Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਆਈ.ਜੀ. ਪ੍ਰਦੀਪ ਯਾਦਵ

ਜ਼ਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ-ਐਸ.ਐਸ.ਪੀ. ਮਾਨਸਾ

Crime News Punjab, Punjab Police, Police, Crime News, Mansa Police, Mansa, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, Cordon & Search Operation, CASO

Web Admin

Web Admin

5 Dariya News

ਮਾਨਸਾ , 01 Mar 2025

Last updated on: Mar 01, 2025, 00:00 IST

ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਸਖਤ ਨੀਤੀ ਅਪਣਾਈ ਗਈ ਹੈ। 

ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ, ਸ੍ਰੀ ਪ੍ਰਦੀਪ ਕੁਮਾਰ ਯਾਦਵ ਆਈ.ਪੀ.ਐਸ ਇੰਸਪੈਕਟਰ ਜਨਰਲ ਪੁਲਿਸ ਟੈਕਨੀਕਲ ਵਿੰਗ ਚੰਡੀਗੜ' ਪੰਜਾਬ, ਜੀ ਦੀ ਅਗਵਾਈ ਵਿਚ ਜਿਲਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਅਪਰੇਸ਼ਨ 'ਯੁੱਧ ਨਸ਼ਿਆ ਵਿਰੁੱਧ' ਤਹਿਤ ਡਰੱਗ ਹੋਟਸਪੋਟ ਏਰੀਆ (ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੁੰਦਾ ਹੈ) ਨੂੰ ਘੇਰਾਬੰਦੀ ਕਰਕੇ ਪੇਸ ਐਪ ਅਤੇ ਸਨੈਫਰ ਡਾਗ ਦੀ ਮਦਦ ਨਾਲ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।

ਇਸ ਸਰਚ ਅਪਰੇਸ਼ਨ ਦੌਰਾਨ 9 ਪੁਲਿਸ ਪਾਰਟੀਆ ਜਿੰਨਾ ਵਿਚ 02 ਐਸ.ਪੀ, 06 ਡੀ.ਐਸ.ਪੀ, 12 ਮੁੱਖ ਅਫਸਰਾਨ ਮਾਨਸਾ ਦੇ ਕੁੱਲ 642 ਪੁਲਿਸ ਕਰਮਚਾਰੀਆ ਨੇ ਭਾਗ ਲਿਆ। ਇਸ ਅਪਰੇਸ਼ਨ ਦੌਰਾਨ ਜਿਲ੍ਹਾ ਦੇ ਅੰਦਰ 15 ਹੋਟਸਪੋਟ ਏਰੀਆ ਦੀ ਸਰਚ ਕਰਕੇ ਸੱਕੀ ਵਿਅਕਤੀਆ ਅਤੇ ਸੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਚੈਕਿੰਗ ਦੋਰਾਨ 11 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ ਐਨ.ਡੀ.ਪੀ.ਐਸ ਐਕਟ,ਆਬਕਾਰੀ ਐਕਟ ਅਤੇ ਭਂਸ਼ ਤਹਿਤ 10 ਮੁੱਕਦਮੇ ਦਰਜ ਕਰਕੇ 28 ਗ੍ਰਾਮ ਹੈਰੋਇਨ, 170 ਨਸ਼ੀਲੀਆ ਗੋਲੀਆਂ, 3 ਕਿਲੋ ਗਾਂਜਾ, 100 ਕੈਪਸੂਲ ਸਿਗਨੇਚਰ, 1 ਚਾਲੂ ਭੱਠੀ ਸਮੇਤ 360 ਐਮ.ਐਲ. ਸਰਾਬ ਨਜਾਇਜ ਅਤੇ 215 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ।

ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।ਗ੍ਰਿਫਤਾਰ ਕੀਤੇ ਵਿਅਕਤੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਸਨਾਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ ਅਤੇ ਮੁਕੱਦਮਾ ਨੰਬਰ 273 ਮਿਤੀ 27.8.2019 ਅ/ਧ 399,402,379,411 ਆਈ.ਪੀ.ਸੀ ਥਾਣਾ ਸਦਰ ਮਾਨਸਾ ਦਾ ਪੀ.ਉ ਚਮਕੌਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰੂੜੇਕੇ ਕਲਾ ਜਿਲ੍ਹਾ ਬਰਨਾਲਾ ਨੂੰ ਗ੍ਰਿਫਤਾਰ ਕੀਤਾ ਗਿਆ।

ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਦੱਸਿਆ ਗਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ ਇਸ ਤੋ ਇਲਾਵਾ ਸਮੱਲਗਰਾ ਵੱਲੋ ਗੈਰ ਕਾਨੂੰਨੀ ਤਾਰੀਕੇ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜਿਲ੍ਹਾ ਅੰਦਰ ਅਮਨ ਕਾਨੂੰਨ ਵਿਵਸਥਾਂ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾਵੇਗਾ।

 

Tags: Crime News Punjab , Punjab Police , Police , Crime News , Mansa Police , Mansa , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , Cordon & Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD