Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ

ਤਿੰਨ ਆਧੁਨਿਕ ਹਥਿਆਰ ਬਰਾਮਦ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 02 Mar 2025

Last updated on: Mar 02, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਨਸ਼ਾ ਤਸਕਰ-ਕਮ-ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਘੱਲ ਖੁਰਦ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮ ਨੇ ਉਸਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰਾਂ - ਇੱਕ 9 ਐਮਐਮ ਗਲੌਕ ਪਿਸਤੌਲ, ਇੱਕ .30 ਐਮਐਮ ਬੇਰੇਟਾ ਪਿਸਤੌਲ ਅਤੇ ਇੱਕ ਪੰਪ ਐਕਸ਼ਨ ਗੰਨ - ਸਮੇਤ ਤਿੰਨ ਮੈਗਜ਼ੀਨਾਂ ਅਤੇ 141 ਵੱਖ-ਵੱਖ ਕਾਰਤੂਸਾਂ ਦੇ ਨਾਲ ਨਾਲ 45 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸਦੀ ਮਾਰੂਤੀ ਸਵਿਫਟ ਕਾਰ, ਜਿਸ ਵਿੱਚ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਕਿਸੇ ਅਣਪਛਾਤੀ ਵਿਦੇਸ਼ੀ ਸੰਸਥਾ, ਜਿਸ ਦਾ ਉਦੇਸ਼ ਸੂਬੇ ਵਿੱਚ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਇਹਨਾਂ ਦੀ ਵਰਤੋਂ ਕਰਨਾ ਸੀ, ਰਾਹੀਂ ਭੇਜੇ ਗਏ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਇਹ ਹਥਿਆਰ ਅੱਤਵਾਦੀ ਅਤੇ ਅਪਰਾਧਿਕ ਗਿਰੋਹਾਂ ਦੇ ਮੁੱਢਲੇ ਸੰਚਾਲਕਾਂ ਨੂੰ ਸਪਲਾਈ ਕਰਨੇ ਸਨ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਦੇਸ਼ੀ ਸੰਸਥਾ ਦੀ ਪਛਾਣ, ਭੂਮਿਕਾ ਅਤੇ ਇਸਦੇ ਵਿਆਪਕ ਨੈੱਟਵਰਕ ਪਤਾ ਲਗਾਉਣ ਲਈ ਵਿਆਪਕ ਜਾਂਚ ਜਾਰੀ ਹੈ। ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰਨਾਂ ਮੈਂਬਰਾਂ ਦੀ ਪਛਾਣ ਕਰਨ ਅਤੇ ਤਸਕਰੀ ਕੀਤੇ ਗਏ ਹਥਿਆਰਾਂ ਦੇ ਮੂਲ ਸਰੋਤ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਹੋਰ ਜਾਣਕਾਰੀ ਦਿੰਦਿਆਂ, ਏਆਈਜੀ ਸੀਆਈ ਫਿਰੋਜ਼ਪੁਰ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਮੁਲਜ਼ਮ ਹਰਦੀਪ ਦੀਪਾ ਦੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਅਤੇ ਉਸ ਵੱਲੋਂ ਹਾਲ ਹੀ ਵਿੱਚ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਇੱਕ ਹਥਿਆਰਾਂ ਦੀ ਖੇਪ ਵੀ ਪ੍ਰਾਪਤ ਕਰਨ ਬਾਰੇ ਭਰੋਸੇਯੋਗ ਸੂਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਕੋਟਕਪੂਰਾ ਵਿੱਚ ਪੰਜ ਗਰਾਂਈ ਮੋੜ ਨੇੜੇ ਇੱਕ ਨਾਕਾ ਲਗਾਇਆ ਅਤੇ ਸ਼ੱਕੀ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। 

ਉਨ੍ਹਾਂ ਦੱਸਿਆ ਕਿ ਕਾਰ ਨੂੰ ਰੋਕਣ ਦੀ ਬਜਾਏ, ਮੁਲਜ਼ਮ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਪੰਜ ਗਰਾਂਈ ਇਲਾਕੇ ਵਿੱਚ ਦੋਸ਼ੀ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਸਦੀ ਗੱਡੀ ਅਚਾਨਕ ਇੱਕ ਛੋਟੀ ਸੜਕ ਵੱਲ ਮੋੜਨ ਉਪਰੰਤ ਪਲਟ ਗਈ। ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਮੋਗਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਅਸਲਾ ਐਕਟ, ਇਰਾਦਾ ਕਤਲ ਅਤੇ ਹੋਰ ਗੰਭੀਰ ਅਪਰਾਧਾਂ ਤਹਿਤ ਚਾਰ ਮਾਮਲੇ ਦਰਜ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਨੂੰ ਅਪ੍ਰੈਲ 2024 ਵਿੱਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ, ਉਸਨੇ ਆਪਣੀਆਂ ਅਪਰਾਧਿਕ ਗਤੀਵਿਧੀਆਂ ਦੁਬਾਰਾ ਸ਼ੁਰੂ ਕਰ ਦਿੱਤੀਆਂ। ਇਸ ਸਬੰਧੀ ਐਫਆਈਆਰ ਨੰਬਰ 05 ਮਿਤੀ 01-03-2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD