ, ਪਰਿਵਾਰਾਂ ਅਤੇ ਸਮੁੱਚੇ ਤੌਰ 'ਤੇ ਪੂਰੇ ਸਮਾਜ 'ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ, "ਇਹ ਇੱਕ ਅਜਿਹੀ ਲੜਾਈ ਹੈ ਜਿਸਨੂੰ ਅਸੀਂ ਇਕੱਠੇ ਹੋ ਕੇ ਜਿੱਤ ਸਕਦੇ ਹਾਂ। ਇਸ ਗੰਭੀਰ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਸਾਨੂੰ ਸਾਰਿਆਂ ਦੀ ਸਮੂਹਿਕ ਤਾਕਤ ਅਤੇ ਵਚਨਬੱਧਤਾ ਦੀ ਜ਼ਰੂਰਤ ਹੈ।"ਸ੍ਰੀ ਫਾਰੂਕੀ ਨੇ ਕਿਹਾ ਕਿ ਅਸੀਂ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਅਸੀਂ ਸੂਬੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕਰ ਦਿੰਦੇ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਜਾਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਚੇਤਾਵਨੀ ਵੀ ਦਿੱਤੀ।

ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਨੇ ਨਸ਼ਾ ਪੀੜਤਾਂ ਦੇ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਓ.ਓ.ਏ.ਟੀ. ਕਲੀਨਿਕਾਂ ਵਿੱਚ ਲਿਜਾਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨਾਂ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇਹ ਸਰਵਣ ਨੀਤੀ ਲਈ ਵਿਸਥਾਰ ਵਿੱਚ ਮੀਟਿੰਗ ਵੀ ਕੀਤੀ।

 

Tags: Punjab Police , Police , Crime News , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , Cordon & Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD