Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸਿ਼ਆਂ ਦੀ ਰੋਕਥਾਮ ਲਈ ਪੁਲਿਸ ਪ੍ਰਸ਼ਾਸਨ ਵਲੋਂ ਜਿ਼ਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਗਿਆਤਲਾਸ਼ੀ ਅਭਿਆਨ : ਬਾਬੂ ਲਾਲ ਮੀਨਾ

“ ਯੁੱਧ ਨਸ਼ੇ ਵਿਰੁੱਧ” ਅਪਰੇਸ਼ਨ ਤਹਿਤ ਜਿ਼ਲ੍ਹੇ ਵਿੱਚ ਕੀਤੇ 16 ਪਰਚੇ ਦਰਜ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 01 Mar 2025

Last updated on: Mar 01, 2025, 00:00 IST

ਪੰਜਾਬ ਸਰਕਾਰ ਵਲੋਂ ਨਸਿ਼ਆਂ ਦੀ ਰੋਕਥਾਮ ਕਰਨ ਲਈ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ  ਸਖਤ ਕਦਮ ਚੁੱਕੇ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਬਾਬੂ ਲਾਲ ਮੀਨਾ ਆਈ.ਜੀ. (ਇੰਟੈਲੀਜੈਂਸ) ਨੇ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਪੁਲਿਸ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੇ ਚਲਾਇਆ ਜਾ ਰਿਹਾ ਸਰਚ ਅਭਿਆਨ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਉਹਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ ਵੇਚਣ ਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।

ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੀ ਤਿੰਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ  ਵਿੱਚ ਦੋ-ਦੋ ਥਾਵਾਂ ਤੇ ਪੁਲਿਸ ਵਲੋਂ ਨਸਿ਼ਆਂ ਦੀ ਭਾਲ ਕੀਤੀ ਜਾ ਰਹੀ ਹੈ।ਉਹਨਾਂ ਅੱਗੇ ਦੱਸਿਆ ਕਿ ਸਮੁੱਚੇ ਸਰਚ ਅਭਿਆਨ ਦੌਰਾਨ 3 ਐਸ.ਪੀ.,4 ਡੀ.ਐਸ.ਪੀ., 11 ਐਸ.ਐਚ.ਓ ਦੀ ਅਗਵਾਈ ਵਿੱਚ 350 ਪੁਲਿਸ ਕਰਮਚਾਰੀਆਂ ਵਲੋਂ  ਗਿੱਦੜਬਾਹਾ ਸਬ ਡਵੀਜਨ ਦੇ ਬੈਂਟਾਬਾਦ ਏਰੀਆ, ਅੰਬੇਦਕਰ ਨਗਰ, ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ, ਗਾਂਧੀ ਬਸਤੀ, ਲੰਬੀ ਥਾਨੇ ਅਧੀਨ ਪੈਂਦੇ ਪਿੰਡ ਚੰਨੂ ਅਤੇ ਮਿੱਡਾ, ਲੱਖੇਵਾਲੀ ਅਤੇ ਸਦਰ ਮਲੋਟ ਵਿੱਚ  ਅਬੁਲ ਖੁਰਾਣਾ  ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ।

ਇਸ ਮੌਕੇ ਤੇ ਸ੍ਰੀ ਅਖਿਲ ਚੌਧਰੀ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਬਖਸਿ਼ਆਂ ਨਹੀਂ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਉਹਨਾਂ ਅੱਗੇ ਦੱਸਿਆ ਕਿ “ ਯੁੱਧ ਨਸ਼ੇ ਵਿਰੁੱਧ” ਅਪਰੇਸ਼ਨ ਤਹਿਤ  ਜਿ਼ਲ੍ਹੇ ਵਿੱਚ ਪਹਿਲੇ ਦਿਨ  16 ਪਰਚੇ ਦਰਜ ਕੀਤੇ ਗਏ ਅਤੇ 20 ਨਸ਼ੇ ਤਸਕਰ ਕਾਬੂ ਕੀਤੇ ਗਏ। 

ਇਸ ਸਰਚ ਅਭਿਆਨ ਤਹਿਤ ਪੁਲਿਸ ਨੇ 800 ਨਸ਼ੀਲੀਆਂ ਗੋਲੀਆਂ, 35 ਬੋਤਲਾਂ ਨਜਾਇਜ ਸ਼ਰਾਬ, 150 ਲੀਟਰ ਲਾਹਣ, 35 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਡਰੱਗ ਮਨੀ ਜਬਤ ਕੀਤੀ ਹੈ।ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਨਸ਼ੇ ਵੇਚਣ ਵਾਲਿਆਂ ਸਬੰਧੀ ਜਾਣਕਾਰੀ ਦਿੰਦਾ ਹੈ, ਤਾਂ ਉਸਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਆਦਤ ਤੋਂ ਬਚਾਇਆ ਜਾ ਸਕੇ। ਉਹਨਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਨਸ਼ੇ ਵਰਗੀ ਭੈੜੀ ਬਿਮਾਰੀ ਤੋਂ ਬਚਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਜਾਗਰੂਕਤਾਂ ਕੈਂਪ ਅਤੇ ਖੇਡ ਮੇਲੇ ਵੀ ਕਰਵਾਏ ਜਾ ਰਹੇ ਹਨ। 

 

Tags: Crime News Punjab , Punjab Police , Police , Crime News , Sri Mukatsar Sahib Police , Sri Mukatsar Sahib , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , Cordon & Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD