Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਨੇ ਬੁੱਢਾ ਦਰਿਆ ਨੂੰ ਸਾਫ਼ ਕਰਨ ਲਈ ਯਤਨ ਤੇਜ਼ ਕੀਤੇ

ਡਾ. ਰਾਓਜੋਤ ਸਿੰਘ ਅਤੇ ਸੰਤ ਸੀਚੇਵਾਲ ਨੇ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਕੀਤੀ"

Buddha Dariya, Punjab Government, Dr. Ravjot Singh, Sant Balbir Singh Seechewal, Ludhiana, Environmental Rejuvenation, Waste Management, Dairy Complexes, STP Jamalpur, Pollution Control, Local Bodies Ministry, Public Awareness, Industrial Responsibility

Web Admin

Web Admin

5 Dariya News

ਲੁਧਿਆਣਾ , 01 Mar 2025

Last updated on: Mar 01, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਬੁੱਢਾ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਨੀਵਾਰ ਨੂੰ ’ਬੁੱਢਾ ਦਰਿਆ’ ਦੇ ਮੁੜ ਸੁਰਜੀਤੀਕਰਨ ਸਬੰਧੀ ਪ੍ਰੋਜੈਕਟ ਦਾ ਜਾਇਜ਼ਾ ਲਿਆ।

ਤਾਜਪੁਰ ਰੋਡ ਸਥਿਤ 225 ਐਮ.ਐਲ.ਡੀ. ਜਮਾਲਪੁਰ ਐਸ.ਟੀ.ਪੀ. ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਬੁੱਢਾ ਦਰਿਆ ਜਾਂ ਸੀਵਰ ਲਾਈਨਾਂ ਵਿੱਚ ਅਣਸੋਧਿਆ ਕੂੜਾ ਜਾਂ ਗੋਬਰ ਸੁੱਟਣ ਵਾਲਿਆਂ ਵਿਰੁੱਧ  ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ।

ਮੀਟਿੰਗ ਵਿੱਚ ਵਿਧਾਇਕ ਮਦਨ ਲਾਲ ਬੱਗਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਡੀ.ਸੀ. ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਸਮੇਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਭੂਮੀ ਸੰਭਾਲ, ਸਿੰਚਾਈ ਵਿਭਾਗ ਆਦਿ ਦੇ ਅਧਿਕਾਰੀ ਮੌਜੂਦ ਰਹੇ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਸੂਬਾ ਸਰਕਾਰ ‘ਬੁੱਢਾ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਨਿਰੰਤਰ ਅਤੇ ਗੰਭੀਰਤਾ ਨਾਲ ਯਤਨ ਕਰ ਰਹੀ ਹੈ। 

ਲੋਕਾਂ ਅਤੇ ਉਦਯੋਗਾਂ ਨੂੰ ਵੀ ਸਰਕਾਰ ਅਤੇ ਪ੍ਰਸ਼ਾਸਨ ਦਾ ਦਿਲੋਂ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਮਿੱਥਿਆ ਟੀਚਾ ਪ੍ਰਾਪਤ ਕੀਤਾ ਜਾ ਸਕੇ। ਸਰਕਾਰ ਜਾਂ ਅਧਿਕਾਰੀ ਕਿਸੇ ਵੀ ਉਦਯੋਗ ਦੇ ਵਿਰੁੱਧ ਨਹੀਂ ਹਨ, ਪਰ ਕਿਸੇ ਨੂੰ ਵੀ ਦਰਿਆ ਵਿੱਚ ਕੂੜਾ ਸੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਡੇਅਰੀ ਕੰਪਲੈਕਸਾਂ ਤੋਂ ਗੋਬਰ ਚੁੱਕਣ ਅਤੇ ਨਿਰਧਾਰਤ ਥਾਵਾਂ ’ਤੇ ਡੰਪ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ । 

ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਡੇਅਰੀ ਕੰਪਲੈਕਸਾਂ ਤੋਂ ਗੋਬਰ ਦੀ ਸੁਖਾਲੀ ਤੇ ਸੁਚੱਜੀ ਲਿਫਟਿੰਗ ਨੂੰ ਯਕੀਨੀ ਬਣਾਉਣ  ਲਈ ਇੱਕ ਨਿੱਜੀ ਠੇਕੇਦਾਰ ਨੂੰ ਨਿਯੁਕਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼  ਦਿੱਤੇ ।ਸੰਸਦ ਮੈਂਬਰ ਸੀਚੇਵਾਲ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਬੁੱਢਾ ਦਰਿਆ ਨੂੰ ਸਾਫ਼ ਕਰਨ ਸਬੰਧੀ ਪ੍ਰੋਜੈਕਟ ਦਾ ਜਾਇਜ਼ਾ ਲੈਣ ਲਈ ਇਹ 8ਵਾਂ ਦੌਰਾ ਸੀ, ਜੋ ਸਪੱਸ਼ਟ ਤੌਰ ਤੇ ਦਰਸਾਉਂਦਾ ਹੈ ਕਿ ਸਰਕਾਰ  ਪ੍ਰੋਜੈਕਟ ਪ੍ਰਤੀ ਕਿੰਨੀ ਗੰਭੀਰ ਤੇ ਸੁਹਿਰਦ ਹੈ।

ਬਾਅਦ ਵਿੱਚ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਸੰਤ ਸੀਚੇਵਾਲ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਤਾਜਪੁਰ ਰੋਡ ਡੇਅਰੀ ਕੰਪਲੈਕਸ ਦਾ ਦੌਰਾ ਵੀ ਕੀਤਾ। ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਉਸ ਥਾਂ ਦਾ ਵੀ ਦੌਰਾ ਕੀਤਾ ਜਿੱਥੇ ਸੰਸਦ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਤਹਿਤ ਦਰਿਆ ਦੇ ਕੰਢੇ ’ਤੇ ‘ਇਸ਼ਨਾਨ ਘਾਟ’ ਸਥਾਪਿਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਸੀਚੇਵਾਲ ਨੇ ਲੋਕਾਂ ਅਤੇ ਉਦਯੋਗਾਂ ਨੂੰ ਬੁੱਢਾ ਦਰਿਆ ਦੀ ਸਫਾਈ ਵਿੱਚ ਅਧਿਕਾਰੀਆਂ ਨੂੰ ਸੁਹਿਰਦ ਸਮਰਥਨ ਦੇਣ ਦੀ ਅਪੀਲ ਕੀਤੀ।

 

Tags: Buddha Dariya , Punjab Government , Dr. Ravjot Singh , Sant Balbir Singh Seechewal , Ludhiana , Environmental Rejuvenation , Waste Management , Dairy Complexes , STP Jamalpur , Pollution Control , Local Bodies Ministry , Public Awareness , Industrial Responsibility

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD