Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਬੀਰ ਸਿੰਘ ਵੱਲੋਂ ਪਿੰਡ ਲਚਕਾਣੀ ਦੀ ਸੜਕ ਦਾ ਨੀਂਹ ਪੱਥਰ

ਪਟਿਆਲਾ-ਨਾਭਾ ਸੜਕ ਦੇ ਕਿਨਾਰੇ 15 ਹਜ਼ਾਰ ਬੂਟੇ ਲਗਾ ਕੇ ਵਾਤਾਵਰਣ ਪਾਰਕ ਬਣਾਏ ਜਾਣਗੇ : ਸਿਹਤ ਮੰਤਰੀ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 02 Mar 2025

Last updated on: Mar 02, 2025, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 1 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਲਚਕਾਣੀ (ਪਟਿਆਲਾ-ਭਾਦਸੋਂ ਰੋਡ ਤੋਂ ਲਚਕਾਣੀ ਤੱਕ) ਦੀ ਲਿੰਕ ਰੋਡ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 3.05 ਕਿਲੋਮੀਟਰ ਲੰਮੀ ਬਣਨ ਵਾਲੀ ਇਸ ਸੜਕਾਂ ਦਾ ਪਿੰਡ ਜੱਸੋਵਾਲ, ਸਿਊਣਾ, ਲੰਗ, ਰੌਗੰਲਾ, ਚਲੈਲਾ, ਅਮਾਮਪੁਰਾ ਤੇ ਫੱਗਣਮਾਜਰਾ ਦੇ ਵਸਨੀਕਾਂ ਤੋਂ ਇਲਾਵਾ ਭਾਦਸੋਂ ਰੋਡ ਤੋਂ ਸਰਹਿੰਦ ਰੋਡ ਜਾਣ ਵਾਲਿਆਂ ਨੂੰ ਵੱਡਾ ਲਾਭ ਹੋਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲੀ ਸਰਕਾਰਾਂ ਸਮੇਂ ਸੜਕ ਬਣਨ ਤੋਂ ਕੁਝ ਮਹੀਨੇ ਬਾਅਦ ਹੀ ਟੁੱਟ ਜਾਂਦੀ ਸੀ ਅਤੇ ਇਲਾਕਾ ਨਿਵਾਸੀਆਂ ਨੂੰ ਸਾਲਾਂ ਤੱਕ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਸੀ, ਪਰ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਵੀਂ ਬਣਨ ਵਾਲੀ ਇਸ ਸੜਕ ਦੀ ਅੱਗੇ 5 ਸਾਲ ਸਾਂਭ ਸੰਭਾਲ ਵੀ ਬਣਾਉਣ ਵਾਲੇ ਠੇਕੇਦਾਰ ਨੂੰ ਦਿੱਤੀ ਗਈ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਹੋਵੇਗਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਟਿਆਲਾ ਤੋਂ ਨਾਭਾ ਸੜਕ ਨਾਲ ਜਾਂਦੀ ਪੱਟੀ ਦਾ ਦੌਰਾ ਕਰਦਿਆਂ ਵਣ ਰੇਂਜ ਅਫ਼ਸਰ ਵਿਦਿਆ ਸਾਗਰੀ ਨੂੰ ਹਦਾਇਤ ਕੀਤੀ ਕਿ ਸਾਰੀ ਸੜਕ ਦੇ ਨਾਲ-ਨਾਲ 15 ਹਜ਼ਾਰ ਦੇ ਕਰੀਬ ਅੰਬ, ਜਾਮਣ, ਆਮਲਾ, ਬਿੱਲ, ਜੰਡ, ਲਸੂੜਾ, ਢੱਕ, ਪਲਾਸ, ਬੇਰੀਆਂ ਤੇ ਟਾਹਲੀ ਵਰਗੇ ਸਾਡੇ ਰਵਾਇਤੀ ਬੂਟੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਰਸਤੇ ਵਿੱਚ ਜਿਥੇ ਪਿੰਡ ਆਉਂਦੇ ਹਨ, ਉਥੇ ਛੋਟੇ ਛੋਟੇ ਪਾਰਕ ਵਿਕਸਤ ਕੀਤੇ ਜਾਣ, ਜਿਥੇ ਪਿੰਡ ਵਾਸੀ ਸਵੇਰੇ-ਸ਼ਾਮ ਸੈਰ ਕਰ ਸਕਣ। 

ਉਨ੍ਹਾਂ ਕਿਹਾ ਕਿ ਰਸਤੇ ਵਿੱਚ ਜਿੰਨੀਆਂ ਵੀ ਝਾੜੀਆਂ ਆਉਂਦੀਆਂ ਹਨ, ਜੋ ਗੈਰ ਕਾਨੂੰਨੀ ਕਾਰਵਾਈਆਂ ਦਾ ਅੱਡਾ ਬਣਦੀਆਂ ਹਨ, ਉਨ੍ਹਾਂ ਨੂੰ ਖਤਮ ਕਰਕੇ ਪਾਰਕ ਵਿਕਸਤ ਕੀਤੇ ਜਾਣਗੇ। ਡਾ. ਬਲਬੀਰ ਸਿੰਘ ਨੇ ਪਿੰਡ ਹਿਆਣਾ ਕਲਾ ਵਿਖੇ 200 ਬਿੱਘੇ ਬੱਜਰ ਪਈ ਜ਼ਮੀਨ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਥੇ ਕੁਝ ਖੇਤਰ 'ਚ ਵੇਟ ਲੈਂਡ ਬਣਾਈ ਜਾਵੇਗੀ ਅਤੇ ਕਰੀਬ ਢਾਈ ਸੌ ਏਕੜ ਜ਼ਮੀਨ ਨੂੰ ਇਥੋਂ ਡਰਿੱਪ ਇਰੀਗੇਸ਼ਨ ਨਾਲ ਪਾਣੀ ਦਿੱਤਾ ਜਾਵੇਗਾ।

ਇਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਵਿੱਚ ਕਮੀ ਆਵੇਗੀ ਅਤੇ ਇਥੇ ਡਰਿੱਪ ਇਰੀਗੇਸ਼ਨ ਲਈ ਇਕ ਕਿਲੋ ਵਾਟ ਦਾ ਸੋਲਰ ਪਾਵਰ ਪਲਾਂਟ ਵੀ ਲਗਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਪਿੰਡ ਘਮਰੌਦਾ ਦੇ ਟੋਭੇ ਨੂੰ ਸੈਰਗਾਹ ਵਜੋਂ ਵਿਕਸਤ ਕਰਕੇ ਪਾਣੀ ਦੀ ਵਰਤੋਂ ਸਿੰਚਾਈ ਲਈ ਕਰਨ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਪਿੰਡ ਰੋਹਟੀ ਖਾਸ ਵਿਖੇ ਬਣੇ ਵਾਤਾਵਰਣ ਪਾਰਕ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕ ਵਿੱਚ ਰਵਾਇਤੀ ਬੂਟੇ ਲਗਾਏ ਜਾਣ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਇਸਮਤ ਵਿਜੈ ਸਿੰਘ, ਪੰਜਾਬ ਮੰਡੀ ਬੋਰਡ ਦੇ ਐਕਸੀਅਨ ਅੰਮ੍ਰਿਤਪਾਲ ਸਿੰਘ ਤੇ ਐਸ.ਡੀ.ਓ. ਸਤਨਾਮ ਸਿੰਘ, ਜੈ ਸ਼ੰਕਰ ਸ਼ਰਮਾ, ਹਰਪਾਲ ਸਿੰਘ ਵਿਰਕ, ਜਸਵਿੰਦਰ ਸਿੰਘ, ਅਮਨਦੀਪ ਭੁੱਲਰ, ਸਰਪੰਚ ਪ੍ਰਿਤਪਾਲ ਸਿੰਘ ਵੀ ਮੌਜੂਦ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD