Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਨਸ਼ਾ ਛੱਡਣ ਵਾਲੇ ਰੋਗੀ ਦਾ ਹਰ ਤਰ੍ਹਾਂ ਸਾਥ ਦੇਵੇਗੀ ਸਰਕਾਰ- ਡਾ. ਇੰਦਰਬੀਰ ਸਿੰਘ ਨਿਜਰ

ਕੇਵਲ ਨਸ਼ਾ ਨਹੀਂ ਛੁਡਾਵਾਂਗੇ, ਉਸ ਨੂੰ ਪੈਰਾਂ ਸਿਰ ਵੀ ਖੜੇ ਕਰਾਂਗੇ -ਡਿਪਟੀ ਕਮਿਸ਼ਨਰ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 01 Mar 2025

Last updated on: Mar 01, 2025, 00:00 IST

ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ ਹੈ ਅਤੇ ਅਸੀਂ ਨਸ਼ਾ ਫੜਨ ਦੇ ਨਾਲ-ਨਾਲ ਨਸ਼ਾ ਛਡਾਉਣ ਲਈ ਵੀ ਕੰਮ ਕਰ ਰਹੇ ਹਾਂ। ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ ਨੇ ਸਰਕਾਰੀ ਰਾਹਤ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ੇ ਦੇ ਰੋਗੀਆਂ ਨੂੰ ਪੈਰਾਂ ਸਿਰ ਖੜਾ ਕਰਨ ਲਈ ਖੋਲੇ ਗਏ ਬੇਕਰੀ ਅਤੇ ਹੋਰ ਉਤਪਾਦ ਤਿਆਰ ਕਰਨ ਦੇ ਬੇਕਿੰਗ ਕੋਰਸ ਦੀ ਸ਼ੁਰੂਆਤ ਮੌਕੇ ਕੀਤਾ। 

ਉਹਨਾਂ ਕਿਹਾ ਕਿ ਨਸ਼ਾ ਆਮ ਬਿਮਾਰੀਆਂ ਦੀ ਤਰ੍ਹਾਂ ਇੱਕ ਬਿਮਾਰੀ ਹੈ ਅਤੇ ਇਸ ਦਾ ਇਲਾਜ ਸੰਭਵ ਹੈ, ਸੋ ਜੋ ਵੀ ਵਿਅਕਤੀ ਇਸ ਰੋਗ ਨੂੰ ਛੱਡਣ ਲਈ ਅੱਗੇ ਆਵੇਗਾ, ਅਸੀਂ ਉਸਦਾ ਮੁਫਤ ਵਿੱਚ ਇਲਾਜ ਕਰਾਂਗੇ ਅਤੇ ਉਸਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਾਂਗੇ ।ਇਸ ਮੌਕੇ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਇਸ ਨਸ਼ਾ ਛੁਡਾਊ ਕੇਂਦਰ ਵਿੱਚ ਜਿੱਥੇ ਮੁਫਤ ਇਲਾਜ ਕੀਤਾ ਜਾਂਦਾ ਹੈ, ਉੱਥੇ ਮੁੜ ਵਸੇਬਾ ਕੇਂਦਰ ਵਿੱਚ ਉਸ ਨੂੰ ਪੈਰਾਂ ਸਿਰ ਖੜਾ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ। 

ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਇੱਥੇ ਇਲੈਕਟਰੀਸ਼ਨ, ਪਲੰਬਰ, ਵੈਲਡਰ ਅਤੇ ਬੇਸਿਕ ਕੰਪਿਊਟਰ ਦੇ ਸਰਟੀਫਾਈਡ ਕੋਰਸ ਚਲਾਏ ਜਾ ਰਹੇ ਸਨ ਅਤੇ ਹੁਣ ਰਾਜ ਸਭਾ ਮੈਂਬਰ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੀ ਸੰਸਥਾ ਸਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਹੀ ਬੇਕਰੀ ਅਤੇ ਕੁਕਿੰਗ ਦੇ ਕੋਰਸ ਵੀ ਸ਼ੁਰੂ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹ ਕੋਰਸ ਬਿਲਕੁਲ ਫਰੀ ਹਨ ਅਤੇ ਜੋ ਵੀ ਵਿਅਕਤੀ ਇੱਥੇ ਨਸ਼ਾ ਛੱਡੇਗਾ ਉਸਨੂੰ ਇਹ ਕੋਰਸ ਕਰਵਾ ਕੇ ਪੈਰਾਂ ਸਿਰ ਖੜਾ ਕੀਤਾ ਜਾਵੇਗਾ। 

ਉਹਨਾਂ ਕਿਹਾ ਕਿ ਨਸ਼ਾ ਛੱਡਣ ਵਾਲਾ , ਉਹਨਾਂ ਦੇ ਰਿਸ਼ਤੇਦਾਰ ਜਾਂ ਮਿੱਤਰ ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਫੋਨ ਨੰਬਰ 18001376754 ਉੱਤੇ ਫੋਨ ਕਰਕੇ ਹਰ ਤਰ੍ਹਾਂ ਦੀ ਸਹਾਇਤਾ ਲੈ ਸਕਦੇ ਹਨ।ਇਸ ਮੌਕੇ ਸੰਬੋਧਨ ਕਰਦੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਜਿੱਥੇ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਕੰਮ ਕਰ ਰਹੀ ਹੈ, ਉੱਥੇ ਸੰਪਰਕ ਸਾਧਨਾਂ ਰਾਹੀਂ ਲੋਕਾਂ ਤੱਕ ਇਹ ਵੀ ਪਹੁੰਚ ਕਰੇਗੀ ਕਿ ਉਹ ਨਸ਼ਾ ਛੱਡਣ ਲਈ ਅੱਗੇ ਆਉਣ। 

ਉਹਨਾਂ ਕਿਹਾ ਕਿ ਜੇਕਰ ਨਸ਼ੇ ਦੀ ਡਿਮਾਂਡ ਘਟਦੀ ਹੈ ਇਸ ਦੀ ਸਪਲਾਈ ਵੀ ਘੱਟ ਹੋਵੇਗੀ। ਸੋ ਅਸੀਂ ਸਾਰੇ ਮਿਲ ਕੇ ਇਸ ਪ੍ਰੋਗਰਾਮ ਦੀ ਕਾਮਯਾਬੀ ਲਈ ਕੰਮ ਕਰਾਂਗੇ। ਇਸ ਮੌਕੇ ਜਿਲਾ ਪੁਲਿਸ ਮੁਖੀ ਸ਼੍ਰੀ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਜੋਤੀ ਬਾਲਾ,  ਸਿਵਲ ਸਰਜਨ ਡਾਕਟਰ ਕਿਰਨਪ੍ਰੀਤ ਕੌਰ, ਡਾਕਟਰ ਬਲਜੀਤ ਕੌਰ ਜੋਹਲ ਦੇਖੋ ਹੋਰ ਅਧਿਕਾਰੀ ਹਾਜ਼ਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD