Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਯੁੱਧ ਨਸ਼ਿਆਂ ਵਿਰੁੱਧ ; ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚ 11 ਥਾਵਾਂ ’ਤੇ ਚਲਾਇਆ ਸਰਚ ਆਪ੍ਰੇਸ਼ਨ

ਪੁਲਿਸ ਕਮਿਸ਼ਨਰ ਨੇ ਭਾਰਗੋ ਕੈਂਪ ਇਲਾਕੇ ’ਚ ਖੁਦ ਕੀਤੀ ਆਪ੍ਰੇਸ਼ਨ ਦੀ ਅਗਵਾਈ

Dhanpreet Kaur, Jalandhar Police, Jalandhar, Punjab Police, Police, Crime News, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, Cordon & Search Operation, CASO

Web Admin

Web Admin

5 Dariya News

ਜਲੰਧਰ , 01 Mar 2025

Last updated on: Mar 01, 2025, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਜੰਗ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਅੱਜ ਕਮਿਸ਼ਨਰੇਟ ਅਧੀਨ 11 ਥਾਵਾਂ ’ਤੇ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਜਿਨ੍ਹਾਂ ਸਥਾਨਕ ਭਾਰਗੋ ਕੈਂਪ ਵਿਖੇ ਖੁਦ ਇਸ ਆਪ੍ਰੇਸ਼ਨ ਦੀ ਅਗਵਾਈ ਕੀਤੀ, ਨੇ ਦੱਸਿਆ ਕਿ ਕਮਿਸ਼ਨਰੇਟ ਅਧੀਨ 11 ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕਰਕੇ ਏ.ਸੀ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਹੈ। 

ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਸ਼ਹਿਰ ਦੀਆਂ ਅਜਿਹੀਆਂ ਥਾਵਾਂ, ਜਿਥੇ ਨਸ਼ੇ ਵਿਕਣ ਦੀਆਂ ਸ਼ਿਕਾਇਤਾਂ ਮਿਲਦੀਆਂ ਸਨ, ’ਤੇ ਬਾਰੀਕੀ ਨਾਲ ਚੈਕਿੰਗ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸ ਅਭਿਆਨ ਦਾ ਉਦੇਸ਼ ਸ਼ਹਿਰ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ, ਜਿਸ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਸਟ੍ਰੀਟ ਪੈਡਲਿੰਗ ਨੂੰ ਰੋਕ ਕੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਰਹੀ ਹੈ।

ਨਸ਼ਿਆਂ ਦੀ ਲਾਹਣਤ ਦਾ ਸਫਾਇਆ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਨਸ਼ਿਆਂ ਦੇ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਅਭਿਆਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਨਸ਼ੇ ਵੇਚਣ ਵਾਲਿਆਂ ਨਾਲ ਕੋਈ ਰਿਆਇਤ ਨਾ ਵਰਤਦੇ ਹੋਏ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਵਿੱਚ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ, ਤਾਂ ਜੋ ਇਕਜੁੱਟਤਾ ਨਾਲ ਨਸ਼ੇ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਨਸ਼ੇ ਵੇਚਣ ਦੀ ਗਤੀਵਿਧੀ ਦੇਖਣ 'ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

 

Tags: Dhanpreet Kaur , Jalandhar Police , Jalandhar , Punjab Police , Police , Crime News , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , Cordon & Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD