Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ: ਬਰਨਾਲਾ ਪੁਲਿਸ ਨੇ ਚਲਾਇਆ ਵੱਡਾ ਤਲਾਸ਼ੀ ਅਭਿਆਨ; 4 ਮੁਕੱਦਮੇ ਦਰਜ, 5 ਮੁਲਜ਼ਮ ਗ੍ਰਿਫਤਾਰ

ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਕਮਾਨ ਹੇਠ 250 ਪੁਲੀਸ ਮੁਲਾਜ਼ਮਾਂ ਨੇ ਸਾਂਭਿਆ ਮੋਰਚਾ

Crime News Punjab, Punjab Police, Police, Crime News, Barnala Police, Barnala, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, Cordon & Search Operation, CASO

Web Admin

Web Admin

5 Dariya News

ਬਰਨਾਲਾ , 01 Mar 2025

Last updated on: Mar 01, 2025, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਬਰਨਾਲਾ ਵਿੱਚ ਮੁਹੰਮਦ ਸਰਫਰਾਜ਼ ਆਲਮ, ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ 'ਤੇ ਘੇਰਾਬੰਦੀ ਕਰਕੇ ਸ਼ੱਕੀ ਥਾਵਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਬਰਨਾਲਾ ਅਤੇ ਸਮੂਹ ਥਾਣਿਆਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਜਿਸ ਵਿੱਚ 2 ਐੱਸ.ਪੀਜ਼. ਅਤੇ 05 ਡੀ.ਐੱਸ.ਪੀਜ਼. ਸਮੇਤ ਕਰੀਬ 250 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ। ਇਸ ਦੌਰਾਨ ਵੱਖ-ਵੱਖ ਡਰੱਗ ਹਾਟਸਪਾਟ ਜਿਵੇਂ ਸੈਂਸੀ ਬਸਤੀ ਬੈਕ ਸਾਇਡ ਬੱਸ ਸਟੈਂਡ, ਬਰਨਾਲਾ, ਸੈਂਸੀ ਬਸਤੀ ਬੈਕ ਸਾਇਡ ਰਾਮਬਾਗ ਰੋਡ, ਬਰਨਾਲਾ ਆਦਿ ਥਾਵਾਂ 'ਤੇ ਸ਼ੱਕੀ ਘਰਾਂ ਦੀ ਤਲਾਸ਼ੀ ਕੀਤੀ ਗਈ। 

ਇਸ ਤੋਂ ਇਲਾਵਾ ਨਾਕਾਬੰਦੀ ਕਰਕੇ ਜ਼ਿਲ੍ਹਾ ਬਰਨਾਲਾ ਅੰਦਰ ਵੱਖ-ਵੱਖ ਰਸਤਿਆਂ 'ਤੇ ਆਉਣ-ਜਾਣ ਵਾਲੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕਰਵਾਈ ਗਈ। ਇਹ ਅਭਿਆਨ ਕਰੀਬ 3 ਘੰਟਿਆਂ ਤੱਕ ਚੱਲਿਆ।ਐੱਸ.ਐੱਸ.ਪੀ. ਬਰਨਾਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ ਜਿਸ ਤਹਿਤ ਨਸ਼ਾ ਸਮੱਗਲਰਾਂ ਵੱਲੋਂ ਬਣਾਈ ਗਈ ਅਣ ਅਧਿਕਾਰਤ ਜਾਇਦਾਦ ਨੂੰ ਜ਼ਬਤ ਕੀਤਾ ਜਾ ਰਿਹਾ ਹੈ। 

ਇਸ ਤੋਂ ਇਲਾਵਾ 'ਸੇਫ਼ ਪੰਜਾਬ' ਤਹਿਤ ਬਰਨਾਲਾ ਪੁਲਿਸ ਵੱਲੋਂ ਜਾਰੀ ਡਰੱਗ ਹੈਲਪਲਾਇਨ ਨੰਬਰ 97791-00200 ਬਾਰੇ ਆਮ ਲੋਕਾ ਨੂੰ ਜਾਣੂ ਕਰਾਇਆ ਗਿਆ।  ਬਰਨਾਲਾ ਪੁਲਿਸ ਵੱਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ 4 ਮੁਕੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 300 ਨਸ਼ੀਲੀਆਂ ਗੋਲੀਆਂ, 2615 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। 

ਇਸ ਤੋਂ ਇਲਾਵਾ 1 ਵਾਹਨ ਜ਼ਬਤ ਕੀਤਾ ਗਿਆ ਅਤੇ ਇਕ ਪੀ.ਓ. ਗ੍ਰਿਫ਼ਤਾਰ ਕੀਤਾ। ਐੱਸ ਐੱਸ ਪੀ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਵਿੱਚ ਬਰਨਾਲਾ ਪੁਲਿਸ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।

 

Tags: Crime News Punjab , Punjab Police , Police , Crime News , Barnala Police , Barnala , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , Cordon & Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD